View Details << Back

ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਭਵਾਨੀਗੜ (ਗੁਰਵਿੰਦਰ ਸਿੰਘ) ਬਿਤੇ ਦਿਨੀ ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ। 12ਵੀਂ ਜਮਾਤ ਦੇ ਕਾਮਰਸ ਗਰੁੱਪ ਵਿੱਚੋਂ ਹਰਮਨ ਸ਼ਰਮਾ 94.40% ਨਾਲ ਪਹਿਲਾ ਸਥਾਨ, ਰਣਵੀਰ ਸਿੰਘ ਤੇ ਅਮਰਿੰਦਰ ਸਿੰਘ ਨੇ 93.20% ਅੰਕ ਹਾਸਿਲ ਕਰਕੇ ਦੂਜਾ ਸਥਾਨ ਅਤੇ ਦਲਜੀਤ ਸਿੰਘ ਨੇ 91% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ । ਮੈਡੀਕਲ ਗਰੁੱਪ ਵਿੱਚੋਂ ਇਸ਼ਾਂਤ ਨੇ 93.20% ਨਾਲ ਪਹਿਲਾ, ਏਕਮਪ੍ਰੀਤ ਕੌਰ ਨੇ 80.40%ਨਾਲ ਦੂਜਾ ਅਤੇ ਲਕਸ਼ਦੀਪ ਕੌਰ ਨੇ 76.80% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨਾਨ-ਮੈਡੀਕਲ ਗਰੁੱਪ ਵਿੱਚੋਂ ਖੁਸ਼ਪ੍ਰੀਤ ਕੌਰ ਨੇ 85.80% ਨਾਲ ਪਹਿਲਾ, ਜਸਪ੍ਰੀਤ ਕੌਰ ਨੇ 79.60% ਨਾਲ ਦੂਜਾ ਅਤੇ ਮਨੀਤ ਬਾਵਾ ਨੇ 74.60%ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾਂ ਬਾਰ੍ਹਵੀਂ ਜਮਾਤ ਦੇ 19 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ।
ਇਸ ਸ਼ਾਨਦਾਰ ਨਤੀਜੇ ਨੂੰ ਦੇਖਦੇ ਹੋਏ ਸਕੂਲ ਮੈਨੇਜਰ ਸ. ਹਰਮੀਤ ਸਿੰਘ ਗਰੇਵਾਲ ਨੇ ਸਾਰੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ਼ ਦੀ ਬਦੌਲਤ ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਦੇ ਵਿਦਿਆਰਥੀ ਹਰ ਸਾਲ ਦੀ ਤਰ੍ਹਾਂ ਵਧੀਆ ਅੰਕ ਲੈ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ ਅਤੇ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਹਮੇਸ਼ਾ ਕਰਦੇ ਰਹਿਣਗੇ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੋਮਾ ਅਰੋੜਾ ਨੇ ਵੱਖ-ਵੱਖ ਗਰੁੱਪਾਂ ਵਿੱਚੋ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ।


   
  
  ਮਨੋਰੰਜਨ


  LATEST UPDATES











  Advertisements