View Details << Back

ਘਰਾਚੋ ਚ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨਿਰਮਾਣ
ਹਲਕਾ ਵਿਧਾਇਕ ਬੀਬਾ ਨਰਿੰਦਰ ਕੋਰ ਭਰਾਜ ਨੇ ਕਰਵਾਈ ਸ਼ੁਰੂਆਤ

ਘਰਾਚੋਂ/ਭਵਾਨੀਗੜ (ਗੁਰਵਿੰਦਰ ਸਿੰਘ ਰੋਮੀ)ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਘਰਾਚੋਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਪੰਚਾਇਤ ਘਰ ਦੀ ਉਸਾਰੀ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਮੁਹਿੰਮ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੇ ਵਿਕਾਸ ਕਾਰਜ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ।ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਪੂਰਨ ਤੌਰ ਉੱਤੇ ਨੱਥ ਪਾਈ ਜਾ ਰਹੀ ਹੈ ਅਤੇ ਵਿਕਾਸ ਕਾਰਜਾਂ ਨੂੰ ਮਿਆਰੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਲੋੜੀਂਦਾ ਵਿਕਾਸ ਕਾਰਜ ਲੋਕਾਂ ਦੀ ਮੰਗ ਅਤੇ ਸਲਾਹ ਅਨੁਸਾਰ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਪੀ.ਓ ਭਵਾਨੀਗੜ੍ਹ ਸਰਬਜੀਤ ਕੌਰ, ਐਸ.ਡੀ.ਓ. ਪ੍ਰਭਜੋਤ ਕੌਰ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements