View Details << Back

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 14 ਵਾਹਨਾਂ ਦੇ ਚਲਾਨ ਕੱਟੇ
ਭਵਾਨੀਗੜ੍ਹ ਅਤੇ ਮਹਿਲਾਂ ਵਿੱਚ ਆਰ.ਟੀ.ਓ ਨੇ ਕੀਤੀ ਚੈਕਿੰਗ

ਭਵਾਨੀਗੜ੍ਹ/ਸੰਗਰੂਰ, 4 ਅਪ੍ਰੈਲ (ਗੁਰਵਿੰਦਰ ਸਿੰਘ ਰੋਮੀ)
ਜ਼ਿਲ੍ਹਾ ਸੰਗਰੂਰ ਵਿੱਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਧਿਕਾਰੀ ਕੁਲਦੀਪ ਬਾਵਾ ਵੱਲੋਂ ਭਵਾਨੀਗੜ੍ਹ ਅਤੇ ਮਹਿਲਾਂ ਵਿਖੇ ਵੱਖ—ਵੱਖ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਦਸਤਾਵੇਜਾਂ ਵਿੱਚ ਕਮੀਆਂ ਪਾਏ ਜਾਣ 'ਤੇ ਵਾਹਨਾਂ ਦੇ ਚਲਾਨ ਕੀਤੇ ਗਏ।ਇਹ ਜਾਣਕਾਰੀ ਦਿੰਦਿਆਂ ਆਰ.ਟੀ.ਓ. ਕੁਲਦੀਪ ਬਾਵਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸਾਂ ਹੇਠ ਇਹ ਜਾਂਚ ਲਗਾਤਾਰ ਜਾਰੀ ਰਹਿੰਦੀ ਹੈ ਅਤੇ ਵਾਹਨ ਚਾਲਕਾਂ ਵੱਲੋਂ ਆਵਾਜਾਈ ਨਿਯਮਾਂ ਦੀ ਅਣਦੇਖੀ ਦਾ ਮਾਮਲਾ ਸਾਹਮਣੇ ਆਉਣ 'ਤੇ ਉਨ੍ਹਾਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਂਦੀ ਹੈ।ਉਹਨਾਂ ਦੱਸਿਆ ਕਿ ਭਵਾਨੀਗੜ ਅਤੇ ਮਹਿਲਾਂ ਵਿਖੇ ਕੀਤੀ ਚੈਕਿੰਗ ਦੌਰਾਨ 14 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਵਾਹਨ ਚਾਲਕਾਂ ਨੂੰ ਜੁਰਮਾਨੇ ਲਗਾਏ ਗਏ। ਉਹਨਾਂ ਦੱਸਿਆ ਕਿ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਨਾ ਕਰਨ ਸਬੰਧੀ ਵਾਹਨ ਚਾਲਕਾਂ ਨੂੰ ਨਿਯਮਿਤ ਤੌਰ ਤੇ ਜਾਗਰੁਕ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਜਿਹੜੇ ਵਾਹਨ ਚਾਲਕ ਲਾਪਰਵਾਹੀ ਵਰਤਦੇ ਹਨ, ਉਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ।


   
  
  ਮਨੋਰੰਜਨ


  LATEST UPDATES











  Advertisements