View Details << Back

ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ
ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਲਈ ਵਰਦਾਨ ਹਨ ਓਟ ਕੇਂਦਰ: ਗੁਰਵਿੰਦਰ ਸਿੰਘ

ਭਵਾਨੀਗੜ੍ਹ (ਯੁਵਰਾਜ ਹਸਨ)ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਮਾਥੁਰ ਦੀ ਅਗਵਾਈ ਵਿੱਚ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਸੀ. ਐਚ.ਸੀ ਭਵਾਨੀਗੜ੍ਹ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਗੁਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਨਸ਼ੇ ਮਨੁੱਖੀ ਸਿਹਤ ਲਈ ਨੁਕਸਾਨਦੇਹ ਹਨ ਜੋ ਕਿ ਵਿਅਕਤੀ ਨੂੰ ਮਾਨਸਿਕ ਤੌਰ ‘ਤੇ ਵੀ ਕਮਜ਼ੋਰ ਕਰ ਦਿੰਦੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਵਿੱਢੇ ਇਸ ਮਿਸ਼ਨ ਨੂੰ ਸਫ਼ਲ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਓ ਓ ਏ ਟੀ ਅਤੇ ਨਸ਼ਾ ਛੁਡਾਊ ਕੇਂਦਰਾ ਰਾਹੀਂ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਹ ਕਲੀਨਿਕ ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਓਟ ਕੇਂਦਰਾਂ ਰਾਹੀਂ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਕੌਂਸਲਰ ਸ੍ਰੀ ਗੁਰਵਿੰਦਰ ਸਿੰਘ ਢੀਂਡਸਾ ,ਓ ਓ ਏ ਟੀ , ਭਵਾਨੀਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਓ ਏ ਟੀ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਪੀਡ਼ਤ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਦੇ ਨਾਲ ਨਾਲ ਮਾਨਸਿਕ ਤੌਰ ਤੇ ਨਸ਼ਿਆਂ ਖ਼ਿਲਾਫ਼ ਤਕੜਾ ਕਰਨ ਲਈ ਮਾਹਿਰ ਕੌਂਸਲਰਾਂ ਦੀ ਸੇਵਾ ਵੀ ਮੁਹੱਈਆ ਕਰਵਾਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਵੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਇਸ ਲਈ ਸਮਾਜ ਨੂੰ ਉਸ ਪ੍ਰਤੀ ਨਫਰਤ ਦੀ ਬਜਾਏ ਹਮਦਰਦੀ ਦੀ ਭਾਵਨਾ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਸਮਝਾ ਕੇ ਮੁੱਖ ਧਾਰਾ ਵਿੱਚ ਲਿਆਉਣ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਨਾਲ ਨਸ਼ਾ ਛੱਡਿਆ ਜਾ ਸਕਦਾ ਹੈ।


   
  
  ਮਨੋਰੰਜਨ


  LATEST UPDATES











  Advertisements