View Details << Back

ਬੱਚਿਆਂ ਦੇ ਚੰਗੇ ਅੰਕ ਆਉਣ ਤੇ ਅਧਿਆਪਕਾਂ ਸਮੇਤ ਕੀਤਾ ਸਨਮਾਨ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਆਦਰਸ਼ ਸਕੂਲ ਬਾਲਦ ਖੁਰਦ ਵਿਖੇ ਬੱਚਿਆਂ ਦੇ 10ਵੀਂ ਅਤੇ 12ਵੀਂ ਜਮਾਤ ਦੇ ਬੱਚਿਆਂ ਦੇ ਚੰਗੇ ਅੰਕ ਪ੍ਰਾਪਤ ਹੋਣ ਤੇ ਸਮੂਹ ਸਕੂਲ ਸਟਾਫ ਅਤੇ ਕਮੇਟੀ ਵੱਲੋਂ ਇਕੱਠੇ ਹੋ ਕੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਬੁਲਾ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਅਧਿਆਪਕ ਨੇ ਦੱਸਿਆ ਕਿ ਅੱਜ ਆਦਰਸ਼ ਸਕੂਲ ਬਾਲਦ ਖੁਰਦ ਵਿਖੇ ਦਸਵੀਂ ਅਤੇ ਬਾਰਵੀਂ ਦੇ ਪਹਿਲੇ ਦੂਜੇ ਅਤੇ ਤੀਜੇ ਦਰਜੇ ਤੇ ਆਏ ਵਿਦਿਆਰਥੀਆਂ ਨੂੰ ਮਾਤਾ-ਪਿਤਾ ਸਮੇਤ ਸਕੂਲ ਵਿੱਚ ਬੁਲਾ ਕੇ ਸਨਮਾਨਿਆ ਗਿਆ।ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਰਮਨ ਸ਼ਰਮਾ ਸਮੇਤ ਸਮੂਹ ਅਧਿਆਪਕਾਂ ਨੇ ਬੱਚਿਆਂ ਦੇ ਚੰਗੇ ਅੰਕ ਆਉਣ ਤੇ ਸੁਨਹਿਰੇ ਭਵਿੱਖ ਲਈ ਕਾਮਨਾ ਕਰਦੇ ਹੋਏ ਬੱਚਿਆਂ ਨੂੰ ਅੱਗੇ ਵਧਣ ਦਾ ਅਸ਼ੀਰਵਾਦ ਦਿੱਤਾ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਕੂਲ ਦੇ ਅਧਿਆਪਕਾਂ ਤੇ ਪੜ੍ਹਾਈ ਦੀ ਸ਼ਲਾਘਾ ਕਰਦਿਆ ਬੱਚਿਆਂ ਦੇ ਮਾਪਿਆਂ ਵੱਲੋਂ ਅਧਿਆਪਕਾਂ ਦੀ ਮਿਹਨਤ ਲਈ ਮਾਪਿਆਂ ਵੱਲੋਂ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਹਨਾ ਦੱਸਿਆ ਕਿ ਸਾਡੇ ਬੱਚਿਆ ਦੇ ਚੰਗੇ ਅੰਕ ਦੇਖ ਜਿੱਥੇ ਬੱਚਿਆਂ ਦੀ ਹੌਸਲਾ ਅਫਜਾਈ ਹੁੰਦੀ ਹੈ ਉਥੇ ਹੀ ਅਧਿਆਪਕਾਂ ਦੀ ਇਸ ਮੇਹਨਤ ਸਦਕਾ ਹੋਰਾਂ ਬੱਚਿਆ ਨੂੰ ਇਹਨਾ ਪੜ ਕੇ ਹੋਸਲਾ ਮਿਲਦਾ ਹੈ।

   
  
  ਮਨੋਰੰਜਨ


  LATEST UPDATES











  Advertisements