View Details << Back

ਤਨਖਾਹਾਂ ਨਾ ਮਿਲਣ ਕਰਕੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਨੂੰ ਆਰਥਿਕ ਸੰਕਟ ਚੋਂ ਪੈ ਰਿਹਾ ਲੰਘਣਾ- ਯੂਨੀਅਨ
ਛੇਤੀ ਤੋਂ ਛੇਤੀ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਕੀਤੇ ਜਾਣਗੇ ਰੋਸ਼ ਪ੍ਰਦਰਸ਼ਨ

ਚੰਡੀਗੜ੍ਹ 07 ਜੂਨ/( ਮਾਲਵਾ ਬਿਊਰੋ) ਪੰਜਾਬ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਨੂੰ ਮਾਰਚ, ਅਪ੍ਰੈਲ, ਅਤੇ ਮਈ ਮਹੀਨਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਰਕੇ ਆਰਥਿਕ ਸੰਕਟ ਚੋਂ ਗੁਜ਼ਰਨਾ ਪੈ ਰਿਹਾ ਹੈ। ਜਦਕਿ ਪੰਜਾਬ ਸਰਕਾਰ ਅਤੇ ਇਸਦੇ ਸਿੱਖਿਆ ਵਿਕਾਸ ਬੋਰਡ ਪੰਜਾਬ (ਪੀਈਡੀਬੀ) ਨੂੰ ਕਰਮਚਾਰੀਆਂ ਦੀਆਂ ਤਨਖਾਹਾਂ ਇੰਨੀਆਂ ਲੇਟ ਕਰਨ ਦੀ ਬਜਾਏ ਸਮੇਂ ਸਿਰ ਜਾਰੀ ਕਰਨੀਆਂ ਚਾਹੀਦੀਆਂ ਹਨ।
ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਸਕੱਤਰ ਜਨਰਲ ਸੁਖਦੀਪ ਕੌਰ ਸਰਾਂ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ ,ਮੀਤ ਪ੍ਰਧਾਨ ਵਿਸ਼ਾਲ ਭਟੇਜਾ ਅਤੇ ਮੀਡੀਆ ਇੰਚਾਰਜ ਸਲੀਮ ਮੁਹੰਮਦ ਅਤੇ ਪ੍ਰਚਾਰਕ ਸਕੱਤਰ ਅਮਨਦੀਪ ਸ਼ਾਸਤਰੀ ਨੇ ਕਿਹਾ ਹੈ ਕਿ ਬੇਸ਼ੱਕ ਸੂਬੇ ਵਿੱਚ ਸੱਤਾ ਪਰਿਵਰਤਨ ਹੋ ਚੁੱਕਾ ਹੈ ਪਰ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਪ੍ਰਬੰਧ ਚ ਸਮੇਂ ਸਿਰ ਮਿਲਣ ਦਾ ਸੁਧਾਰ ਨਹੀਂ ਆ ਸਕਿਆ ਹੈ। ਉਨ੍ਹਾਂ ਕਿਹਾ ਕਿ ਇਸ ਅੱਤ ਦੀ ਮਹਿੰਗਾਈ ਦੇ ਵਿੱਚ ਕੋਈ ਕਰਮਚਾਰੀ ਲੰਬਾ ਸਮਾਂ ਬਗੈਰ ਤਨਖਾਹਾਂ ਤੋਂ ਕਿਵੇਂ ਜੀਵਨ ਬਸਰ ਕਰ ਸਕਦਾ ਹੈ। ਆਗੂਆਂ ਨੇ ਕਿਹਾ ਹੈ ਕਿ ਜੇਕਰ ਛੇਤੀ ਤੋਂ ਛੇਤੀ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਸਾਰੇ ਮਹੀਨਿਆਂ ਦੀਆਂ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਜਥੇਬੰਦੀ ਮਜਬੂਰੀਵੱਸ ਤਿੱਖੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਵੇਗੀ। ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਕਾਸ ਬੋਰਡ ਤੋਂ ਪੁਰਜ਼ੋਰ ਸ਼ਬਦਾਂ ਚ ਮੰਗ ਕਰਦਿਆਂ ਕਿਹਾ ਹੈ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਦਾ ਪ੍ਰਬੰਧ ਦਰੁਸਤ ਕਰਕੇ ਸਮੇਂ ਸਿਰ ਦੇਣੀਆਂ (ਮਹੀਨਾਵਾਰ) ਦੇਣੀਆਂ ਯਕੀਨੀ ਬਣਾਈਆਂ ਜਾਣ।


   
  
  ਮਨੋਰੰਜਨ


  LATEST UPDATES











  Advertisements