View Details << Back

ਵੱਖ ਵੱਖ ਪਾਰਟੀਆ ਦੇ ਦੋ ਕੋਸਲਰ ਆਪ ਚ ਸ਼ਾਮਲ
ਹਲਕਾ ਵਿਧਾਇਕ ਬੀਬਾ ਭਰਾਜ ਨੇ ਕੀਤਾ ਪਾਰਟੀ ਚ ਸ਼ਾਮਲ

ਭਵਾਨੀਗੜ (ਯੁਵਰਾਜ ਹਸਨ)
ਨਗਰ ਕੌਂਸਲ ਭਵਾਨੀਗੜ੍ਹ ਦੇ ਕਾਂਗਰਸੀ ਕੌਂਸਲਰ ਨਰਿੰਦਰ ਸਿੰਘ ਹਾਕੀ ਅਤੇ ਅਕਾਲੀ ਕੌਂਸਲਰ ਗੁਰਵਿੰਦਰ ਸਿੰਘ ਸੱਗੂ ਵੱਲੋਂ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਥੇ ਇਹ ਦੱਸਣਯੋਗ ਹੈ ਕਿ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਜ਼ਿਆਦਾ ਕੌਂਸਲਰ ਹੋਣ ਕਾਰਨ ਸੱਤਾਧਾਰੀ ਧਿਰ ਦੇ ਕੌਂਸਲਰ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੋਈ ਵੀ ਮਤਾ ਪਾਸ ਨਹੀਂ ਕਰ ਸਕਦੇ ਸਨ। ਜਿਸ ਕਾਰਨ ਵਿਕਾਸ ਕਾਰਜ ਲੱਗਭੱਗ ਠੱਪ ਪਏ ਸਨ। ਇਸੇ ਦੌਰਾਨ ਅੱਜ ਉਕਤ ਕੌਂਸਲਰਾਂ ਦੇ ਆਪ ਵਿਚ ਸ਼ਾਮਲ ਹੋਣ ਨਾਲ ਇਹ ਤਕਨੀਕੀ ਅੜਿੱਕਾ ਦੂਰ ਹੋ ਗਿਆ ਹੈ।ਹਲਕਾ ਵਿਧਾਇਕ ਭਰਾਜ ਨੇ ਦੋਵੇਂ ਕੋਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ ਅਤੇ ਹੁਣ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡਣਗੇ। ਇਸ ਮੌਕੇ ਗੁਰਤੇਜ ਸਿੰਘ ਤੇਜੀ ਕੌਂਸਲਰ, ਗੁਰਪ੍ਰੀਤ ਸਿੰਘ ਫੱਗੂਵਾਲਾ, ਪ੍ਰਦੀਪ ਮਿੱਤਲ, ਅਵਤਾਰ ਸਿੰਘ ਤਾਰੀ, ਸ਼ਿੰਦਰਪਾਲ ਕੌਰ, ਭੀਮ ਸਿੰਘ ਗਾੜੀਆ, ਗੁਰਪ੍ਰੀਤ ਸਿੰਘ ਨਦਾਮਪੁਰ, ਜਸਪਾਲ ਕੌਰ, ਜਗਸੀਰ ਸਿੰਘ ਝਨੇੜੀ ਅਤੇ ਲਖਵਿੰਦਰ ਸਿੰਘ ਫੱਗੂਵਾਲਾ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements