View Details << Back

ਪਟਾਕੇ ਵੇਚਣ ਲਈ ਆਰਜੀ ਲਾਇਸੰਸ ਜਾਰੀ ਕਰਨ ਲਈ ਜਿਲਾ ਮੈਜਸਟ੍ਰੇਟ ਵਲੋ ਮੁੜ ਦਰਖਾਸਤਾਂ ਦੀ ਮੰਗ
ਕੋਈ ਵੀ ਦਰਖਾਸਤ ਪ੍ਰਾਪਤ ਨਾ ਹੋਣ ਕਾਰਨ ਭਵਾਨੀਗੜ ਦੇ ਪਟਾਕੇ ਵੇਚਣ ਦੇ ਚਾਹਵਾਨ ਦੁਕਾਨਦਾਰਾ ਲਈ ਇੱਕ ਮੋਕਾ ਹੋਰ :

ਭਵਾਨੀਗੜ੍ਹ, 2 ਨਵੰਬਰ (ਗੁਰਵਿੰਦਰ ਸਿੰਘ) :ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆ ਬਿਤੇ ਦਿਨੀ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਡਾਇਰੈਕਟਰ, ਉਦਯੋਗ ਅਤੇ ਕਾਮਰਸ ਵਿਭਾਗ, ਪੰਜਾਬ ਵੱਲੋਂ ਐਕਸਪਲੋਸਿਵ ਰੂਲਜ਼-2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਸਾਲ 2023 ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜੀ ਲਾਇਸੰਸ ਜਾਰੀ ਕਰਨ ਸਬੰਧੀ ਮਿਤੀ 20-10-2023 ਤੋਂ 27-10-2023 ਤੱਕ ਦਰਖ਼ਾਸਤਾਂ ਮੰਗੀਆਂ ਗਈਆਂ ਸਨ। ਇਸ ਸਮੇਂ ਦੌਰਾਨ ਸਬ-ਡਵੀਜ਼ਨਾਂ ਭਵਾਨੀਗੜ੍ਹ ਤੋਂ ਕੋਈ ਦਰਖਾਸਤ ਪ੍ਰਾਪਤ ਨਾ ਹੋਣ ਕਾਰਨ ਇੱਕ ਹੋਰ ਮੌਕਾ ਦਿੰਦੇ ਹੋਏ ਚਾਹਵਾਨ ਵਿਅਕਤੀਆਂ ਪਾਸੋਂ ਮਿਤੀ 06-11-2023 ਸ਼ਾਮ 5:00 ਵਜੇ ਤੱਕ ਮੁੜ ਦਰਖ਼ਾਸਤਾਂ ਦੀ ਮੰਗ ਕੀਤੀ ਜਾਂਦੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਲਈ ਚਾਹਵਾਨ ਵਿਅਕਤੀ ਸੇਵਾ ਕੇਂਦਰ ਵਿਖੇ ਨਿਰਧਾਰਿਤ ਫੀਸ ਅਦਾ ਕਰਕੇ ਸਬ-ਡਵੀਜ਼ਨ ਭਵਾਨੀਗੜ੍ਹ ਲਈ ਦਰਖਾਸਤਾਂ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਸ਼ਚਿਤ ਮਿਤੀ ਅਤੇ ਸਮੇਂ ਤੋਂ ਬਾਅਦ ਅਪਲਾਈ ਕੀਤੀ ਗਈ ਦਰਖਾਸਤ ਮੰਨਣਯੋਗ ਨਹੀਂ ਹੋਵੇਗੀ। ਨਿਸ਼ਚਿਤ ਮਿਤੀ ਤੱਕ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਮਿਤੀ 08-11-2023 ਨੂੰ ਬਾਅਦ ਦੁਪਹਿਰ 3:00 ਵਜੇ ਮੀਟਿੰਗ ਹਾਲ, ਦਫ਼ਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ ਹਦਾਇਤਾਂ ਅਨੁਸਾਰ ਡਰਾਅ ਆਫ ਲਾਟਸ ਰਾਹੀਂ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ।

   
  
  ਮਨੋਰੰਜਨ


  LATEST UPDATES











  Advertisements