ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸਿਹਤ ਮੰਤਰੀ ਨਾਲ ਮੀਟਿੰਗ ਹੋਈ
ਭਵਾਨੀਗੜ, 8 ਜੂਨ (ਗੁਰਵਿੰਦਰ ਸਿੰਘ) ਸਿਹਤ ਵਿਭਾਗ ਅੰਦਰ ਕੰਮ ਕਰਦੀਆਂ ਆਸ਼ਾ ਵਰਕਰਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ “ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ” ਵਲੋਂ 27 ਮਈ ਨੂੰ ਸਿਹਤ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਸੀ। ਰੈਲੀ ਮੌਕੇ ਪ੍ਰਸ਼ਾਸਨ ਵਲੋਂ ਮੰਗ ਪੱਤਰ ਪ੍ਰਾਪਤ ਕਰਕੇ ਸਿਹਤ ਮੰਤਰੀ ਨਾਲ ਮਿਤੀ 7 ਜੂਨ ਨੂੰ ਮੀਟਿੰਗ ਦਾ ਲਿਖਤੀ ਸਮਾਂ ਦਿੱਤਾ ਗਿਆ ਸੀ। ਸਿਹਤ ਮੰਤਰੀ ਵਲੋਂ ਦਿੱਤੇ ਸਮੇਂ ਅਨੁਸਾਰ ਮੈਡੀਕਲ ਸਿੱਖਿਆ ਅਤੇ ਖੌਜ ਭਵਨ (ਡੀ.ਆਰ.ਐਮ.ਈ.) ਸੈਕਟਰ 69 ਮੁਹਾਲੀ ਵਿਖੇ ਜੱਥੇਬੰਦੀ ਦੀ ਪੈਨਲ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਿੰਸੀਪਲ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਸਿਹਤ ਆਦਰਸ਼ ਪਾਲ ਕੌਰ, ਡਾਇਰੈਕਟਰ ਐਨ.ਐਚ.ਐਮ, ਆਸ਼ਾ ਵਰਕਰ ਸਕੀਮ ਦੀ ਇੰਨਚਾਰਜ ਮੋਨਿਕਾ ਬੱਬਰ ਮੀਟਿੰਗ ਵਿੱਚ ਹਾਜਰ ਸਨ। ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚੇਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਦੀ ਅਗਵਾਈ ਹੇਠ ਮੀਟਿੰਗ ਵਿੱਚ ਗਏ ਵਫਦ ਵਲੋਂ ਬਹੁਤ ਹੀ ਦਲੀਲ ਨਾਲ ਆਪਣੀਆਂ ਮੰਗਾਂ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅੱਗੇ ਰੱਖੀਆਂ। ਲਗਭਗ ਪੌਣਾ ਘੰਟਾ ਚੱਲੀ ਇਸ ਮੀਟਿੰਗ ਵਿੱਚ ਆਸ਼ਾ ਵਰਕਰਾਂ ਦੇ ਇੰਸੈਨਟਿਵ ਵਿੱਚ ਵਾਧਾ ਕਰਨ, ਆਸ਼ਾ ਵਰਕਰਾਂ ਅਤੇ ਫੈਸਿਲੀੇਟਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕਰਨ ਕਰਨ ਸਬੰਧੀ ਸਿਹਤ ਮੰਤਰੀ ਨੇ ਕਿਹਾ ਇਸ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਇੰਸੈਨਟਿਵਾਂ ਵਿੱਚ ਵਾਧਾ ਅਤੇ ਮਾਣ ਭੱਤੇ ਨੂੰ ਬਹੁਤ ਜਲਦ ਦੁੱਗਣਾ ਕੀਤਾ ਜਾਵੇਗਾ। ਆਗੂਆਂ ਵੱਲੋਂ ਡੀ.ਸੀ. ਰੇਟ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਸਿਹਤ ਸੰਸਥਾਵਾਂ ਵਿੱਚ ਪ੍ਰਸੂਤਾ ਕੇਸ ਲਿਆਉਣ ਮੌਕੇ ਆਸ਼ਾ ਵਰਕਰਾਂ ਲਈ ਰੈਸਟ-ਰੂਮ ਦਾ ਪ੍ਰਬੰਧ ਕਰਨ ਦੇ ਪੱਤਰ ਨੂੰ ਸਖਤੀ ਨਾਲ ਲਾਗੂ ਕਰਵਾਉਣ ਅਥੇ ਵਰਦੀ ਭੱਤੇ ਵਿੱਚ ਵਾਧਾ ਕਰਨ ਸਬੰਧੀ ਵੀ ਸਿਹਤ ਮੰਤਰੀ ਵਲੋਂ ਹਾਮੀ ਭਰੀ ਗਈ। ਜਿਹੜੀਆਂ ਆਸ਼ਾ ਵਰਕਰਾਂ ਏ.ਐਨ.ਐਮ. ਦਾ ਪੇਪਰ ਪਾਸ ਕਰ ਚੁੱਕੀਆਂ ਹਨ, ਉਹਨਾਂ ਨੂੰ ਤੀਸਰੀ ਲਿਸਟ ਜਾਰੀ ਕਰਕੇ ਨਿਯੁਕਤੀ ਪੱਤਰ ਦੇਣ ਅਤੇ ਭਵਿੱਖ ਵਿੱਚ ਸਿਹਤ ਵਿਭਾਗ ਅੰਦਰ ਕੋਈ ਵੀ ਅਸਾਮੀ ਲਈ ਭਰਤੀ ਕਰਨ ਮੌਕੇ ਆਸ਼ਾ ਵਰਕਰਾਂ ਵਿੱਚੋਂ ਯੋਗਤਾ ਅਨੁਸਾਰ 10 % ਕੋਟਾ ਨਿਰਧਾਰਤ ਕਰਨ ਦੀ ਮੰਗ ਨੂੰ ਵੀ ਸਿਹਤ ਮੰਤਰੀ ਵਲੋਂ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਸਫਰੀ ਭੱਤੇ ਨੂੰ ਦੁੱਗਣਾ ਕਰਨ, ਮਾਣ ਭੱਤੇ ਸਹਿਤ ਪ੍ਰਸੂਤਾ ਛੁੱਟੀ ਦੇਣ, ਆਸ਼ਾ ਵਰਕਰਾਂ/ ਫੈਸਿਲੀਟੇਟਰਾਂ ਦਾ ਮੁਫਤ ਬੀਮਾ ਕਰਨ, 7 ਆਸ਼ਾ ਵਰਕਰਾਂ ਮਗਰ ਇੱਕ ਫੈਸਿਲੀਟੇਟਰ ਰੱਖਣ ਦੀਆਂ ਮੰਗਾਂ ਨੂੰ ਵੀ ਜਲਦ ਹੱਲ ਦਾ ਯਕੀਨ ਦਵਾਇਆ ਗਿਆ। ਸਿਹਤ ਮੰਤਰੀ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਯੋਗਾ ਦੀ ਸਕੀਮ ਚਲਾਈ ਜਾ ਰਹੀ ਹੈ ਅਤੇ ਆਸ਼ਾ ਵਰਕਰਾਂ ਨੂੰ ਇਸ ਸਬੰਧੀ ਟ੍ਰੇਨਿੰਗ ਦੇ ਕੇ ਪਿੰਡਾਂ ਅੰਦਰ ਯੋਗਾ ਕਲਾਸਾਂ ਲਗਵਾਈਆਂ ਜਾਣਗੀਆਂ ਜਿਸਦਾ ਇੰਨਸੈਨਟਿਵ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ।ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਸੂਬਾ ਵਿੱਤ ਸਕੱਤਰ ਹਰਨਿੰਦਰ ਕੌਰ, ਬੀਰਪਾਲ ਕੌਰ, ਜਸਪ੍ਰੀਤ ਕੌਰ, ਚਰਨਜੀਤ ਕੌਰ, ਰਾਜਵੰਤ ਕੌਰ ਪੱਟੀ, ਮਨਜੀਤ ਕੌਰ ਰਾਮਪੁਰ, ਜਸਵੀਰ ਕੌਰ ਪੱਟੀ, ਅਮਰਜੀਤ ਕੌਰ ਲੱਖੇਵਾਲ, ਦਰਸ਼ਨਾਂ, ਨਸੀਬ ਕੌਰ, ਮਨਜਿੰਦਰ ਕੌਰ ਗਹਿਲਾਂ, ਪ.ਸ.ਸ.ਫ. ਆਗੂ ਇੰਦਰਜੀਤ ਵਿਰਦੀ, ਮਨਜੀਤ ਸਿੰਘ ਬਾਜਵਾ, ਗੁਰਵਿੰਦਰ ਸਿੰਘ ਖਮਾਣੋਂ ਵੀ ਹਾਜਰ ਸਨ।
ਮਨੋਰੰਜਨ
LATEST UPDATES
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
ਪੋਸ਼ਣ ਮਹਾ ਸਮਾਰੋਹ ਦਾ ਆਯੋਜਨ
ਸੰਗਰੂਰ (ਗੁਰਵਿੰਦਰ ਸਿੰਘ ਰੋਮੀ/ ਯੁਵਰਾਜ ਹਸਨ)ਸੰਗਰੂਰ)ਪੋਸ਼ਣ ਅਭਿਆਨ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਭਾਰਤ ਸਰਕਾਰ ਦੇ ਇੱਕ ਪ੍ਰਮੁੱਖ ਪ੍ਰੋਗਰਾਮ ...
ਦੋ ਲੱਖ ਰੁਪਏ ਤੱਕ ਸਕਾਲਰਸ਼ਿਪ ਲੈਣ ਦੀ ਰਜਿਸਟਰੇਸ਼ਨ ਦੀ ਮਿਤੀ 13 ਅਗਸਤ ਤੱਕ
ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਦੇ ਹੋਣਹਾਰ ਪਰੰਤੂ ਆਰਥਿਕ ਤੌਰ...
ਹਰਜੀਤ ਸਿੰਘ ਗਰੇਵਾਲ ਦੀ ਲੰਮੀ ਜਦੋ ਜਹਿਦ ਤੋ ਬਾਦ ਰਾਸ਼ਟਰੀ ਖੇਡਾਂ ’ਚ ਸ਼ਾਮਲ ਹੋਇਆ ਗੱਤਕਾ
ਭਵਾਨੀਗੜ੍ਹ, 18 ਮਈ (ਯੁਵਰਾਜ ਹਸਨ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ੍ਰ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਅਣਥੱਕ ਮਿਹਨਤ ਰੰਗ ਲਿਆਈ...
ਨਿਵੇਕਲੀ ਪਹਿਲ.ਪੁਰਾਣੇ ਵਿਦਿਆਰਥੀਆਂ ਤੇ ਪੁਰਾਣੇ ਅਧਿਆਪਕਾ ਦੀ ਇਕੱਰਤਾ 6 ਮਾਰਚ ਨੂੰ ਸਰਕਾਰੀ ਸਕੂਲ (ਲੜਕੇ) ਭਵਾਨੀਗੜ ਚ
ਭਵਾਨੀਗੜ (ਗੁਰਵਿੰਦਰ ਸਿੰਘ) ਪੁਰਾਣੀਆ ਯਾਦਾਂ ਨੂੰ ਤਾਜਾ ਰੱਖਣ ਲਈ ਸ਼੍ਰੀ ਰਾਜਿੰਦਰ ਕੁਮਾਰ ਸ਼ਰਮਾ ਰਿਟਾਇਰਡ ਮੁੱਖ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਜਿੰਨਾ ਵਿੱ...
Advertisements