View Details << Back

ਜ਼ਾਬਤੇ ਤੋਂ ਪਹਿਲਾਂ ਮੰਨੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ ਸਰਕਾਰ: ਬੀਰ, ਪਾਤੜਾਂ
ਜਥੇਬੰਦੀ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ 4 ਨੂੰ

ਚੰਡੀਗੜ੍ਹ 28 ਫਰਵਰੀ/(ਯੁਵਰਾਜ ਹਸਨ) ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ (ਪੀਪੀਪੀ ਤਰਜ਼)ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਅਤੇ ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ ਨੇ ਮੀਡੀਆ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਥੇਬੰਦੀ ਦੀਆਂ ਪਿਛਲੀਆਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਦਾ ਨੋਟੀਫਿਕੇਸ਼ਨ 4 ਮਾਰਚ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਮੀਟਿੰਗ ਵਿੱਚ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ। ਕਿਉਂਕਿ ਇਸ ਉਪਰੰਤ ਸੂਬੇ ਵਿੱਚ ਸਾਧਾਰਨ ਚੋਣਾਂ ਦਾ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਯੂਨੀਅਨ ਦੇ ਸੂਬਾਈ ਆਗੂਆਂ ਨੇ ਪ੍ਰਾਂਤ ਸਰਕਾਰ ਨਾਲ ਨਿਰਾਸ਼ਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਜਦ ਜਥੇਬੰਦੀ ਦੀਆਂ ਮੰਗਾਂ ਪਿਛਲੀਆਂ ਮੀਟਿੰਗਾਂ ਵਿੱਚ ਮੰਨੀਆਂ ਜਾਂਦੀਆਂ ਰਹੀਆਂ ਹਨ ਤਾਂ ਫਿਰ ਮੰਗਾਂ ਲਾਗੂ ਕਰਨ ਵਿਚ ਹੋਰ ਦੇਰੀ ਕਿਉਂ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਹਕੂਮਤ ਨੇ ਸੱਤਾ ਚ ਆਉਣ ਤੋਂ ਪਹਿਲਾਂ ਪੰਜਾਬ ਦੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਨੌਕਰੀਆਂ ਨਿਯਮਤ ਕਰਨ,ਗਰੇਡ ਪੇਅ ਲਾਗੂ ਕਰਨ,ਸਿਵਲ ਸਰਵਿਸਿਜ਼ ਰੂਲ ਅਪਣਾਉਣ, ਬਦਲੀਆਂ ਦੀ ਵਿਵਸਥਾ ਕਰਨ, ਸਾਲਾਨਾ ਇੰਕਰੀਮੈਂਟ ਲਗਾਉਣ ਸਮੇਤ ਤਮਾਮ ਲਾਗੂ੍ ਕਰਨ ਦੀ ਹਾਮੀ ਭਰੀ ਸੀ।ਪਰ ਦੁੱਖ ਤੇ ਅਫਸੋਸ ਦੀ ਗੱਲ ਹੈ ਕਿ ਐਨਾ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਸਰਕਾਰ ਜਥੇਬੰਦੀ ਦੀਆਂ ਮੰਗਾਂ ਤੇ ਕੰਨ ਧਰਦੀ ਨਜ਼ਰ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਥਾਪਤੀ ਨੇ 4 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਮੀਟਿੰਗ ਵਿੱਚ ਮੰਨੀਆਂ ਮੰਗਾਂ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਜਥੇਬੰਦੀ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਿੰਡਾਂ ਚ ਜਾ ਜ਼ਬਰਦਸਤ ਵਿਰੋਧ ਕਰਨਗੇ।
ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਮਨਪ੍ਰੀਤ ਸਿੰਘ, ਅਮਨਦੀਪ ਸ਼ਾਸਤਰੀ,ਸਲੀਮ ਮੁਹੰਮਦ, ਹਰਵਿੰਦਰ ਸਿੰਘ, ਜਗਤਾਰ ਗੰਢੂਆਂ, ਗਗਨਦੀਪ ਮਹਾਜਨ, ਸੰਜੀਵ ਕੁਮਾਰ, ਸੰਦੀਪ ਸਿੰਘ, ਅਮਰਪਾਲ ਜੋਸ਼ੀ, ਆਦਿ ਦੇ ਨਾਂ ਸ਼ਾਮਲ ਹਨ।



   
  
  ਮਨੋਰੰਜਨ


  LATEST UPDATES











  Advertisements