View Details << Back

ਚੰਡੀਗੜ੍ਹ ਦੇ ਬਿਜਲੀ ਪ੍ਰਬੰਧਨ ਨੂੰ ਨਿੱਜੀ ਕੰਪਨੀ ਨੂੰ ਸੌਂਪਣ ਦਾ ਪੰਜਾਬ ਦੇ ਬਿਜਲੀ ਕਾਮੇ ਕਰਨਗੇ ਵਿਰੋਧ
ਪੰਜਾਬ ਦੇ ਬਿਜਲੀ ਕਾਮਿਆਂ ਦੀਆਂ ਚੰਡੀਗੜ੍ਹ ਡਿਊਟੀਆਂ ਲਗਾਉਣ ਖਿਲਾਫ਼ 9 ਦਸੰਬਰ ਨੂੰ ਡਵੀਜ਼ਨ ਪੱਧਰ ਤੇ ਰੋਸ ਰੈਲੀਆਂ ਕਰਨ ਦਾ ਐਲਾਨ

ਸੰਗਰੂਰ ( ਮਾਲਵਾ ਬਿਊਰੋ) ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਨੇ ਹੰਗਾਮੀ ਵਰਚੂਅਲ ਮੀਟਿੰਗ ਕਰਕੇ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਜ਼ਾਰਾਂ ਕਰੋੜ ਦੇ ਮੁਨਾਫੇ ਵਾਲੇ ਚੰਡੀਗੜ੍ਹ ਬਿਜਲੀ ਬੋਰਡ ਨੂੰ ਧੱਕੇਸ਼ਾਹੀ ਨਾਲ ਨਿੱਜੀ ਕੰਪਨੀ ਦੇ ਹਵਾਲੇ ਕਰਨ ਦੀ ਨਿਖੇਧੀ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਖੇਤਰ ਦੀਆਂ ਬਿਜਲੀ ਕੰਪਨੀਆਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਦੱਸਿਆ ਕਿ ਇੱਕ ਪਾਸੇ ਤਾਂ ਯੂ ਪੀ ਦੀ ਬੀਜੇਪੀ ਸਰਕਾਰ ਵਾਰਾਣਸੀ ਅਤੇ ਆਗਰਾ ਦੀਆਂ ਸਰਕਾਰੀ ਬਿਜਲੀ ਕੰਪਨੀਆਂ ਨੂੰ ਘਾਟੇ ਦਾ ਅਦਾਰਾ ਦੱਸ ਕੇ ਨਿੱਜੀ ਖੇਤਰ ਦੇ ਹੱਥਾਂ ਵਿੱਚ ਸੌਂਪ ਰਹੀ ਹੈ, ਦੂਸਰੇ ਪਾਸੇ ਹਜ਼ਾਰਾਂ ਕਰੋੜ ਦੇ ਮੁਨਾਫੇ ਵਾਲੇ ਚੰਡੀਗੜ੍ਹ ਦੇ ਬਿਜਲੀ ਬੋਰਡ ਨੂੰ ਵੀ ਨਿੱਜੀ ਕੰਪਨੀ ਨੂੰ ਸੌਂਪਣ ਦੀ ਤਿਆਰੀ ਕਰ ਰਹੀ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਯੂ ਪੀ ਅਤੇ ਚੰਡੀਗੜ੍ਹ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੇ ਸਮਰਥਨ ਵਿੱਚ ਪੰਜਾਬ ਦੇ ਬਿਜਲੀ ਕਾਮਿਆਂ ਵੱਲੋਂ 9 ਦਸੰਬਰ ਨੂੰ ਸਮੁੱਚੇ ਪੰਜਾਬ ਅੰਦਰ ਮੰਡਲ / ਉਪ ਮੰਡਲ ਪੱਧਰ ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਸਾਥੀ ਦਵਿੰਦਰ ਸਿੰਘ ਪਸੌਰ , ਕੁਲਵਿੰਦਰ ਸਿੰਘ ਢਿੱਲੋਂ,ਪੂਰਨ ਸਿੰਘ ਖਾਈ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਮੰਡਾਲੀ,ਗੁਰਜੀਤ ਸਿੰਘ ਸ਼ੇਰਗਿੱਲ, ਬਲਜੀਤ ਸਿੰਘ ਮੋਦਲਾ, ਰਵੇਲ ਸਿੰਘ ਸਹਾਏਪੁਰ, ਕੌਰ ਸਿੰਘ ਸੋਹੀ, ਗੁਰਤੇਜ ਸਿੰਘ ਪੱਖੋ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ ,ਅਵਤਾਰ ਸਿੰਘ ਕੈਂਥ, ਸੁਰਿੰਦਰਪਾਲ ਲਾਹੌਰੀਆ, ਸੁਖਵਿੰਦਰ ਸਿੰਘ ਚਾਹਲ, ਸਰਬਜੀਤ ਸਿੰਘ ਭਾਣਾ, ਜਰਨੈਲ ਸਿੰਘ, ਗੁਰਵਿੰਦਰ ਸਿੰਘ, ਤੇਜਿੰਦਰ ਸਿੰਘ ਸੇਖੋਂ, ਰਘਬੀਰ ਸਿੰਘ, ਸੁਖਵਿੰਦਰ ਸਿੰਘ ਦੁੱਮਣਾ, ਕਰਮਜੀਤ ਸਿੰਘ, ਇੰਜ ਹਰਮਨਦੀਪ ਆਦਿ ਨੇ ਮੀਟਿੰਗ ਵਿੱਚ ਹਿੱਸਾ ਲੈਦਿਆਂ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦੇਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੇ ਬਿਜਲੀ ਕਰਮਚਾਰੀਆਂ ਨੂੰ ਧੱਕੇ ਨਾਲ ਚੰਡੀਗੜ ਵਿਖੇ ਡਿਊਟੀ ਕਰਨ ਲਈ ਮਜ਼ਬੂਰ ਕੀਤਾ ਗਿਆ ਤਾਂ ਜਥੇਬੰਦੀਆਂ ਵੱਲੋਂ ਇਸ ਦਾ ਜੋਰਦਾਰ ਸੰਘਰਸ਼ਾਂ ਰਾਹੀਂ ਵਿਰੋਧ ਕੀਤਾ ਜਾਵੇਗਾ। ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ।

   
  
  ਮਨੋਰੰਜਨ


  LATEST UPDATES











  Advertisements