View Details << Back

ਮਲੋਟ ਦੇ ਨੌਜਵਾਨ ਮੋਹਿਤ ਸੋਨੀ ਸਟੇਟ ਅਵਾਰਡ ਨਾਲ ਸਨਮਾਨਿਤ

ਮਲੋਟ ( ਮਾਲਵਾ ਬਿਊਰੋ)ਮਲੋਟ ਦੇ ਉੱਘੇ ਸਮਾਜ ਸੇਵੀ ਅਤੇ ਪੱਤਰਕਾਰ ਮੋਹਿਤ ਸੋਨੀ ਨੂੰ ਸਮਾਜ ਵਿੱਚ ਬਿਹਤਰੀਨ ਸੇਵਾਵਾਂ ਬਦਲੇ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਜ਼ਿਕਰ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਕੈਬਿਨਟ ਮੰਤਰੀ ਪੰਜਾਬ ਡਾਕਟਰ ਬਲਜੀਤ ਕੌਰ ਵੱਲੋਂ ਸਮਾਜ ਵਿੱਚ ਸ਼ਿਲਾਂਗਾ ਯੋਗ ਕੰਮ ਕਰਨ ਵਾਲੀ ਸ਼ਖਸ਼ੀਅਤਾਂ ਅਤੇ ਸਮਾਜ ਵੀ ਸੰਸਥਾਵਾਂ ਨੂੰ ਸਟੇਟ ਪੱਧਰੀ ਸਮਾਗਮ 'ਚ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਮਲੋਟ ਦੇ ਰਹਿਣ ਵਾਲੇ ਸਮਾਜ ਸੇਵੀ ਅਤੇ ਉੱਘੇ ਪੱਤਰਕਾਰ ਮੋਹਿਤ ਸੋਨੀ ਨੂੰ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਮੋਹਿਤ ਸੋਨੀ ਨੇ ਪੰਜਾਬ ਸਰਕਾਰ ਅਤੇ ਖਾਸ ਤੌਰ ਤੇ ਡਾਕਟਰ ਬਲਜੀਤ ਕੌਰ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਨਾਲ ਸਮਾਜਪੱਖੀ ਕੰਮ ਕਰਨ ਵਾਲੇ ਲੋਕਾਂ ਵਿੱਚ ਉਤਸ਼ਾਹ ਵਧੇਗਾ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ ਵਧੇਗਾ। ਇਸ ਮੌਕੇ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਡਿਪਟੀ ਕਮਿਸ਼ਨਰ ਵਨੀਤ ਕੁਮਾਰ, ਐਮਐਲਏ ਫਰੀਦਕੋਟ ਗੁਰਦਿੱਤ ਸਿੰਘ ਸੇਖੋ ਅਤੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਹਾਜ਼ਰ ਰਹੇ।

   
  
  ਮਨੋਰੰਜਨ


  LATEST UPDATES











  Advertisements