View Details << Back

ਸਿਮਰਨਜੀਤ ਸਿੰਘ ਮਾਨ ਨੇ ਭਖਾਇਆ ਚੋਣ ਪਿੜ
ਕਾਲਾਝਾੜ.ਨਦਾਮਪੁਰ.ਭੜੋ.ਮਾਝੀ ਤੋ ਵਿਲਾਵਾ ਵੱਖ ਵੱਖ ਪਿੰਡਾ ਚ ਭਰਵੇ ਸੁਆਗਤ

ਭਵਾਨੀਗੜ੍ (ਯੁਵਰਾਜ ਹਸਨ): ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਹਲਕਾ ਸੰਗਰੂਰ ਦੇ ਦੌਰੇ ਦੌਰਾਨ ਸ਼ਹਿਰ ਸੰਗਰੂਰ ਤੋਂ ਇਲਾਵਾ ਕਾਲਾਝਾੜ, ਨਦਾਮਪੁਰ, ਭੜੋ ਅਤੇ ਮਾਝੀ ਵਿਖੇ ਸੰਗਤ ਦਰਸ਼ਨ ਕੀਤੇ ਗਏ | ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੇ ਦੇ ਲੋਕਾਂ ਵੱਲੋਂ ਸ. ਮਾਨ ਦਾ ਭਰਵਾਂ ਸਵਾਗਤ ਕਰਦੇ ਹੋਏ ਭਰੋਸਾ ਦੁਆ ਇਆ ਗਿਆ ਕਿ ਹਲਕੇ ਦੀ ਤਰੱਕੀ ਲਈ ਉਹ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਤੋਂ ਇਲਾਵਾ ਸ. ਮਾਨ ਨੇ ਅੱਜ ਗੁਰਦੁਆਰਾ ਮਹਿਲ ਮੁਬਾਰਕ ਵਿਖੇ ਬੀਬੀ ਜਸਵਿੰਦਰ ਕੌਰ ਰਟੋਲ ਧਰਮ ਪਤਨੀ ਸਵ. ਮਹਿੰਦਰ ਸਿੰਘ ਐਡਵੋਕੇਟ ਨਮਿਤ ਰੱਖੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਵੀ ਸ਼ਮੂਲੀਅਤ ਕੀਤੀ |ਵੱਖ-ਵੱਖ ਪਿੰਡਾਂ ਵਿੱਚ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਕਿ ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਉਨ੍ਹਾਂ ਵੱਲੋਂ ਆਪਣੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ | ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੇ ਨਸ਼ਿਆਂ ਦੇ ਰੁਝਾਨ ਨੂੰ ਖਤਮ ਕਰਨ ਲਈ ਨੌਜਵਾਨਾਂ ਨੂੰ ਵੱਧੋ ਵੱਧ ਜਿੰਮ ਅਤੇ ਖੇਡ ਕਿੱਟਾਂ ਵੰਡੀਆਂ ਗਈਆਂ ਹਨ | ਵਾਲੀਬਾਲ ਦੇ ਮੈਦਾਨ ਤਿਆਰ ਕਰਵਾਏ ਗਏ ਹਨ | ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਪੂਰਾ ਕਰਨ ਲਈ ਐਮ.ਪੀ. ਫੰਡ ਵਿੱਚੋਂ ਸਮਰਸੀਬਲ ਮੋਟਰਾਂ ਲਗਵਾਈਆਂ ਗਈਆਂ ਹਨ | ਪਿੰਡਾਂ ਦੇ ਲੋਕਾਂ ਦੀ ਮੰਗ 'ਤੇ ਲੋੜ ਅਨੁਸਾਰ ਬੱਸ ਅੱਡਿਆਂ ਦੀ ਉਸਾਰੀ ਕਰਵਾਈ ਗਈ ਹੈ | ਲਗਭਗ ਹਲਕੇ ਦੀਆਂ ਖਸਤਾ ਹਾਲਤ ਹੋ ਚੁੱਕੀਆਂ ਕਰੀਬ 180 ਸੜਕਾਂ ਦਾ ਨਿਰਮਾਣ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਸਿਫਾਰਿਸ਼ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ ਅਨੇਕਾਂ ਸੜਕਾਂ ਦੇ ਨਿਰਮਾਣ ਦੀ ਮੰਜੂਰੀ ਮਿਲ ਚੁੱਕੀ ਹੈ ਅਤੇ ਸੜਕਾਂ ਨਿਰਮਾਣ ਅਧੀਨ ਹਨ | ਪਿੰਡਾਂ ਦੇ ਛੱਪੜਾਂ ਨੂੰ ਪੱਕਾ ਕਰਵਾਉਣ ਲਈ ਕੇਂਦਰ ਦੀ ਸਕੀਮ ਤਹਿਤ ਨਵੀਨੀਕਰਨ ਦਾ ਕਾਰਜ ਸ਼ੁਰੂ ਕਰਵਾ ਰੱਖਿਆ ਹੈ | ਜ਼ਿਲ੍ਹਾ ਸੰਗਰੂਰ ਦੇ ਮੁਕੰਮਲ ਬਿਜਲੀ ਨਵੀਨੀਕਰਨ ਲਈ ਕਰੀਬ 164 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰੋਜੈਕਟ ਮੰਨਜੂਰ ਕਰਵਾਇਆ ਜਾ ਚੁੱਕਿਆ ਹੈ | ਇਸ ਤੋਂ ਇਲਾਵਾ ਅਨੇਕਾਂ ਹੋਰ ਕੰਮ ਹਨ, ਜੋ ਲੋਕਾਂ ਦੀ ਮੰਗ 'ਤੇ ਮੁਕੰਮਲ ਕਰਵਾਏ ਜਾ ਚੁੱਕੇ ਹਨ | ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਜੋ ਕੰਮ ਅਧੂਰੇ ਰਹਿ ਗਏ ਹਨ, ਉਹਨਾਂ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ | ਸ. ਮਾਨ ਨੇ ਸਿਆਸੀ ਪਾਰਟੀਆਂ ਵੱਲੋਂ ਵੋਟ ਬੈਂਕ ਦੇ ਆਧਾਰ 'ਤੇ ਵੱਖ-ਵੱਖ ਵਰਗਾਂ ਵਿੱਚ ਕੀਤੇ ਜਾਂਦੇ ਭੇਦਭਾਵ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੇ ਸਭ ਨੂੰ ਬਰਾਬਰ ਦੇ ਹੱਕ ਦਿੱਤੇ ਹਨ ਪਰ ਬੀਜੇਪੀ ਤੇ ਆਰਐਸਐਸ ਵੱਲੋਂ ਸੰਵਿਧਾਨ ਦੇ ਉਲਟ ਘੱਟ ਗਿਣਤੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਜਿਸਦਾ ਮੂੰਹ ਤੋੜ ਜਵਾਬ ਲੋਕਾਂ ਵਿੱਚ ਬਰਾਬਰ ਹੱਕਾਂ ਪ੍ਰਤੀ ਜਾਗਰੂਕਤਾ ਫੈਲਾ ਕੇ ਦਿੱਤਾ ਜਾ ਸਕਦਾ ਹੈ |ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਬੀਬੀ ਹਰਪਾਲ ਕੌਰ, ਨਵਨੀਤ ਗੋਪੀ, ਹਰਦੀਪ ਸਿੰਘ ਖੇਤਲਾ, ਅਮਨ ਸਿੰਘ ਭੱਟੀਵਾਲ, ਸੁਖਵਿੰਦਰ ਸਿੰਘ ਬਲਿਆਲ, ਜਸਵਿੰਦਰ ਸਿੰਘ ਬੀਂਬੜ, ਸੁਖਵੀਰ ਸਿੰਘ ਸੁੱਖੀ, ਦਲੀਪ ਸਿੰਘ ਅਕਬਰਪੁਰ, ਗੁਰਪ੍ਰੀਤ ਸਿੰਘ ਬਲਿਆਲ, ਜਗਸੀਰ ਸਿੰਘ ਜੱਗੀ ਘਰਾਚੋਂ, ਕੁਲਦੀਪ ਸਿੰਘ ਬਾਲੀਆਂ, ਉਪਿੰਦਰਪ੍ਰਤਾਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਨਾਲ ਸਨ |

   
  
  ਮਨੋਰੰਜਨ


  LATEST UPDATES











  Advertisements