View Details << Back

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਜਾਂਚ
ਇਲਾਜ ਕਰਵਾਉਣ ਪਹੁੰਚੇ ਲੋਕਾਂ ਤੋਂ ਲਈ ਫੀਡਬੈਕ, ਦਵਾਈਆਂ ਤੇ ਟੈਸਟਾਂ ਬਾਰੇ ਵੀ ਲਿਆ ਜਾਇਜ਼ਾ

ਸੰਗਰੂਰ, 3 ਅਗਸਤ (ਮਾਲਵਾ ਬਿਊਰੋ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ.ਡੀ.ਐਮ ਵਿਨੀਤ ਕੁਮਾਰ ਸਮੇਤ ਭਵਾਨੀਗੜ੍ਹ ਤੇ ਨਦਾਮਪੁਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਜਾਂਚ ਕੀਤੀ ਅਤੇ ਉਥੇ ਮੌਕੇ ’ਤੇ ਮੌਜੂਦ ਲੋਕਾਂ ਤੋਂ ਕਲੀਨਿਕਾਂ ਬਾਰੇ ਫੀਡਬੈਕ ਹਾਸਲ ਕੀਤੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਵੋਤਮ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸਥਾਪਤ ਆਮ ਆਦਮੀ ਕਲੀਨਿਕਾਂ ਦਾ ਲੋਕਾਂ ਨੂੰ ਵੱਡਾ ਲਾਭ ਹਾਸਲ ਹੋ ਰਿਹਾ ਹੈ ਅਤੇ ਇਥੇ ਮਾਹਿਰਾਂ ਵੱਲੋਂ ਰੋਗੀਆਂ ਦੇ ਮੁਫ਼ਤ ਨਿਰੀਖਣ ਦੇ ਨਾਲ ਨਾਲ ਦਵਾਈਆਂ ਤੇ ਮੁਫ਼ਤ ਟੈਸਟ ਦੀ ਸੁਵਿਧਾ ਉਪਲਬਧ ਹੋਣ ਕਾਰਨ ਲੋਕਾਂ ਨੂੰ ਬੇਲੋੜੀ ਖੱਜਲ ਖੁਆਰੀ ਤੋਂ ਵੱਡੀ ਰਾਹਤ ਮਿਲੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਹਰੇਕ ਤਰ੍ਹਾਂ ਦੀ ਹੀ ਬਿਮਾਰੀ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾ ਕੇ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਸੀ ਪਰ ਆਮ ਆਦਮੀ ਕਲੀਨਿਕਾਂ ਰਾਹੀਂ ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਬਹੁਤ ਹੀ ਸੀਮਤ ਸਮੇਂ ਅਤੇ ਬਿਨਾਂ ਕਿਸੇ ਵਿੱਤੀ ਬੋਝ ਦੇ ਹਾਸਲ ਹੋ ਰਹੀਆਂ ਹਨ ਜਿਸ ਨਾਲ ਲੋਕ ਕਾਫ਼ੀ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿਛਲੇ ਕੁਝ ਸਮੇਂ ਵਿੱਚ ਸਬੰਧਤ ਕਲੀਨਿਕਾਂ ਰਾਹੀਂ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਡਾਕਟਰੀ ਸਟਾਫ਼ ਦੇ ਉਦਮਾਂ ਦੀ ਵੀ ਸ਼ਲਾਘਾ ਕੀਤੀ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ ਨੇ ਵੀ ਸਬ ਡਵੀਜ਼ਨਾਂ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।


   
  
  ਮਨੋਰੰਜਨ


  LATEST UPDATES











  Advertisements