View Details << Back

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਨਾਉਣ ਲਈ ਪਿੰਡ ਪਿੰਡ ਜਾ ਕੇ ਵਰਕਰਾਂ ਨਾਲ ਮੀਟਿੰਗਾਂ ਕਰਾਂਗੇ -ਗਰਗ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਲਈ ਵੋਟਾਂ ਬਨਾਉਣ ਦੀ ਅੰਤਿਮ ਮਿਤੀ 29 ਫਰਵਰੀ 2024 ਤੈਅ ਕੀਤੀ ਗਈ ਹੈ ਜਿਸ ਵਿੱਚ ਕੇਵਲ ਕੇਸਧਾਰੀ ਸਿੱਖ ਹੀ ਆਪਣੀ ਵੋਟ ਬਣਾਉਣ ਦਾ ਹੱਕਦਾਰ ਹੈ ਇਹ ਵੋਟ ਬਣਾਉਣ ਲਈ ਹਰ ਸਿੱਖ ਨੂੰ ਆਪਣੀ ਜ਼ਿਮੇਵਾਰੀ ਸਮਝਣ ਦੀ ਲੋੜ ਹੈ ਕਿਉਂਕਿ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੈਰ ਪ੍ਰਸੰਗਕ ਪ੍ਰਬੰਧਾਂ ਕਾਰਨ ਸਿੱਖਾਂ ਵਿੱਚ ਭਾਰੀ ਨਿਰਾਸ਼ਾ ਆਈ ਹੈ ਜਿਸ ਕਾਰਨ ਹਰ ਸਿੱਖ ਚਿੰਤਿਤ ਦਿਖਾਈ ਦੇ ਰਿਹਾ ਇਸ ਲਈ ਇਸ ਚੋਣ ਦੀ ਸਿੱਖ ਜਗਤ ਲਈ ਬਹੁਤ ਅਹਿਮੀਅਤ ਹੈ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਿਹਾ ਇਸ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਹਰ ਸਿੱਖ ਨੂੰ ਇਹ ਵੋਟ ਖੁੱਦ ਬਨਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਸਾਰੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਕਿ ਉਹ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਵੋਟਾਂ ਬਨਾਉਣ ਲਈ ਲਾਮਵੰਦ ਕਰਨ ਤਾਂ ਕਿ ਭਵਿੱਖ ਵਿੱਚ ਗੁਰੂ ਘਰਾਂ ਦਾ ਪ੍ਰਬੰਧ ਗ਼ੈਰ ਰਾਜਨੀਤਕ ਅਤੇ ਉੱਚੇ ਆਚਰਣ ਵਾਲੇ ਸਿੱਖ ਆਗੂਆਂ ਦੇ ਹੱਥਾਂ ਵਿੱਚ ਦਿੱਤਾ ਜਾ ਸਕੇ।

   
  
  ਮਨੋਰੰਜਨ


  LATEST UPDATES











  Advertisements