View Details << Back

ਸੀ. ਬੀ.ਐਸ .ਈ ਦਸਵੀ ਜਮਾਤ ਦੀ ਪ੍ਰੀਖਿਆਂ ’ਚੋਂ ਹੈਰੀਟੇਜ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਨਵਦੀਪ ਕੌਰ ਨੇ ਪਹਿਲਾ ਅਤੇ ਨੈਤਿਕ ਨੇ ਦੂਜਾ ਸਥਾਨ ਪ੍ਰਾਪਤ ਕਰ ਮਾਤਾ ਪਿਤਾ ਅਤੇ ਸਕੂਲ ਦਾ ਨਾ ਕੀਤਾ ਰੋਸਨ

ਭਵਾਨੀਗੜ੍ਹ, 14 ਮਈ (ਗੁਰਵਿੰਦਰ ਸਿੰਘ)- ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੀ. ਬੀ.ਐਸ .ਈ ਦਸਵੀ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਨਵਦੀਪ ਕੌਰ ਨੇ (96.6 ) ਲੈ ਕੇ ਪਹਿਲਾ ਅਤੇ ਨੈਤਿਕ (92.2) ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।ਅਰਸ਼ਦੀਪ ਸਿੰਘ (91.8), ਸੁਖਜੋਤ ਕੌਰ(91.4), ਦਿਵਯਾਂਸ਼ੂ ਗੋਇਲ (91) ਅੰਕ ਪ੍ਰਾਪਤ ਕੀਤੇ। 20 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅਤੇ 23 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨਵਦੀਪ ਕੌਰ ਅਤੇ ਦਿਵਯਾਂਸ਼ੂ ਗੋਇਲ ਨੇ ਗਣਿਤ ਵਿੱਚੋਂ 100 ਅੰਕ ਪ੍ਰਾਪਤ ਕੀਤੇ। ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ ਅਤੇ ਸ੍ਰੀਮਤੀ ਆਸ਼ਿਮਾ ਮਿੱਤਲ ਅਤੇ ਸਕੂਲ ਪ੍ਰਿੰਸੀਪਲ ਸ੍ਰੀ ਯੋਗੇਸ਼ਵਰ ਸਿੰਘ ਬਟਿਆਲ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਇਸ ਸਫ਼ਲਤਾ ਦਾ ਸਿਹਰਾ ਮਾਤਾ-ਪਿਤਾ ਦੇ ਸਹਿਯੋਗ ਅਤੇ ਸਕੂਲ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਦਿੱਤਾ ਜਿਸ ਸਦਕਾ ਵਿਦਿਆਰਥੀਆਂ ਨੇ ਬਹੁਤ ਚੰਗੇ ਅੰਕ ਪ੍ਰਾਪਤ ਕੀਤੇ ਹਨ।


   
  
  ਮਨੋਰੰਜਨ


  LATEST UPDATES











  Advertisements