View Details << Back

ਹੈਰੀਟੇਜ ਪਬਲਿਕ ਸਕੂਲ 'ਚ ਅਜ਼ਾਦੀ ਦੀ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਰੋਹ

ਹੈਰੀਟੇਜ ਪਬਲਿਕ ਸਕੂਲ ਵਿੱਚ ਅਜ਼ਾਦੀ ਦੀ ਵਰ੍ਹੇਗੰਢ ਮੌਕੇ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਪ੍ਰਿੰਸੀਪਲ ਸ੍ਰੀ ਯੋਗੇਸ਼ਵਰ ਸਿੰਘ ਬਟਿਆਲ ਵੱਲੋਂ ਤਿਰੰਗਾ ਲਹਿਰਾ ਕੇ ਰਾਸ਼ਟਰੀ ਗਾਣ ਨਾਲ ਕੀਤੀ ਗਈ । ਬੱਚਿਆਂ ਨੂੰ ਦੇਸ਼- ਭਗਤੀ ਦੇ ਰੰਗ ਵਿੱਚ ਰੰਗਣ ਲਈ ਅਧਿਆਪਕਾ ਡਾ. ਮੀਨਾਕਸ਼ੀ ਜੀ ਨੇ ਬੱਚਿਆਂ ਕੋਲੋਂ ਦੇਸ਼ ਭਗਤੀ ਦੇ ਨਾਰ੍ਹੇ ਲਗਵਾ ਕੇ ਪ੍ਰੋਗਰਾਮ ਵਿੱਚ ਜੋਸ਼ ਭਰ ਦਿੱਤਾ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਕਸ਼ਿਸ਼ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਦੇਸ਼-ਪ੍ਰੇਮ ਦੇ ਨਾਚ,ਗਾਣੇ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਨੰਨ੍ਹੇ-ਮੁੰਨ੍ਹੇ ਬੱਚਿਆਂ ਦੀਆਂ ਦੇਸ਼ ਭਗਤੀ ਭਰੀਆਂ ਕਵਿਤਾਵਾਂ ਨੇ ਜਿੱਥੇ ਸਾਰੇ ਦਰਸ਼ਕਾਂ ਦਾ ਮਨ ਮੋਹ ਲਿਆ, ਉੱਥੇ ਹੀ ਦੇਸ਼ ਭਗਤੀ ਦੇ ਗਾਣਿਆਂ ਤੇ ਕੀਤੇ ਮਨਮੋਹਕ ਨਾਚ ਨੇ ਵੀ ਖੂਬ ਤਾੜੀਆਂ ਵਟੋਰੀਆਂ। ਬੱਚਿਆਂ ਦੇ ਪਹਿਨੇ ਹੋਏ ਤਿਰੰਗੇ ਕੱਪੜਿਆਂ ਨੇ ਇਸ ਦੇਸ਼-ਭਗਤੀ ਦੇ ਮਹੌਲ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ।ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਅਤੇ ਸਕੂਲ ਪ੍ਰਿੰਸੀਪਲ ਸ੍ਰੀ ਯੋਗੇਸ਼ਵਰ ਸਿੰਘ ਬਟਿਆਲ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਅਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਇਸ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਦੇਸ਼-ਪ੍ਰੇਮ ਦੇ ਪ੍ਰੋਗਰਾਮਾਂ ਵਿੱਚ ਵਧ- ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਭਵਿੱਖ ਵਿੱਚ ਉਹ ਇੱਕ ਜ਼ਿੰਮੇਵਾਰ ਨਾਗਰਿਕ ਬਣ ਸਕਣ।

   
  
  ਮਨੋਰੰਜਨ


  LATEST UPDATES











  Advertisements