View Details << Back

"ਯੁੱਧ ਨਸ਼ੇ ਵਿਰੁੱਧ " ਮੁਹਿੰਮ ਤਹਿਤ ਸਬ ਡਿਵੀਜ਼ਨ ਭਵਾਨੀਗੜ੍ਹ ਚ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ
ਡੀਐਸਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਨੇ ਦਿੱਤੀ ਜਾਣਕਾਰੀ

ਭਵਾਨੀਗੜ੍ਹ (ਗੁਰਵਿੰਦਰ ਸਿੰਘ ) ਪੰਜਾਬ ਸਰਕਾਰ ਦੇ ਵੱਲੋਂ ਨਸ਼ੇ ਨੂੰ ਰੋਕਣ ਦੇ ਲਈ ਪੰਜਾਬ ਦੇ ਵਿੱਚ "ਯੁੱਧ ਨਸ਼ੇ ਵਿਰੁੱਧ" ਮੁਹਿਮ ਚਲਾਈ ਗਈ ਹੈ ਜਿਸ ਦੇ ਤਹਿਤ ਪੰਜਾਬ ਭਰ ਦੇ ਵਿੱਚ ਨਸ਼ੇ ਰੋਕਣ ਨੂੰ ਲੈ ਕੇ ਵੱਡੇ ਪੱਧਰ ਤੇ ਕਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਡੇ ਸਮਗਲਰਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ ਅਤੇ ਉਹਨਾਂ ਦੇ ਘਰ ਵੀ ਢਾਹੇ ਗਏ ਹਨ ਅਤੇ ਪੰਜਾਬ ਨੂੰ ਨਸਾ ਮੁਕਤ ਕਰਨ ਲਈ ਵੱਡੇ ਓੁਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਚਲਦਿਆ ਡੀ.ਐਸ.ਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਬ ਡਿਵੀਜ਼ਨ ਭਵਾਨੀਗੜ੍ਹ ਦੇ ਵਿੱਚ ਹੁਣ ਤੱਕ ਪੁਲਿਸ ਦੇ ਵੱਲੋਂ ਵੱਡੇ ਪੱਧਰ ਤੇ ਨਸ਼ੇ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ ਅਤੇ ਵੱਡੇ ਪੱਧਰ ਤੇ ਨਸ਼ੇ ਉੱਪਰ ਕਾਰਵਾਈ ਵੀ ਕੀਤੀ ਗਈ ਹੈ ਅਤੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੁਲਿਸ ਦਾ ਸਾਥ ਦਿਉ ਤਾਂ ਜੋ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ । ਇਸ ਮੋਕੇ ਓੁਹਨਾ ਆਮ ਲੋਕਾਂ ਤੋਂ ਨੂੰ ਵੀ ਅਪੀਲ ਕੀਤੀ ਕਿ ਪੁਲਸ ਪ੍ਰਸਾਸਨ ਦਾ ਸਾਥ ਦਿੱਤਾ ਜਾਵੇ ਤਾ ਕਿ ਆਓੁਣ ਵਾਲੀ ਪੀੜੀ ਦੀ ਖੁਸ਼ਹਾਲੀ ਲਈ ਸੂਬੇ ਨੂੰ ਤਰੱਕੀ ਦੇ ਰਾਹ ਤੇ ਲਿਜਾਇਆ ਜਾਵੇ ਜਿਸ ਲਈ ਸਾਨੂੰ ਸਾਰਿਆ ਨੂੰ ਰਲ ਮਿਲਕੇ ਆਪਸੀ ਸਹਿਯੋਗ ਸਦਕਾ ਇੱਕ ਵਧੀਆ ਸਮਾਜ ਦੀ ਸਿਰਜਣਾ ਕਰ ਸਕੀਏ ਅੰਤ ਵਿਚ ਓੁਹਨਾ ਸਮਾਜ ਵਿਰੋਧੀ ਅਨਸਰਾ ਨੂੰ ਤਾੜਨਾ ਕਰਦਿਆ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀ ਚੱਕਣ ਦਿੱਤਾ ਜਾਵੇਗਾ।

   
  
  ਮਨੋਰੰਜਨ


  LATEST UPDATES











  Advertisements