View Details << Back

ਜ਼ਹਿਰੀਲੀ ਸ਼ਰਾਬ ਕਾਂਡ ਲਈ ਮੁੱਖ ਮੰਤਰੀ ਮਾਨ ਨੈਤਿਕਤਾ ਦੇ ਆਧਾਰ ਤੇ ਅਸਤੀਫ਼ਾ ਦੇਣ : ਗਰਗ

ਭਵਾਨੀਗੜ (ਯੁਵਰਾਜ ਹਸਨ) ਮੁੱਖ ਮੰਤਰੀ ਦੇ ਆਪਣੇ ਜੱਦੀ ਜਿਲ੍ਹੇ ਸੰਗਰੂਰ ਵਿੱਚ ਹਲਕਾ ਦਿੜ੍ਹਬਾ ਦੇ ਪਿੰਡ ਗੁਜਰਾਂ ਵਿੱਖੇ ਗੈਰ ਕਾਨੂੰਨੀ ਅਤੇ ਨਕਲੀ ਸ਼ਰਾਬ ਪੀਣ ਨਾਲ ਅੱਠ ਵਿਅਕਤੀ ਮੌਤ ਦਾ ਸ਼ਿਕਾਰ ਹੋ ਗਏ ਅਤੇ ਹੋਰ ਪੀੜਤ ਸਿਵਲ ਹਸਪਤਾਲ (ਸੰਗਰੂਰ) ਰਾਜਿੰਦਰਾ ਹਸਪਤਾਲ ਪਟਿਆਲਾ ਵਿੱਖੇ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ ਭਗਵੰਤ ਮਾਨ ਸਰਕਾਰ ਦਾ ਜਨਾਜ਼ਾ ਨਿਕਲਿਆ ਪਿਆ ਕੀ ਮੁੱਖ ਮੰਤਰੀ ਸਾਹਿਬ ਉਨ੍ਹਾਂ ਦੀ ਸਰਕਾਰ ਵਿੱਚ ਐਕਸਾਇਜ ਐਂਡ ਟੈਕਸੇਸ਼ਨ ਵਿਭਾਗ ਦੇ ਮੰਤਰੀ ਦੇ ਹਲਕੇ ਵਿੱਚ ਵਾਪਰੀ ਇਸ ਮੰਦਭਾਗੀ ਘਟਨਾ ਲਈ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇਣਗੇ ਅਤੇ ਜਿਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਰਪ੍ਰਸਤੀ ਹੇਠ ਨਕਲੀ ਤੇ ਜ਼ਹਿਰੀਲੀ ਸ਼ਰਾਬ ਦਾ ਗੈਰ ਕਾਨੂੰਨੀ ਧੰਦਾ ਚਲ ਰਿਹਾ ਹੈ ਕੀ ਉਨ੍ਹਾਂ ਜ਼ਿੰਮੇਵਾਰ ਅਫਸਰਾਂ ਅਤੇ ਮਾਫੀਆ ਖ਼ਿਲਾਫ਼ ਕਾਰਵਾਈ ਕਰਨਗੇ। ਉਨ੍ਹਾਂ ਗਰੀਬ ਪਰਿਵਾਰਾਂ ਦਾ ਕੀ ਬਣੇਗਾ ਜਿਨ੍ਹਾਂ ਦੇ ਘਰਾਂ ਵਿੱਚ ਸੱਥਰ ਵਿੱਛ ਗਏ ਆਮ ਆਦਮੀ ਪਾਰਟੀ ਦੀ ਇਸ ਇਮਾਨਦਾਰ ਅਤੇ ਇਨਕਲਾਬੀ ਬਦਲਾਅ ਲਿਆਉਣ ਵਾਲੀ ਅਖੌਤੀ ਸਰਕਾਰ ਨੇ ਪੰਜਾਬ ਵਿੱਚ ਹਾਲਾਤ ਬਦ ਤੋਂ ਬਦਤਰ ਬਣਾ ਦਿੱਤੇ ਸਰਕਾਰ ਇਸ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ ਅਤੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਇੱਕ ਇੱਕ ਕਰੌੜ ਰੁਪਏ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ।

   
  
  ਮਨੋਰੰਜਨ


  LATEST UPDATES











  Advertisements