View Details << Back

ਦੋ ਸਾਲਾ ਦੇ ਘੱਟ ਸਮੇ ਚ ਹੀ ਮਾਨ ਸਰਕਾਰ ਨੇ ਕੀਤੇ ਲੋਕ ਹਿੱਤਾ ਲਈ ਕੰਮ : ਮੀਤ ਹੇਅਰ
ਵੱਖ ਵੱਖ ਹਲਕਿਆ ਚ ਮੀਟਿੰਗਾ ਦਾ ਸਿਲਸਿਲਾ ਜਾਰੀ.ਹਲਕਾ ਵਿਧਾਇਕ ਬੀਬਾ ਭਰਾਜ ਵੀ ਰਹੇ ਮੋਜੂਦ

ਭਵਾਨੀਗੜ (ਯੁਵਰਾਜ ਹਸਨ)ਅੱਜ ਇੱਥੇ ਕੂਲ ਬਰੀਜ ਵਿਖੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਮੀਟਿੰਗ ਕੀਤੀ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹਾਜ਼ਰ ਸਨ।ਇਸ ਮੌਕੇ ਸ੍ਰੀ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਸਰਕਾਰ ਦੇ ਸੀਮਤ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਦੇ ਅਧਾਰ ਤੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿਰਫ ਦੋ ਸਾਲਾਂ ਦੇ ਸਮੇਂ ਵਿੱਚ ਹੀ ਜਿੱਥੇ ਘਰਾਂ ਦੇ ਬਿਜਲੀ ਬਿੱਲ ਮੁਆਫ ਕਰਨ ਵਰਗੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ, ਉਥੇ ਨਾਲ ਹੀ ਖੇਤਾਂ ਨੂੰ ਨਹਿਰੀ ਪਾਣੀ ਦੇਣ, ਪ੍ਰਾਈਵੇਟ ਥਰਮਲ ਪਲਾਂਟ ਨੂੰ ਸਰਕਾਰੀ ਹੱਥਾਂ ਵਿੱਚ ਲੈਣ ਵਰਗੇ ਵੱਡੇ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਨੀਵਾਂ ਦਿਖਾਉਣ ਵਾਲੇ ਬਿਆਨਾਂ ਕਾਰਣ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਵਿੱਚ ਨਿਰਾਸ਼ਤਾ ਫੈਲ ਗਈ ਹੈ।ਇਸ ਮੌਕੇ ਇਕਬਾਲ ਸਿੰਘ ਬਾਲੀ ਗਰੇਵਾਲ, ਗੁਰਪ੍ਰੀਤ ਸਿੰਘ ਫੱਗੂਵਾਲਾ, ਗੁਰਤੇਜ ਸਿੰਘ, ਭੀਮ ਸਿੰਘ ਗਾੜੀਆ, ਪ੍ਰਦੀਪ ਮਿੱਤਲ,ਸ਼ਿੰਦਰਪਾਲ ਕੌਰ, ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements