View Details << Back

ਹੈਲਥ ਵਰਕਰਾਂ ਵੱਲੋਂ 30 ਜੂਨ ਦਿਨ ਐਤਵਾਰ ਨੂੰ ਸਿਹਤ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਭਵਾਨੀਗੜ (ਯੁਵਰਾਜ ਹਸਨ) ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ ਕਰਦੇ ਬੇਰੁਜ਼ਗਾਰ ਮਲਟੀ ਪਰਪਜ਼ ਵਰਕਰਾਂ ਨੇ 30 ਜੂਨ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ।ਯੂਨੀਅਨ ਆਗੂ ਨਾਹਰ ਸਿੰਘ (ਸੰਗਰੂਰ ) ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸਿਹਤ ਵਿਭਾਗ ਵਿੱਚ ਵਿਸ਼ੇਸ਼ ਸੁਧਾਰਾਂ ਦਾ ਦਾਅਵਾ ਕੀਤਾ ਸੀ।ਪ੍ਰੰਤੂ ਕਰੀਬ ਸਵਾ ਦੋ ਸਾਲ ਦੇ ਅਰਸੇ ਵਿਚ ਸਿਹਤ ਵਿਭਾਗ ਅੰਦਰ ਹੈਲਥ ਵਰਕਰ ਪੁਰਸ਼ ਦੀ ਇਕ ਵੀ ਅਸਾਮੀ ਨਹੀਂ ਭਰੀ। ਜਦਕਿ ਵਿਭਾਗ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ।ਉੱਧਰ ਹੈਲਥ ਵਰਕਰ ਦਾ ਕੋਰਸ ਸਾਲ 2012 ਤੋ ਬੰਦ ਪਿਆ ਹੈ ਅਤੇ ਪਹਿਲਾਂ ਕੋਰਸ ਪਾਸ ਕਰ ਚੁੱਕੇ ਹਜਾਰਾਂ ਸਿੱਖਾਂ ਬੇਰੁਜ਼ਗਾਰ ਲਗਾਤਾਰ ਓਵਰ ਏਜ਼ ਹੋ ਰਹੇ ਹਨ।ਉਹਨਾਂ ਦੱਸਿਆ ਕਿ ਬੇਰੁਜ਼ਗਾਰਾਂ ਨੇ 17 ਮਾਰਚ ਅਤੇ 21 ਅਪ੍ਰੈਲ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਸੀ।ਉਸ ਮੌਕੇ ਸਿਹਤ ਮੰਤਰੀ ਨੇ ਜਲਦੀ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ।ਪ੍ਰੰਤੂ ਅਜੇ ਤੱਕ ਕੋਈ ਵੀ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਕੋਈ ਇਸ਼ਤਿਹਾਰ ਜਾਰੀ ਕੀਤਾ ਹੈ।ਇਸ ਲਈ ਪੰਜਾਬ ਸਰਕਾਰ ਦੀ ਟਾਲ ਮਟੋਲ ਵਾਲੀ ਨੀਤੀ ਤੋ ਅੱਕੇ ਬੇਰੁਜ਼ਗਾਰ ਹੈਲਥ ਵਰਕਰ 30 ਜੂਨ ਨੂੰ ਸਵੇਰੇ 11 ਵਜੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਇਕੱਠੇ ਹੋਕੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਇਸ ਮੌਕੇ ਰਾਜ ਸੰਗਤੀਵਾਲਾ- ਲਖਵਿੰਦਰ ਸਿੰਘ, , ਦੀਪ ਸਿੰਘ, ਮੇਜਰ ਪਾਤੜਾਂ, ਮਨਪ੍ਰੀਤ ਸਿੰਘ, ਰੁਪਿੰਦਰ ਸੁਨਾਮ, ਭੁਪਿੰਦਰ ਸੁਨਾਮ, ਨਵਦੀਪ ਸਿੰਘ, ਜਗਤਾਰ ਸਿੰਘ, ਰਵਿੰਦਰ ਸੰਗਤੀਵਾਲਾ, ਹਰਕੀਰਤ ਸਿੰਘ, ਗੁਰਵਿੰਦਰ ਸਿੰਘ, ਆਦਿ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements