View Details << Back

ਰਹਿਬਰ ਇੰਸਟੀਚਿਓੂਟ ਭਵਾਨੀਗੜ ਵਿਖੇ ਯੋਗਾ ਦਿਵਸ ਮਨਾਇਆ
ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ : ਡਾ ਖਾਨ

ਭਵਾਨੀਗੜ (ਗੁਰਵਿੰਦਰ ਸਿੰਘ) ਸਥਾਨਕ ਫੱਗੂਵਾਲਾ ਕੈਂਚੀਆਂ ਸਥਿੱਤ ਰਹਿਬਰ ਐਯੁਰਵੈਦਿਕ ਅਤੇ ਯੂਨਾਨੀ ਮੈਡੀਕਲ ਕਾਲਜ ਭਵਾਨੀਗੜ੍ਹ ਵਿਖੇ ਯੋਗਾ ਦਿਵਸ ਮਨਾਇਆ ਗਿਆ। ਜਿਸ ਵਿੱਚ ਮਾਨਯੋਗ ਚੇਅਰਮੈਨ ਡਾ. ਐਮ.ਐਸ. ਖਾਨ ਅਤੇ ਵਾਈਸ ਚੇਅਰਪਰਸਨ ਡਾਂ.ਕਾਫਿਲਾ ਖਾਨ ਵੀ ਪਹੁੰਚੇ। ਵਿਸ਼ੇਸ਼ ਤੌਰ ਤੇ ਚੇਅਰਮੈਨ ਡਾ. ਐਮ.ਐਸ. ਖਾਨ ਜੀ ਨੇ ਵਿਸਥਾਰ ਰੂਪ ਵਿੱਚ ਵਿੱਦਿਆਰਥੀਆਂ ਨੂੰ ਯੋਗਾ ਦਿਵਸ ਤੋਂ ਜਾਣੂ ਕਰਵਾਇਆ। ਅਤੇ ਯੋਗਾ ਦੀ ਸਹੀ ਤਕਨੀਕ ਅਤੇ ਮਹੱਤਤਾ ਬਾਰੇ ਦੱਸਿਆ। ਸਮੂਹ ਸਟਾਫ ਅਤੇ ਵਿੱਦਿਆਰਥੀਆਂ ਨੂੰ ਡਾ. ਨਰੇਸ਼ ਚੰਦਰ ਅਤੇ ਡਾ. ਸੁਮੰਤ ਰਾਏ ਜੀ ਵੱਲੋ ਵੱਖ-ਵੱਖ ਆਸਣਾਂ ਦਾ ਅਭਿਆਸ ਕਰਾਇਆ ਗਿਆ ਅਤੇ ਉਨ੍ਹਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਅਪਣਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਡਾ. ਨਰੇਸ਼ ਚੰਦਰ ਨੇ ਯੋਗਾ ਦੁਆਰਾ ਕੰਟਰੋਲ ਕੀਤੀਆਂ ਜਾਣ ਵਾਲੀਆਂ ਬੀਮਾਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਖਾਸ ਤੌਰ ਤੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਯੋਗਾ ਵਿੱਦਿਆਰਥੀਆਂ ਨੂੰ ਪੜ੍ਹਾਈ ਵਿੱਚ ਇਕਾਗਰਚਿੱਤ ਹੋਣ ਵਿੱਚ ਸਹਾਈ ਹੁੰਦਾ ਹੈ ਅਤੇ ਉਹਨਾ ਨੇ ਵਿਸਥਾਰ ਰੂਪ ਵਿਚ ਕਿਹਾ ਕਿ ਜੇਕਰ ਅਸੀ ਯੋਗ ਨੂੰ ਵੀ ਆਪਣੇ ਰੋਜਾਨਾ ਜੀਵਨ ਵਿਚ ਥਾਂ ਦਈਏ ਤਾਂ ਅਸੀ ਆਪਣੇ ਸਰੀਰ ਦੇ ਨਾਲ-ਨਾਲ ਮਨ ਨੂੰ ਵੀ ਸਾਂਤ ਰੱਖ ਸਕਦੇ ਹਾਂ ਇਸ ਮੌਕੇ ਡਾਂ,ਕਾਫਿਲਾ ਖਾਨ ਵਾਈਸ ਚੇਅਰਪਰਸ਼ਨ ਤੇ ਪ੍ਰਿੰਸੀਪਲ ਡਾਂ ਸਿਰਾਜੂਨਬੀ ਜਾਫਰੀ, ਡਾਂ. ਨਰੇਸ਼ ਚੰਦਰ, ਪ੍ਰਿੰਸੀਪਲ ਰਮਨਦੀਪ ਕੌਰ, ਬੰਬੀਤਾ, ਅਰਸ਼ਦੀਪ ਕੌਰ, ਜਸ਼ਨਪਾਲ ਕੌਰ, ਪਵਨਦੀਪ ਕੌਰ, ਰਤਨ ਲਾਲ ਗਰਗ, ਨਛੱਤਰ ਸਿੰਘ, ਅਸਗਰ ਅਲੀ, ਗੁਰਵਿੰਦਰ ਸਿੰਘ ਅਤੇ ਵਿਦਿਆਰਥੀ ਵੀ ਸਾਮਿਲ ਸਨ।

   
  
  ਮਨੋਰੰਜਨ


  LATEST UPDATES











  Advertisements