View Details << Back

ਸਰਕਾਰੀ ਸੀ: ਸਕੈਡਰੀ ਸਮਾਰਟ ਸਕੂਲ ( ਲੜਕੀਆ) ਭਵਾਨੀਗੜ ਦੀਆ ਵਿਦਿਆਰਥਣਾ ਮਾਣਿਆ ਟੂਰ ਦਾ ਆਨੰਦ

ਭਵਾਨੀਗੜ (ਗੁਰਵਿੰਦਰ ਸਿੰਘ) ਜਿਲਾ ਸਿੱਖਿਆ ਅਫ਼ਸਰ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਜੀ ਦੀ ਯੋਗ ਅਗਵਾਈ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ)ਭਵਾਨੀਗੜ੍ਹ ਦੀਆਂ ਵਿਦਿਆਰਥਣਾਂ ਦਾ ਇੱਕ ਰੋਜ਼ਾ ਟ੍ਰਿਪ ਦਾ ਆਯੋਜਨ ਕੀਤਾ ਗਿਆ ਜਿਸ ਅਧੀਨ ਵਿਦਿਆਰਥਣਾਂ ਨੂੰ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜੀ ਦੇ ਗੁਰੂਘਰਾਂ ਦੇ ਦਰਸ਼ਨ ਦੀਦਾਰ ਕਰਵਾਏ ਗਏ। ਇਸ ਟ੍ਰਿਪ ਦੇ ਇੰਚਾਰਜ ਸਰਦਾਰ ਹਰਵਿੰਦਰ ਪਾਲ ਜੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਟ੍ਰਿਪ ਦਾ ਮਨੋਰਥ ਵਿਦਿਆਰਥੀਆਂ ਅੰਦਰ ਧਾਰਮਿਕ ਅਤੇ ਸੰਸਕ੍ਰਿਤਿਕ ਭਾਵਨਾਵਾਂ ਨੂੰ ਸੰਜੋਈ ਰੱਖਣਾ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਣਾ ਸੀ । ਇਸ ਟ੍ਰਿਪ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿੱਚ ਸ੍ਰੀਮਤੀ ਅਮਰਵੀਰ ਕੌਰ, ਸ੍ਰੀਮਤੀ ਰਮਨਪ੍ਰੀਤ ਕੌਰ ਅਤੇ ਸ੍ਰੀਮਤੀ ਜਸਵੀਰ ਕੌਰ ਜੀ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ । ਵਿਦਿਆਰਥੀਆਂ ਨੇ ਜਿੱਥੇ ਇਸ ਟ੍ਰਿਪ ਦਾ ਅਨੰਦ ਮਾਣਿਆ ਉੱਥੇ ਹੀ ਆਪਣੇ ਕਈ ਵਿਸ਼ਿਆਂ ਸਬੰਧੀ ਜਾਣਕਾਰੀ ਵਿੱਚ ਵੀ ਵਾਧਾ ਕੀਤਾ।

   
  
  ਮਨੋਰੰਜਨ


  LATEST UPDATES











  Advertisements