View Details << Back

ਸਰਕਾਰੀ ਹਾਈ ਸਮਾਰਟ ਸਕੂਲ ਬਾਲਦ ਕਲਾਂ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਭਵਾਨੀਗੜ੍ਹ 24 ਨਵੰਬਰ (ਗੁਰਵਿੰਦਰ ਸਿੰਘ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਬਾਲਦ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲ ਸਟਾਫ ਵਿਦਿਆਰਥੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਵੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹਰ ਸਾਲ ਕਰਵਾਏ ਜਾਂਦੇ ਹਨ। ਉਹਨਾਂ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਚ ਪਹੁੰਚਣ ਵਾਲੀਆਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਪ੍ਰੀਤ ਇੰਦਰ ਘਈ ਡਿਪਟੀ ਡੀਈਓ, ਪਰਮਲ ਸਿੰਘ ਤੇਜਾ ਪ੍ਰਿੰਸੀਪਲ, ਸ੍ਰੀਮਤੀ ਸੀਨੂ ਮੁੱਖ ਅਧਿਆਪਕਾ, ਗੁਰਦੇਵ ਸਿੰਘ ਸਰਪੰਚ ਬਾਲਦ ਕਲਾਂ, ਰਾਮਪਾਲ ਸਿੰਘ ਐਸਐਮਸੀ ਚੇਅਰਮੈਨ, ਪ੍ਰਿਤਪਾਲ ਸਿੰਘ ਐਸਐਮਸੀ ਕਮੇਟੀ ਮੈਂਬਰ, ਗੁਰਤੇਜ ਸਿੰਘ ਤੇਜਾ ਕਲਰਕ, ਹਰਕੀਰਤ ਸਿੰਘ ਪੀਟੀਆਈ ਸਮੇਤ ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

   
  
  ਮਨੋਰੰਜਨ


  LATEST UPDATES











  Advertisements