View Details << Back

ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਵਿਚ ਪਿਤਾ ਅਤੇ ਪੁੱਤਰ ਗੰਭੀਰ ਜਖ਼ਮੀ

ਭਵਾਨੀਗੜ੍ਹ, 25 ਜੂਨ () : ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਇਕੋ ਪਰਿਵਾਰ ਦੀਆਂ ਦੋ ਧਿਰਾਂ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਪਿਓ ਪੁੱਤਰ ਗੰਭੀਰ ਜਖ਼ਮੀ ਹੋ ਗਏ ਜਿੰਨ੍ਹਾਂ ਨੂੰ ਇਲਾਜ ਲਈ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ।
ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਦਾਦਾ ਦੀ ਇਕ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਮੈਂ ਅਤੇ ਮੇਰਾ ਚਚੇਰਾ ਭਰਾ ਪ੍ਰਦੀਪ ਸਿੰਘ ਸਾਡੇ ਦਾਦੇ ਅਨੁਸਾਰ ਕੀਤੀ ਵਸੀਅਤ ਵਾਲੀ ਜ਼ਮੀਨ ਵਿਚ ਝੋਨਾ ਲਗਾਉਣ ਲਈ ਖੇਤ ਵਾਹ ਰਹੇ ਸਨ। ਤਾਂ ਦੇਰ ਸ਼ਾਮ ਮੇਰੇ ਤਾਇਆ ਦੇ ਲੜਕੇ ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਪੋਤਰੇ ਜਸਕਰਨ ਸਿੰਘ ਸਮੇਤ 20-25 ਅਣਪਛਾਤਿਆਂ ਨੇ ਪ੍ਰਦੀਪ ਸਿੰਘ ਤੇ ਤੇਜ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸੇ ਦੌਰਾਨ ਪ੍ਰਦੀਪ ਸਿੰਘ ਦਾ ਪਿਤਾ ਪਰਮਜੀਤ ਸਿੰਘ ਜਦੋਂ ਹਮਲਾਵਰਾਂ ਕੋਲੋਂ ਆਪਣੇ ਪੁੱਤਰ ਨੂੰ ਛੁਡਾਉਣ ਲੱਗਿਆਂ ਤਾਂ ਉਸ ਉਪਰ ਵੀ ਹਮਲਾ ਕਰ ਦਿੱਤਾ। ਉਹਨਾਂ ਦੱਸਿਆ ਕਿ ਦੋਵੇਂ ਪਿਓ ਪੁੱਤਰਾਂ ਦੀ ਹਮਲਾਵਰਾਂ ਨੇ ਮਾਰਨ ਦੀ ਮਨਸਾ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਦੋਵਾਂ ਜਖ਼ਮੀਆਂ ਨੂੰ ਗੰਭੀਰ ਹਾਲਤ ਵਿਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸੇ ਦੌਰਾਨ ਜ਼ਖਮੀ ਨੌਜਵਾਨ ਪ੍ਰਦੀਪ ਸਿੰਘ ਦੀ ਭੈਣ ਪ੍ਰਿਤਪਾਲ ਕੌਰ ਅਤੇ ਮਾਤਾ ਗੁਰਮੀਤ ਕੌਰ ਨੇ ਦੋਸ਼ ਲਗਾਇਆ ਕਿ ਭਵਾਨੀਗੜ੍ਹ ਥਾਣੇ ਵਿਚ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪੁਲੀਸ ਹਮਲਾਵਰਾਂ ਖਿਲਾਫ ਬਣਦੀ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਦੱਸਿਆ ਕਿ ਪੁਲੀਸ ਦੀ ਢਿੱਲੀ ਕਾਰਗੁਜਾਰੀ ਕਾਰਨ ਪਰਿਵਾਰ ਦੇ ਬਾਕੀ ਮੈਂਬਰ ਵੀ ਦਹਿਸ਼ਤ ਦੇ ਮਾਹੌਲ ਵਿਚ ਰਹਿ ਰਹੇ ਹਨ। ਉਹਨਾਂ ਮੰਗ ਕੀਤੀ ਕਿ ਸਾਰੇ ਹਮਲਾਵਰਾਂ ਨੂੰ ਗ੍ਰਿਫਤਾਰ ਕਰਕੇ ਸਾਨੂੰ ਇਨਸਾਫ ਦਿਵਾਇਆ ਜਾਵੇ। ਉਹਨਾਂ ਉਗਰਾਹਾਂ ਕਿਸਾਨ ਜਥੇਬੰਦੀ ਤੇ ਵੀ ਹਮਲਾਵਰਾਂ ਦੀ ਹਮਾਇਤ ਕਰਨ ਦਾ ਦੋਸ਼ ਲਗਾਇਆ।ਦੂਜੇ ਪਾਸੇ ਥਾਣਾ ਮੁਖੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਰਮਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ਤੇ ਧਾਰਾ ਇਰਾਦਾ ਕਤਲ ਤਹਿਤ ਪਰਚਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


   
  
  ਮਨੋਰੰਜਨ


  LATEST UPDATES











  Advertisements