View Details << Back

ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਦੇ ਤਾਲਮੇਲ ਵੱਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਲਈ ਵਿਉਂਤਬੰਦੀ
ਕਿਸਾਨਾਂ ਦੀ ਵਿਆਪਕ ਲਾਮਬੰਦੀ ਲਈ 9 ਫਰਵਰੀ ਨੂੰ ਤਹਿਸੀਲ ਪੱਧਰ ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

ਭਵਾਨੀਗੜ (ਯੁਵਰਾਜ ਹਸਨ) ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਤਾਲਮੇਲ ਵਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਵਿੱਢਣ ਖਾਤਰ ਪੰਜਾਬ ਦੀਆਂ ਕਿਸਾਨ/ਮੁਲਾਜ਼ਮ ਅਤੇ ਹੋਰ ਜਥੇਬੰਦੀਆਂ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ। ਇਸ ਮੀਟਿੰਗ ਵਿੱਚ ਬਲਾਕ ਪੱਧਰੀ ਇੱਕ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਵਿੱਚ ਬੀਕੇਯੂ ਡਕੌਂਦਾ (ਧਨੇਰ) ਦੇ ਜੋਰਾ ਸਿੰਘ ਮਾਝੀ ਅਤੇ ਕਰਮਜੀਤ ਸਿੰਘ, ਬੀਕੇਯੂ ਉਗਰਾਹਾਂ ਦੇ ਕਰਮ ਚੰਦ ਪੰਨਵਾਂ, ਬੀਕੇਯੂ ਰਾਜੇਵਾਲ ਦੇ ਕੁਲਵਿੰਦਰ ਸਿੰਘ ਅਤੇ ਜਸਪਾਲ ਸਿੰਘ, ਬੀਕੇਯੂ ਡਕੌਂਦਾ (ਬੁਰਜਗਿੱਲ) ਦੇ ਬੁੱਧ ਸਿੰਘ ਅਤੇ ਜਰਨੈਲ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗੁਰਚਰਨ ਸਿੰਘ ਘਰਾਚੋਂ ਅਤੇ ਅਵਤਾਰ ਸਿੰਘ ਬਾਲਦ ਕਲਾਂ, ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਕੁਲਵੰਤ ਸਿੰਘ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਅਮਨ ਵਿਸ਼ਿਸ਼ਟ ਅਤੇ ਕਰਮਜੀਤ ਨਦਾਮਪੁਰ ਨੂੰ ਤਾਲਮੇਲ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ। ਮੀਟਿੰਗ ਨੇ ਸਰਬ ਸੰਮਤੀ ਨਾਲ ਫੈਸਲਾ ਕਰਕੇ 16 ਫਰਵਰੀ ਦੇ ਬੰਦ ਨੂੰ ਸਫਲ ਬਣਾਉਣ ਖਾਤਰ ਵੱਖ-ਵੱਖ ਪ੍ਰੋਗਰਾਮ ਉਲੀਕਦਿਆਂ ਕਿਸਾਨ ਆਗੂਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ। ਸਮਾਜ ਦੇ ਸਾਰੇ ਵਰਗਾਂ ਅਤੇ ਬਾਕੀ ਰਹਿ ਗਈਆਂ ਕਿਸਾਨ ਤੇ ਟਰੇਡ ਜਥੇਬੰਦੀਆ ਜਿਵੇਂ ਆੜਤੀ ਐਸੋਸੀਏਸ਼ਨਾਂ, ਟਰਾਂਸਪੋਰਟ ਨਾਲ ਜੁੜੀਆਂ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ, ਨੌਜਵਾਨਾਂ, ਔਰਤਾਂ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ 9 ਫਰਵਰੀ ਤੋਂ ਪਹਿਲਾਂ ਪਹਿਲਾਂ ਤਾਲਮੇਲ ਕਰਨ ਦਾ ਫ਼ੈਸਲਾ ਕੀਤਾ ਗਿਆ। ਕਿਸਾਨਾਂ ਦੀ ਪਿੰਡ ਪੱਧਰ ਤੱਕ ਵਿਸ਼ਾਲ ਲਾਮਬੰਦੀ ਖਾਤਰ 9 ਫਰਵਰੀ ਨੂੰ ਤਹਿਸੀਲ ਪੱਧਰ ਤੇ ਰੋਸ ਮਾਰਚ ਕਰਨ ਦਾ ਫੈਸਲਾ ਵੀ ਕੀਤਾ ਗਿਆ। 32 ਕਿਸਾਨ ਜਥੇਬੰਦੀਆਂ ਨੇ ਬੰਦ ਨੂੰ ਸਫਲ ਕਰਨ ਲਈ 16 ਫਰਵਰੀ ਵਾਲੇ ਦਿਨ ਨੂੰ ਜਿਲਾ ਤੇ ਤਹਿਸੀਲ ਕੇਂਦਰਾਂ ਪ੍ਰਮੁੱਖ ਸੜਕਾਂ ਅਤੇ ਚੌਕਾਂ' ਤੇ ਵੱਡੇ ਇਕੱਠ ਕਰਕੇ ਜਾਮ ਕਰਨ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ਵਿੱਚ ਫਰਾਂਸ ਜਰਮਨੀ ਅਤੇ ਪੋਲੈਂਡ ਸਮੇਤ ਯੂਰਪ ਦੇ ਵੱਖ ਵੱਖ ਦੇਸ਼ਾਂ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਦੁਨੀਆ ਭਰ' ਚ ਖੇਤੀ ਖੇਤਰ ਉੱਪਰ ਕਾਰਪੋਰੇਟ ਦੇ ਹਮਲੇ ਵਿਰੁੱਧ ਕਿਸਾਨੀ ਸੰਘਰਸ਼ਾਂ ਦੇ ਉਭਾਰ ਨੂੰ ਜੀ ਆਇਆ ਕਿਹਾ ਗਿਆ। ਮੀਟਿੰਗ ਵਿੱਚ ਖੇਤੀ ਸੰਦਾਂ ਦੇ ਵਿੱਚ ਹੋਏ ਘਪਲੇ ਦੇ ਮਾਮਲੇ ਸਬੰਧੀ ਛੋਟੇ ਮੁਲਾਜ਼ਮਾਂ ਤੇ ਕਾਰਵਾਈ ਦੀ ਨੀਤੀ ਨੂੰ ਮਾਮਲੇ ਤੋਂ ਧਿਆਨ ਭਟਕਾਉਣ ਦੇ ਤੁੱਲ ਦੱਸਦਿਆਂ ਇਸ ਘਪਲੇ ਦੇ ਅਸਲ ਦੋਸ਼ੀਆਂ ਤੱਕ ਪਹੁੰਚਣ ਲਈ ਨਿਰਪੱਖ ਜਾਂਚ ਪੜਤਾਲ ਦੀ ਮੰਗ ਵੀ ਕੀਤੀ ਗਈ। ਇੱਕ ਮਤਾ ਪਾ ਕੇ ਸੁਪਰੀਮ ਕੋਰਟ ਦੇ ਵਕੀਲ ਭਾਨੂੰ ਪ੍ਰਤਾਪ ਸਿੰਘ ਵਲੋਂ ਪਾਰਦਰਸ਼ੀ ਚੋਣਾਂ ਲਈ ਈਵੀਐਮ ਦੀ ਥਾਂ ਬੈਲਟ ਪੇਪਰਾਂ ਰਾਹੀ ਚੋਣਾਂ ਕਰਵਾਉਣ ਲਈ ਛੇੜੀ ਗਈ ਮੁਹਿੰਮ ਦਾ ਸਮਰਥਨ ਕੀਤਾ ਗਿਆ।

ਅੱਜ ਦੀ ਮੀਟਿੰਗ ਵਿੱਚ ਗੁਰਮੀਤ ਸਿੰਘ ਕਪਿਆਲ, ਕਸ਼ਮੀਰ ਸਿੰਘ ਘਰਾਚੋਂ, ਜਰਨੈਲ ਸਿੰਘ, ਜਸਵੀਰ ਸਿੰਘ ਗੱਗੜਪੁਰ, ਰਣਧੀਰ ਸਿੰਘ, ਜਸਪਾਲ ਸਿੰਘ ਘਰਾਚੋਂ, ਜਗਦੇਵ ਸਿੰਘ , ਕੁਲਤਾਰ ਸਿੰਘ, ਗੁਰਧਿਆਨ ਸਿੰਘ, ਗੁਰਜੀਤ ਸਿੰਘ, ਗੁਰਦੇਵ ਸਿੰਘ, ਨਛੱਤਰ ਸਿੰਘ, ਦਰਬਾਰਾ ਸਿੰਘ, ਭੀਮ ਸਿੰਘ, ਮੁਕੇਸ਼ ਮਲੌਦ, ਅਵਤਾਰ ਸਿੰਘ, ਮਾਲਵਿੰਦਰ ਸਿੰਘ, ਮਿਸ਼ਰਾ ਸਿੰਘ, ਜਸਵਿੰਦਰ ਸਿੰਘ, ਦੇਵ ਸਿੰਘ, ਮੱਘਰ ਸਿੰਘ, ਤੇਜਵਿੰਦਰ ਸਿੰਘ, ਪਵਿੱਤਰ ਸਿੰਘ, ਗੁਰਚਰਨ ਸਿੰਘ ਮੱਲ ਸਿੰਘ, ਬੀਰੀ ਸਿੰਘ, ਕੁਲਵਿੰਦਰ ਸਿੰਘ, ਬੁੱਧ ਸਿੰਘ, ਸੁਖਬੀਰ ਸਿੰਘ, ਸੰਸਾਰ ਸਿੰਘ, ਗਿਆਨ ਸਿੰਘ, ਆਦਿ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements