View Details << Back

"ਵਿਸ਼ਵ ਪੰਜਾਬੀ ਦਿਵਸ" ਮਨਾਏਗਾ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ
ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਸਿਰਜਿਆ ਜਾ ਰਿਹਾ ਨਵਾਂ ਇਤਿਹਾਸ

ਭਵਾਨੀਗੜ (ਗੁਰਵਿੰਦਰ ਸਿੰਘ)ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ਤੇ ਹੈਰੀਟੇਜ ਪਬਲਿਕ ਸਕੂਲ(ਭਵਾਨੀਗੜ੍ਹ)ਵੱਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬ ਦਿਵਸ ਮਨਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਬੰਧਕ ਸ੍ਰੀ ਅਨਿਲ ਮਿੱਤਲ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਆਉਣਗੇ ਅਤੇ ਨਿਰੋਲ ਪੰਜਾਬੀ ਭਾਸ਼ਾ ਵਿੱਚ ਗੱਲਬਾਤ ਕਰਨਗੇ। ਹਰ ਇੱਕ ਵਿਦਿਆਰਥੀ ਇੱਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿੱਚ ਲਿਖ ਕੇ ਸ਼ੋਸ਼ਲ ਮੀਡੀਆ ਉੱਪਰ ਅਪਲੋਡ ਕਰੇਗਾ। ਇਸ ਦਿਨ ਸੰਸਥਾ ਵਿੱਚ ਵਿਦਿਆਰਥੀ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਵਾਦ—ਵਿਵਾਦ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਮੁਕਾਬਲਾ, ਸ਼ਬਦ ਜੋੜ ਮੁਕਾਬਲਾ, ਬੋਲ—ਲਿਖਤ, ਸਵਾਲ—ਜਵਾਬ ਮੁਕਾਬਲਾ, ਪੋਸਟਰ ਮੁਕਾਬਲਾ, ਪੰਜਾਬੀ ਭਾਸ਼ਾ ਵਿੱਚ ਨਾਅਰਾ ਲਿਖਣਾ, ਅੱਖਰਕਾਰੀ ਮੁਕਾਬਲੇ ਵਿੱਚ ਹਿੱਸਾ ਲੈਣਗੇ। ਉਹਨਾਂ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਇਹ ਇੱਕ ਨਵਾਂ ਆਰੰਭ ਹੋ ਰਿਹਾ ਹੈ। ਡਾ. ਧੂਰੀ ਮੁਤਾਬਕ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ ਵਿੱਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇੱਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ। ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿੱਚੋਂ ਹਨ ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ। ਪੰਜਾਬ ਦੀਆਂ ਸਮੂਹ ਸਿੱਖਿਅਕ ਸੰਸਥਾਵਾਂ ਸਕੂਲ ਅਤੇ ਕਾਲਜ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੀਆਂ।

   
  
  ਮਨੋਰੰਜਨ


  LATEST UPDATES











  Advertisements