View Details << Back

ਸਬ ਡਿਵੀਜ਼ਨ ਭਵਾਨੀਗੜ੍ਹ ਚ ਪੁਲਿਸ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ

ਡੀਐਸਪੀ ਭਵਾਨੀਗੜ ਰਾਹੁਲ ਕੌਸ਼ਲ ਨੇ ਸਾਝੀ ਕੀਤੀ ਜਾਣਕਾਰੀ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸੰਗਰੂਰ ਦੀ ਅਗਵਾਹੀ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸ਼੍ਰੀ ਰਾਹੁਲ ਕੌਸ਼ਲ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਭਵਾਨੀਗੜ੍ਹ ਵੱਲੋਂ ਪ੍ਰੈਸ ਰਾਹੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਸਮਾਜ ਵਿਰੋਧੀ ਅੰਸਰਾਂ ਦੇ ਖਿਲਾਫ ਵਿੱਡੀ ਮੁਹਿੰਮ ਅਤੇ ਇਲਾਕੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਸਬ-ਡਿਵੀਜ਼ਨ ਭਵਾਨੀਗੜ੍ਹ ਅਧੀਨ ਆਉਂਦੇ ਥਾਣਾ ਭਵਾਨੀਗੜ੍ਹ, ਪੁਲਿਸ ਚੌਂਕੀ ਘਰਾਚੋਂ, ਪੁਲਿਸ ਚੌਂਕੀ ਕਾਲਾਝਾੜ ਅਤੇ ਪੁਲਿਸ ਚੌਂਕੀ ਜੌਲੀਆਂ ਦੀ ਪੁਲਿਸ ਵੱਲੋਂ ਮਹਾਂ ਸਤੰਬਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਕੁੱਲ 6 ਮੁਕਦਮੇ ਦਰਜ ਕਰਨ ਉਪਰੰਤ 10 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 56.50 ਗ੍ਰਾਮ ਹੀਰੋਇਨ ਚਿੱਟਾ ਬਰਾਮਦ ਕਰਵਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਦੇ ਨਾਲ ਹੀ ਆਬਕਾਰੀ ਐਕਟ ਅਧੀਨ ਕੁੱਲ ਤਿੰਨ ਮੁਕਦਮੇ ਦਰਜ ਕਰਨ ਉਪਰੰਤ ਤਿੰਨ ਦੋਸ਼ੀਆਂ ਨੂੰ ਗਿਰਫਤਾਰ ਕਰਕੇ ਉਹਨਾਂ ਪਾਸੋਂ 72 ਬੋਤਲਾਂ ਹਰਿਆਣਾ ਮਾਰਕਾ ਬਰਾਮਦ ਕਰਵਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਸਮਗਲਰਾਂ, ਪੈਡਲਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਨਾਂ ਚ ਚਾਰ ਪੈਡਲਰਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਇਲਾਕਾ ਸਬ-ਡਿਵੀਜ਼ਨ ਭਵਾਨੀਗੜ੍ਹ ਦੇ ਪਿੰਡ ਮੁਹੱਲਾ,ਵਾਰਡ ਪੱਧਰ ਉੱਪਰ ਐਮ.ਸੀ ਪੰਚਾਇਤੀ ਅਤੇ ਹੋਰ ਮੌਤਵਾਰ ਵਿਅਕਤੀਆਂ ਦੁਆਰਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਹਨਾਂ ਦੀ ਸ਼ਨਾਖਤ ਨੂੰ ਗੁਪਤ ਰੱਖਦੇ ਹੋਏ ਉਹਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਓ.ਟੀ ਸੈਂਟਰ ਵਿੱਚ ਰਜਿਸਟਰ ਕਰਵਾਇਆ ਗਿਆ ਹੈ। ਜਿਨਾਂ ਵਿੱਚੋਂ ਕੁੱਲ 17 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਦਵਾਈ ਦਿੱਤੀ ਗਈ ਅਤੇ ਤਿੰਨ ਵਿਅਕਤੀਆਂ ਨੂੰ ਨਸ਼ਾ ਛੁੜਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਲਾਕਾ ਸਬ-ਡਿਵੀਜ਼ਨ ਭਵਾਨੀਗੜ੍ਹ ਵਿੱਚ ਚਾਰ ਕਾਸੋ ਆਪਰੇਸ਼ਨ ਕੀਤੇ ਗਏ ਹਨ ਅਤੇ ਰੋਜ਼ਾਨਾ ਨਸ਼ੇ ਤੋਂ ਪ੍ਰਭਾਵਿਤ ਪਿੰਡਾਂ ਵਾਰਡਾਂ ਵਿੱਚ ਰੇਡਾ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਆਮ ਪਬਲਿਕ ਨੂੰ ਨਸ਼ਿਆਂ ਵਿਰੁੱਧ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਉਤਸ਼ਾਹਿਤ ਪ੍ਰੇਰਿਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚੋਂ ਪੁਲਿਸ ਵੱਲੋਂ 33 ਪਬਲਿਕ ਮੀਟਿੰਗ ਕੀਤੀਆਂ ਗਈਆਂ ਹਨ। ਜਿੱਥੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ਹੈ। ਇਲਾਕਾ ਸਬ ਡਿਵੀਜ਼ਨ ਭਵਾਨੀਗੜ੍ਹ ਅੰਦਰ ਚੋਰੀ ਅਤੇ ਲੁੱਟਾਂ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਇਸ ਅਰਸੇ ਦੌਰਾਨ ਦੋ ਮੁਕਦਮੇ ਦਰਜ ਰਜਿਸਟਰ ਕਰਕੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਚੋਰੀ ਦਾ ਸਮਾਨ ਅਤੇ ਖੋਹ ਕੀਤੇ ਰਕਮ ਵਿੱਚੋਂ ਕਰੀਬ 1 ਲੱਖ 69 ਹਜਾਰ ਰੁਪਏ ਬਰਾਮਦ ਕਰਵਾਏ ਗਏ ਹਨ ਅਤੇ ਖੋਹ ਦੇ ਦੋਸ਼ੀਅਨ ਪਾਸੋਂ ਗ੍ਰਿਫਤਾਰੀ ਸਮੇਂ 36.50 ਗ੍ਰਾਮ ਚਿੱਟਾ ਹੈਰੋਇਨ ਬਰਾਮਦ ਹੋਇਆ ਜਿਨਾਂ ਪਰ ਐਨ.ਡੀ.ਪੀ.ਐਸ ਐਕਟ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਮਨ ਕਾਨੂੰਨ ਬਹਾਲ ਰੱਖਣ ਸੰਬੰਧੀ ਪੁਲਿਸ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ ਇਲਾਕਾ ਵਿੱਚ ਗਸਤ ਅਤੇ ਪੈਟਰੋਲਿੰਗ ਅਤੇ ਅਚਨਚੇਤ ਕੀਤੇ ਜਾਂਦੇ ਕਾਸੋ ਆਪਰੇਸ਼ਨ ਉਲੀਕ ਕੇ ਮਾੜੇ ਅੰਸਰਾਂ ਨੂੰ ਕਾਬੂ ਕਰਨ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਪਰ ਸਖਤ ਨਿਗਰਾਨੀ ਰੱਖ ਕੇ ਇਹਨਾਂ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਇਲਾਕਾ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਕੋਸ਼ਿਸ਼ ਜਾਰੀ ਰਹੇਗੀ ਅਤੇ ਇਲਾਕਾ ਵਿੱਚ ਅਮਨ ਸ਼ਾਂਤੀ ਹਾਲਾਤ ਵਿੱਚ ਬਹਾਲ ਰੱਖੀ ਜਾਵੇਗੀ।


   
  
  ਮਨੋਰੰਜਨ


  LATEST UPDATES











  Advertisements