View Details << Back

ਹਲਕਾ ਵਿਧਾਇਕ ਵਲੋ ਸਕੂਲ ਦਾ ਮੈਗਜੀਨ "ਓੁਡਾਰੀਆਂ" ਰਲੀਜ
ਸਰਕਾਰੀ ਸੀ: ਸੈਕੰਡਰੀ ਸਕੂਲ ਲੜਕੀਆ ਭਵਾਨੀਗੜ ਦਾ ਇੱਕ ਹੋਰ ਓੁਪਰਾਲਾ

ਭਵਾਨੀਗੜ (ਯੁਵਰਾਜ ਹਸਨ):
ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਕੂਲ ਦਾ ਮੈਗਜ਼ੀਨ "ਉਡਾਰੀਆਂ" ਰਲੀਜ਼ ਕੀਤਾ ਗਿਆ। ਇਸ ਮੈਗਜ਼ੀਨ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਲਿਖੀਆਂ ਰਚਨਾਵਾਂ ਛਾਪੀਆਂ ਗਈਆਂ ਹਨ।ਇਸ ਮੌਕੇ ਵਿਧਾਇਕ ਭਰਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਦਿਆਰਥਣਾਂ ਦੀ ਬਹੁਪੱਖੀ ਪ੍ਰਤਿਭਾ ਨੂੰ ਵਿਕਸਤ ਕਰਨ ਲਈ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਉਹ ਖੁਦ ਸਰਕਾਰੀ ਸਕੂਲਾਂ ਵਿੱਚ ਪੜਕੇ ਇਸ ਮੁਕਾਮ ਤੇ ਪੁੱਜਣ ਵਿਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੀ ਬੌਧਿਕਤਾ ਨੂੰ ਪ੍ਰਫੁੱਲਿਤ ਕਰਨ ਲਈ ਸਕੂਲੀ ਪੜ੍ਹਾਈ ਦੇ ਨਾਲ ਨਾਲ ਅਖਬਾਰ, ਮੈਗਜ਼ੀਨ ਪੜ੍ਹਨ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਨੇ ਵਿਦਿਆਰਥਣਾਂ ਨਾਲ ਆਪਸੀ ਵਿਚਾਰਾਂ ਦਾ ਸੰਵਾਦ ਵੀ ਰਚਾਇਆ। ਉਨ੍ਹਾਂ ਸਕੂਲ ਦੀ ਬੇਹਤਰੀ ਲਈ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਵਿਧਾਇਕ ਭਰਾਜ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ, ਲਖਵਿੰਦਰ ਸਿੰਘ, ਰਾਜ ਕੁਮਾਰ, ਹਰਿੰਦਰਪਾਲ ਮੋਤੀ, ਕਾਮਨੀ ਦੇਵੀ, ਦੀਪਿੰਦਰ ਕੌਰ, ਗੁਰਪ੍ਰਗਟ ਸਿੰਘ, ਨਰਿੰਦਰ ਸਿੰਘ, ਸਤਿੰਦਰ ਪਾਲ ਸਿੰਘ, ਕੰਵਰਪਾਲ ਸਿੰਘ, ਤਰਨਜੀਤ ਸਿੰਘ ਅਤੇ ਸਰਬਜੀਤ ਕੌਰ ਸੇਖੋ ਆਦਿ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements