View Details << Back

ਸਿੱਖਿਆ ਮੰਤਰੀ ਤੇ ਸਿੱਖਿਆ ਵਿਭਾਗ ਦੀ 19 ਦੀ ਮੀਟਿੰਗ ਚ ਆਦਰਸ਼ ਸਕੂਲਾਂ ਦੀਆਂ ਮੰਗਾਂ ਪੂਰੀਆਂ ਕੀਤੇ ਜਾਣ ਦੀ ਮੰਗ

ਚੰਡੀਗੜ (ਮਾਲਵਾ ਬਿ੍ਓੂਰੋ) ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਪੰਜਾਬ ਦੀ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ 19 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਆਦਰਸ਼ ਸਕੂਲਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ ਦੀ ਮੰਗ ਕੀਤੀ ਹੈ।ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਸੂਬਾ ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸਕੱਤਰ ਜਨਰਲ ਸੁਖਦੀਪ ਕੌਰ ਸਰਾਂ,ਵਿੱਤ ਸਕੱਤਰ ਭੁਪਿੰਦਰ ਕੌਰ, ਮੀਡੀਆ ਇੰਚਾਰਜ ਸਲੀਮ ਮੁਹੰਮਦ, ਪ੍ਰਚਾਰਕ, ਸੈਕਟਰੀ ਅਮਨਦੀਪ ਸ਼ਾਸਤਰੀ,ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਸੂਬਾ ਕਮੇਟੀ ਮੈਂਬਰ ਮੀਨੂੰ ਬਾਲਾ, ਓਮਾ ਮਾਧਵੀ, ਹਰਪ੍ਰੀਤ ਕੌਰ, ਗਗਨਦੀਪ ਮਹਾਜਨ ,ਨੇ ਕਿਹਾ ਹੈ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਗਰੇਡ ਪੇਅ ਮੁਤਾਬਕ ਤਨਖਾਹਾਂ ਦੇਣ, ਆਦਰਸ਼ ਸਕੂਲਾਂ ਨੂੰ ਵਿਭਾਗ ਅਧੀਨ ਲੈਕੇ ਨੌਕਰੀਆਂ ਪੱਕੀਆਂ ਤੇ ਸੁਰੱਖਿਅਤ ਕਰਨ, ਬਦਲੀਆਂ ਦੀ ਵਿਵਸਥਾ ਕਰਨ, ਤਜਰਬੇ ਤੇ ਵਿੱਦਿਅਕ ਯੋਗਤਾ ਦੇ ਆਧਾਰ ਤੇ ਤਰੱਕੀਆਂ ਦੇਣ, ਬੱਚਿਆਂ ਨੂੰ ਬਣਦੀਆਂ ਸਹੂਲਤਾਂ ਦੇਣ (ਵਰਦੀਆਂ, ਕਿਤਾਬਾਂ, ਵਜ਼ੀਫ਼ੇ)ਸਮੇਤ ਤਮਾਮ ਮੰਗਾਂ 19 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਪੂਰੀਆਂ ਕੀਤੀਆਂ ਜਾਣ। ਇਹਨਾਂ ਮੰਗਾਂ ਤੇ ਜਥੇਬੰਦੀ ਦੀਆਂ ਸਰਕਾਰ ਨਾਲ ਦਰਜਨਾਂ ਮੀਟਿੰਗਾਂ ਹੋ ਚੁੱਕੀਆਂ ਹਨ।ਪਰ ਦੁੱਖ ਤੇ ਅਫਸੋਸ ਦੀ ਗੱਲ ਹੈ ਕਿ ਪਰਨਾਲਾ ਉੱਥੇ ਹੀ ਖੜ੍ਹਾ ਹੈ। ਜਦਕਿ ਹੁਣ ਤੱਕ ਪੂਰੀਆਂ ਹੋਣੀਆਂ ਚਾਹੀਦੀਆਂ ਸਨ। ਆਗੂਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਆਦਰਸ਼ ਸਕੂਲਾਂ ਦੀਆਂ ਮੰਗਾਂ ਨੂੰ ਹੋਰ ਅਣਗੌਲਿਆਂ ਕੀਤਾ ਤਾਂ ਜਥੇਬੰਦੀ ਹਕੂਮਤ ਨੂੰ ਜ਼ਿਮਨੀ ਚੋਣ ਚ ਘੇਰਨ ਲਈ ਮਜਬੂਰ ਹੋਵੇਗੀ। ਉਹਨਾਂ ਕਿਹਾ ਕਿ ਆਦਰਸ਼ ਸਕੂਲ ਸਰਕਾਰ ਦੇ ਸ਼ਾਨਦਾਰ ਵਿੱਦਿਅਕ ਸੰਸਥਾਵਾਂ ਹਨ ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚੇ ਪੜਦੇ ਹਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਇੰਨਾ ਅਦਾਰਿਆਂ ਦੇ ਚੇਅਰਮੈਨ ਵੀ ਹਨ। ਫਿਰ ਵੀ ਆਦਰਸ਼ ਸਕੂਲਾਂ ਨੂੰ ਹਾਸ਼ੀਏ ਤੇ ਧੱਕਣਾ ਕਈ ਪ੍ਰਕਾਰ ਦੇ ਸਵਾਲ ਪੈਦਾ ਕਰਦਾ ਹੈ। ਜਥੇਬੰਦੀ ਦੇ ਸੂਬਾ ਆਗੂ ਜਗਤਾਰ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਅਮਰਜੋਤ ਜੋਸ਼ੀ, ਸੰਦੀਪ ਸਿੰਘ, ਆਦਿ ਆਗੂਆਂ ਦੇ ਨਾਂ ਸ਼ਾਮਲ ਹਨ।


   
  
  ਮਨੋਰੰਜਨ


  LATEST UPDATES











  Advertisements