View Details << Back

ਮਈ ਦਿਵਸ ਮਨਾਇਆ

ਭਵਾਨੀਗੜ (ਯੁਵਰਾਜ ਹਸਨ) ਪਿੰਡ ਹਰਕਿਸ਼ਨਪੁਰਾ ਵਿਖੇ ਸਥਿਤ ਧਾਗਾ ਫੈਕਟਰੀ ਦੇ ਮੁੱਖ ਗੇਟ ਦੇ ਨੇੜੇ ਮਜਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਇੰਡੀਅਨ ਅਕਰੈਲਿਕਸ ਵਰਕਰਜ਼ ਯੂਨੀਅਨ ਦੇ ਪ੍ਰਧਾਨ ਭੋਲਾ ਖਾਨ ਅਤੇ ਇੰਡੀਅਨ ਅਕਰੈਲਿਕਸ ਵਰਕਰਜ਼ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਦੋਨੋਂ ਜਥੇਬੰਦੀਆਂ ਨੇ ਸਾਂਝੇ ਤੋਰ ਤੇ ਮਜਦੂਰ ਦਿਵਸ ਮੌਕੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ
ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਵਿਚਾਰ ਪੇਸ਼ ਕੀਤੇ ਗਏ ਜਿਸ ਵਿਚ ਕਾਮਰੇਡ ਪੁੰਨਾਂਵਾਲ ਉਚੇਚੇ ਤੌਰ ਤੇ ਪਹੁੰਚੇ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਲਾਲ ਸਲਾਮ ਦੇ ਨਾਅਰੇ ਲਗਾ ਕੇ ਕਾਰਵਾਈ ਸਮਾਪਤ ਕੀਤੀ ਗਈ।ਭਇਸ ਮੌਕੇ ਵਰਕਰਜ਼ ਦਲ ਦੇ ਜਰਨਲ ਸਕੱਤਰ ਮਲਕੀਤ ਸਿੰਘ, ਕੈਸ਼ੀਅਰ ਦਰਸ਼ਨ ਸਿੰਘ, ਜੁਆਇੰਟ ਸਕੱਤਰ ਵਿਸ਼ਨੂੰ ਦੱਤ, ਮੀਤ ਪ੍ਰਧਾਨ ਨਾਇਬ ਸਿੰਘ ਸਮੇਤ ਵਰਕਰਜ਼ ਯੂਨੀਅਨ ਦੇ ਜਨਰਲ ਸੈਕਟਰੀ ਅਮਨਦੀਪ ਰਾਏ, ਕੈਸ਼ੀਅਰ ਗੁਰਮੀਤ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ ਅਤੇ ਸੁਭਾਸ਼ ਚੰਦ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements