View Details << Back

ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਦਾ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਕਰੇ :ਜਥੇਬੰਦੀ

ਚੰਡੀਗੜ੍ਹ 16 ਨਵੰਬਰ/(ਗੁਰਵਿੰਦਰ ਸਿੰਘ) ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਸਕੱਤਰ ਜਨਰਲ ਸੁਖਦੀਪ ਕੌਰ ਸਰਾਂ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ,ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਮੀਡੀਆ ਇੰਚਾਰਜ ਸਲੀਮ ਮੁਹੰਮਦ, ਪ੍ਰਚਾਰ ਸਕੱਤਰ ਅਮਨਦੀਪ ਸ਼ਾਸਤਰੀ ਅਤੇ ਸੂਬਾ ਕਮੇਟੀ ਮੈਂਬਰ ਮੈਡਮ ਮੀਨੂੰ,ਓਮਾ ਮਾਧਵੀ ਨੇ ਕਿਹਾ ਹੈ ਕਿ ਜਥੇਬੰਦੀ ਦੀਆਂ ਸਬ ਕੈਬਨਿਟ ਕਮੇਟੀ ਨਾਲ ਚੰਡੀਗੜ੍ਹ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਤੁਰੰਤ ਲਾਗੂ ਕੀਤਾ ਜਾਵੇ। ਜਦਕਿ ਸਰਕਾਰ ਤੇ ਸਿੱਖਿਆ ਵਿਭਾਗ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਹੋਰ ਨਿਰਾਸ਼ਤਾ ਵੱਲ ਧੱਕ ਕੇ ਅਗਲਾ ਰੋਸ਼ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਕਰ ਰਿਹਾ ਹੈ। ਆਗੂਆਂ ਨੇ ਕਿਹਾ ਹੈ ਕਿ ਸਰਕਾਰ ਤੇ ਸਿੱਖਿਆ ਵਿਭਾਗ ਨੇ ਇਹ ਗੱਲ ਮੰਨੀ ਹੈ ਕਿ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਬਰਾਬਰ ਆਹੁਦੇ ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਆਪਸੀ ਵੱਡਾ ਵਖਰੇਵੇਂ ਹਨ। ਜਿੰਨ੍ਹਾਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ ਸਨ।ਪਰ ਅਜੇ ਤੱਕ ਉਹ ਕੇਵਲ ਆਦੇਸ਼ ਹੀ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੁਲਾਈ 2019 ਦੇ ਨਾਰਮਜ਼ ਪੱਤਰ ਮੁਤਾਬਕ ਪੂਰਾ ਗਰੇਡ ਪੇਅ ਅਨੁਸਾਰ ਤਨਖਾਹਾਂ ਸਿੱਧੀਆਂ ਸਿੱਖਿਆ ਵਿਭਾਗ ਵੱਲੋਂ ਕਰਮਚਾਰੀਆਂ ਦੇ ਖਾਤਿਆਂ ਵਿੱਚ ਪਾਈਆਂ ਜਾਣ। ਜਦਕਿ ਹੁਣ ਆਦਰਸ਼ ਸਕੂਲਾਂ ਦੇ ਵੱਡੀ ਗਿਣਤੀ ਵਿੱਚ ਕਰਮਚਾਰੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਹਨ। ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਬਦਲੀਆਂ ਕਰਨ ਦੀ ਉੱਚਿਤ ਵਿਵਸਥਾ ਕਰਨ ਸਮੇਤ ਯੋਗਤਾ ਅਤੇ ਤਜਰਬੇ ਦੇ ਆਧਾਰ ਤੇ ਤਰੱਕੀਆਂ ਦੇਣ ਦੀ ਪੁਰਜ਼ੋਰ ਸ਼ਬਦਾਂ ਵਿੱਚ ਮਨੀਆਂ ਮੰਗਾਂ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਯੂਨੀਅਨ ਦੀਆਂ ਮੰਗਾਂ ਨੂੰ ਨਵੰਬਰ ਮਹੀਨੇ ਦੌਰਾਨ ਅਮਲ ਵਿੱਚ ਨਾ ਲੈ ਕੇ ਆਈ ਤਾਂ ਦਸੰਬਰ ਦੇ ਪਹਿਲੇ ਹਫ਼ਤੇ ਐਕਸ਼ਨ ਕਰਨ ਲਈ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰ ਸਥਾਪਤੀ ਹੋਵੇਗੀ।



   
  
  ਮਨੋਰੰਜਨ


  LATEST UPDATES











  Advertisements