View Details << Back

ਸਿੱਖਿਆ ਵਿਕਾਸ ਬੋਰਡ ਕਮੇਟੀ 23 ਦੀ ਮੀਟਿੰਗ ਵਿੱਚ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ਪੂਰੀਆਂ ਕਰੇ- ਯੂਨੀਅਨ

ਚੰਡੀਗੜ੍ਹ 20 ਅਗਸਤ/(ਮਾਲਵਾ ਬਿਊਰੋ) ਪੰਜਾਬ ਦੇ ਪਬਲਿਕ ਪ੍ਰਾਈਵੇਟ ਪਾਰਟਨਰਸਿਪ (ਪੀਪੀਪੀ) ਯੋਜਨਾ ਤਹਿਤ ਚਲਦੇ ਆਦਰਸ਼ ਸਕੂਲਾਂ ਦਾ ਸੰਚਾਲਕ ਸਿੱਖਿਆ ਵਿਕਾਸ ਬੋਰਡ ਕਮੇਟੀ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਉਕਤ ਸਕੂਲਾਂ ਦੇ ਚੇਅਰਮੈਨ ਹਨ ਨਾਲ 23 ਅਗਸਤ ਨੂੰ ਹੋਣ ਜਾ ਰਹੀ ਹੈ । ਇਸ ਮੀਟਿੰਗ ਵਿੱਚ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਸਮੁੱਚੀਆਂ ਮੰਗਾਂ ਪੂਰੀਆਂ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਹੈ। ਜਥੇਬੰਦੀ ਦੇ ਸੂਬਾਈ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਸਕੱਤਰ ਜਨਰਲ ਸੁਖਦੀਪ ਕੌਰ ਸਰਾਂ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ, ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਮੀਡੀਆ ਇੰਚਾਰਜ ਮੁਹੰਮਦ ਸਲੀਮ, ਪ੍ਰਚਾਰਕ ਸਕੱਤਰ ਅਮਨਦੀਪ ਸ਼ਾਸਤਰੀ, ਵਿੱਤ ਸਕੱਤਰ ਭੁਪਿੰਦਰ ਕੌਰ, ਜੁਆਇੰਟ ਵਿੱਤ ਸਕੱਤਰ ਸਰਬਜੀਤ ਕੌਰ, ਸੂਬਾ ਕਮੇਟੀ ਮੈਂਬਰ ਮੈਡਮ ਮੀਨੂੰ ਬਾਲਾ, ਓਮਾ ਮਾਧਵੀ, ਗਗਨਦੀਪ ਮਹਾਜਨ, ਹਰਪ੍ਰੀਤ ਕੌਰ ਪੱਕਾ, ਮਨਮੋਹਨ ਸਿੰਘ, ਦੀਪਕ ਜੰਡਿਆਲਾ ਨੇ ਕਿਹਾ ਹੈ ਕਿ ਯੂਨੀਅਨ ਨੂੰ ਪੂਰੀ ਆਸ ਬੱਝੀ ਹੈ ਕਿ 23 ਦੀ ਮੀਟਿੰਗ ਵਿੱਚ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਗਰੇਡ ਪੇਅ ਮੁਤਾਬਕ ਤਨਖਾਹਾਂ ਜਾਰੀ ਹੋਣ, ਸਕੂਲਾਂ ਨੂੰ ਸਿੱਖਿਆ ਵਿਭਾਗ ਅਧੀਨ ਲੈਕੇ ਚਲਾਉਣ, ਇੱਧਰੋਂ ਉੱਧਰ ਬਦਲੀਆਂ ਕਰਨ ਦੀ ਵਿਵਸਥਾ ਕਰਨ ਸਮੇਤ ਤਮਾਮ ਮੰਗਾਂ ਪੂਰੀਆਂ ਹੋਣ ਦੀ ਆਸ ਪ੍ਰਗਟਾਈ ਹੈ। ਆਗੂਆਂ ਨੇ ਕਿਹਾ ਹੈ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀ ਚਿਰਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ।ਜਿਸ ਨਾਲ ਉਨ੍ਹਾਂ ਨੂੰ ਗੁਜ਼ਾਰਾ ਕਰਨਾ ਵੀ ਬੇਹੱਦ ਮੁਸ਼ਕਲ ਹੈ। ਆਗੂਆਂ ਨੇ ਕਿਹਾ ਹੈ ਸਰਕਾਰ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੇ ਮੰਗ ਪੱਤਰ ਵਿੱਚ ਸ਼ਾਮਲ ਸਮੁੱਚੀਆਂ ਮੰਗਾਂ ਪੂਰੀਆਂ ਕਰਕੇ ਤੁਰੰਤ ਇਨਸਾਫ਼ ਦੇਵੇ। ਆਗੂਆਂ ਨੇ ਕਿਹਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਸਾਰੀਆਂ ਮੰਗਾਂ ਪੂਰੀਆਂ ਹੋਣ ਦੀ ਆਸ ਹੈ।ਪਰ ਹੋਰ ਦੇਰੀ ਹੋਣਾ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਨਿਰਾਸ਼ਤਾ ਦੇ ਵਿੱਚ ਧੱਕਿਆਂ ਜਾ ਰਿਹਾ ਹੈ। ਆਗੂਆਂ ਨੇ ਕਿਹਾ ਹੈ ਕਿ ਅੱਜ ਪੰਜਾਬ ਦੇ ਆਦਰਸ਼ ਸਕੂਲਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਜਿੰਨਾ ਵਿੱਚ ਵੱਡੀ ਤਦਾਦ ਦੇ ਵਿੱਚ ਬੱਚੇ ਪੜਦੇ ਹਨ ਅਤੇ ਮਹਿੰਗੀਆਂ ਸਰਕਾਰੀ ਜ਼ਮੀਨਾਂ ਤੇ ਸਥਾਪਿਤ ਕੀਤੇ ਹੋਏ ਹਨ ਅਤੇ ਮਿਡ ਡੇ ਮੀਲ ਦੀ ਵਿਵਸਥਾ ਵੀ ਸ਼ਾਮਲ ਹੈ। ਆਗੂਆਂ ਨੇ ਕਿਹਾ ਹੈ ਕਿ ਜਦੋਂ ਸਾਰੀਆਂ ਸਹੂਲਤਾਂ/ਫੰਡ ਸਰਕਾਰੀ ਹਨ ਤਾਂ ਕਰਮਚਾਰੀਆਂ ਨੂੰ ਤਨਖਾਹਾਂ ਨਿਗੂਣੀਆਂ ਕਿਉਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਹੈ ਕਿ ਸਰਕਾਰ ਤੇਈਂ ਦੀ ਮੀਟਿੰਗ ਵਿੱਚ ਯੂਨੀਅਨ ਦੀਆਂ ਉਪਰੋਕਤ ਮੰਗਾਂ ਤੁਰੰਤ ਪੂਰੀਆਂ ਕਰਕੇ ਕਰਮਚਾਰੀਆਂ ਦੀ ਜ਼ਿੰਦਗੀ ਸੁਖਾਲੀ ਕਰੇ।ਅਜਿਹਾ ਨਾ ਕਰਨ ਦੀ ਸੂਰਤ ਵਿੱਚ ਜਥੇਬੰਦੀ ਆਪਣੇ ਵਿੱਢੇ ਜਮਹੂਰੀ ਘੋਲਾਂ ਨੂੰ ਹੋਰ ਤਕੜਾ ਕਰਕੇ ਸਰਕਾਰ ਤੋਂ ਮੰਗਾਂ ਪੂਰੀਆਂ ਕਰਵਾਉਣ ਦਾ ਆਂਡਾ ਲਾਵੇਗੀ।

   
  
  ਮਨੋਰੰਜਨ


  LATEST UPDATES











  Advertisements