View Details << Back

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥਣਾਂ ਨੇ ਮਾਰੀ ਬਾਜ਼ੀ
8ਵੀ ਕਲਾਸ ਦੀਆ ਵਿਦਿਆਰਥਣਾਂ ਨੇ ਚੰਗੇ ਨੰਬਰ ਲਿਆ ਸੰਗਰੂਰ ਜ਼ਿਲ੍ਹੇ ਦਾ ਕੀਤਾ ਨਾਮ ਰੌਸ਼ਨ

ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ 8ਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਦੇ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੰਕੈਡਰੀ ਸਕੂਲ ਭਵਾਨੀਗੜ੍ਹ ਜਿਲ੍ਹਾ ਸੰਗਰੂਰ ਦੀਆਂ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੋਪਾਰਾਏ ਦੀ ਅਗਵਾਈ ਦੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ। ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਪਾਸ ਹੋਈਆਂ ਅਤੇ ਨਤੀਜਾ 100% ਰਿਹਾ। ਵਿਦਿਆਰਥਣਾਂ ਵਿੱਚੋਂ ਮਹਿਕ ਪੁੱਤਰੀ ਸਤਾਰ ਖਾਨ ਨੇ 97.7% ਅੰਕ ਲੈ ਕੇ ਪਹਿਲਾ, ਰਮਨਪ੍ਰੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ 96% ਅੰਕ ਲੈ ਕੇ ਦੂਸਰਾ, ਸੁਮਨਪ੍ਰੀਤ ਕੌਰ ਪੁੱਤਰੀ ਰਵਿੰਦਰ ਸਿੰਘ ਨੇ 93.8% ਅੰਕ ਲੈ ਕੇ ਤੀਸਰਾ, ਸਿਮਰਨ ਕੌਰ ਪੁੱਤਰੀ ਜਸਵੀਰ ਸਿੰਘ ਨੇ 91.5% ਅੰਕ ਲੈ ਕੇ ਚੌਥਾ ਅਤੇ ਸਿਮਰਨਦੀਪ ਕੌਰ ਪੁੱਤਰੀ ਅਵਤਾਰ ਸਿੰਘ ਨੇ 90.3% ਅੰਕ ਲੈ ਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ।ਇਸ ਪ੍ਰਕਾਰ ਕੁੱਲ 5 ਵਿਦਿਆਰਥਣਾਂ ਨੇ 90% ਤੋਂ ਉੱਪਰ ਅਤੇ 11 ਵਿਦਿਆਰਥਣਾਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਇਸ ਕਾਰਗੁਜ਼ਾਰੀ ਦਾ ਸਿਹਰਾ ਬੱਚਿਆਂ ਦੇ ਇੰਚਾਰਜ ਮੈਡਮ ਗੀਤਾ ਰਾਣੀ ਅਤੇ ਅਮਰਵੀਰ ਕੌਰ ਅਤੇ 8ਵੀਂ ਜਮਾਤ ਨੂੰ ਪੜਾਉਣ ਵਾਲੇ ਸਮੁੱਚੇ ਵਿਸ਼ਾ ਅਧਿਆਪਕਾਂ ਨੂੰ ਜਾਂਦਾ ਹੈ। ਵਿਦਿਆਰਥਣਾਂ ਦੀ ਇਸ ਕਾਰਗੁਜ਼ਾਰੀ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਮਸੀਹ, ਵਾਈਸ ਚੇਅਰਮੈਨ ਹਰਬੰਸ ਸਿੰਘ, ਚਰਨ ਸਿੰਘ ਚੋਪੜਾ, ਹਰਵਿੰਦਰ ਸਿੰਘ ਮੋਤੀ, ਮਨਜੀਤ ਸਿੰਘ, ਗੁਰਪ੍ਰਗਟ ਸਿੰਘ, ਸੁਖਜਿੰਦਰ ਸਿੰਘ (ਸਾਰੇ ਲੈਕਚਰਾਰ) ਸਤਿੰਦਰ ਪਾਲ ਸਿੰਘ, ਹਰਵਿੰਦਰ ਸਿੰਘ ਟੋਨੀ ਨੇ ਵਧਾਈ ਦਿੱਤੀ।ਇਸ ਨਤੀਜੇ ਨਾਲ ਵਿਦਿਆਰਥਣਾਂ ਦੇ ਮਾਪਿਆਂ, ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

   
  
  ਮਨੋਰੰਜਨ


  LATEST UPDATES











  Advertisements