View Details << Back

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਵੱਲੋਂ ਅਣਮਿਥੇ ਸਮੇਂ ਲਈ ਲਾਇਆ ਧਰਨਾ ਜਾਰੀ

ਭਵਾਨੀਗੜ (ਗੁਰਵਿੰਦਰ ਸਿੰਘ) ਪਿਛਲੇ 19 ਸਾਲਾਂ ਤੋਂ ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੇ ਅਧੀਨ ਸਰਕਾਰੀ ਸਕੂਲਾਂ ਵਿੱਚ ਦਿਵਿਆਂਗ ਬੱਚਿਆਂ ਨੂੰ ਪੜਾਉਣ ਦਾ ਕਾਰਜ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਨਾ ਕੀਤੇ ਜਾਣ ਦੀ ਵਿਰੋਧ ਵਿੱਚ ਵਿਸ਼ੇਸ਼ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀ ਜੀ ਐਸ ਸੀ ਦਫਤਰ ਮੋਹਾਲੀ ਵਿਖੇ ਲੰਮੇ ਸਮੇਂ ਤੋਂ ਲਾਇਆ ਧਰਨਾ ਅੱਜ ਵੀ ਜਾਰੀ ਹੈ। ਇਸ ਮੌਕੇ ਹਾਜ਼ਰ ਵਿਸ਼ੇਸ਼ ਅਧਿਆਪਕਾਂ ਨੇ ਜੋਰਦਾਰ ਨਾਅਰੇਬਾਜੀ ਕਰਦਿਆਂ ਮੰਗ ਕੀਤੀ ਕੇ ਉਨਾਂ ਦੀਆਂ ਸੇਵਾਵਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਇਸ ਮੌਕੇ ਸੂਬਾ ਪ੍ਰਧਾਨ ਰਮੇਸ਼ ਸਹਾਰਨ ਨੇ ਕਿਹਾ ਕਿ ਉਹਨਾਂ ਦੀ ਭਰਤੀ 2005 ਵਿੱਚ ਨਿਯਮਾਂ ਅਨੁਸਾਰ ਹੋਈ ਸੀ ਪਰ ਸਾਨੂੰ 19 ਸਾਲ ਬੀਤ ਜਾਣ ਦੇ ਬਾਵਜੂਦ ਵੀ ਰੈਗੂਲਰ ਨਹੀਂ ਕੀਤਾ ਗਿਆ। ਅਸੀਂ ਲਗਾਤਾਰ ਸੰਘਰਸ਼ ਕਰ ਰਹੇ ਹਾਂ ਪਰ ਸਰਕਾਰ ਦੇ ਸਿਰ ਤੇ ਜੂ ਨਹੀਂ ਸਰਕੀ ਸਾਨੂੰ ਨਿਗੁਣੀਆ ਜਿਹੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਸਾਲ 2015-16 ਵਿੱਚ ਮਾਨਯੋਗ ਹਾਈਕੋਰਟ ਦੇ 2017 ਤੋ 2019 ਤੱਕ ਦਾ ਬਣਦਾ ਬਕਾਇਆ 79587 ਪ੍ਰਤੀ ਅਧਿਆਪਕ ਦੇਣ ਦਾ ਫੈਸਲਾ ਦਿੱਤਾ ਸੀ, ਜੋ ਅਜੇ ਤੱਕ ਵੀ ਜਾਰੀ ਨਹੀਂ ਕੀਤਾ ਗਿਆ, ਉਨਾਂ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਪੰਜਾਬ ਦੇ ਕਰਮਚਾਰੀਆਂ ਨੂੰ 3 ਫੀਸਦੀ ਸਲਾਨਾ ਵਾਧਾ ਦਿੱਤਾ ਗਿਆ ਸੀ ਪਰ ਵਿਸ਼ੇਸ਼ ਅਧਿਆਪਕਾਂ ਤੇ ਇਹ ਵਾਧਾ ਲਾਗੂ ਨਹੀਂ ਕੀਤਾ ਗਿਆ ਜੋ ਕਿ ਸਰਕਾਰ ਦੀ ਕਾਣੀ ਵੰਡ ਹੈ। ਇਸ ਮੌਕੇ ਪੰਜਾਬ ਦੇ ਸਮੁੱਚੇ ਆਈ ਈ ਆਰ ਟੀ ਅਤੇ ਜ਼ਿਲ੍ਹਾ ਸਪੈਸ਼ਲ ਐਜੂਕੇਸ਼ਨ ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਉਨਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਤਾਂ ਜੋ ਉਨਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਇਸ ਮੌਕੇ ਸੁਖਰਾਜ ਸਿੰਘ, ਗੁਰਮੀਤ ਸਿੰਘ ਮਾਂਗਟ, ਨਰਿੰਦਰ ਕੁਮਾਰ, ਸੋਨਿਕਾ ਦੱਤਾ, ਕੁਲਵਿੰਦਰ ਸਿੰਘ ਭਾਣਾ, ਰਜੀਵ ਕੁਮਾਰ, ਨੀਰਜ ਕਟੋਚ, ਅਸ਼ੋਕ ਕੁਮਾਰ, ਰਮਨਦੀਪ ਸਿੰਘ, ਸੰਦੀਪ ਕੁਮਾਰ, ਅਮਨ ਕੁਮਾਰ, ਰੋਹਿਤ ਕੁਮਾਰ, ਵਰਿੰਦਰ ਵੋਹਰਾ, ਵਿਸ਼ਾਲ ਵਿਜ ਆਦਿ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements