View Details << Back

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪ੍ਰਸ਼ਾਸਨ ਹੋਇਆ ਸਖਤ
ਐਸਡੀਐਮ ਮੈਡਮ ਮਨਜੀਤ ਕੌਰ ਦੀ ਅਗਵਾਈ ਹੇਠ ਹੋਈ ਅਧਿਕਾਰੀਆਂ ਨਾਲ ਮੀਟਿੰਗ

ਭਵਾਨੀਗੜ੍ਹ,1 ਅਕਤੂਬਰ (ਗੁਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਮਨਜੀਤ ਕੌਰ, ਪੀ.ਸੀ.ਐੱਸ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵੱਲੋਂ ਬਲਾਕ ਭਵਾਨੀਗੜ੍ਹ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਸ ਮੁਹਿੰਮ ਅਧੀਨ ਅੱਜ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਨਿਯੁਕਤ ਕੀਤੇ ਗਏ ਕਲਸਟਰ ਅਫ਼ਸਰ ਅਤੇ ਨੋਡਲ ਅਫ਼ਸਰਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ SDM ਵੱਲੋਂ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਸਾਰੇ ਅਧਿਕਾਰੀ ਆਪਣੀਆਂ ਡਿਊਟੀ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਹਰ ਸਮੇਂ ਡਿਊਟੀ ਵਾਲੇ ਪਿੰਡਾਂ ਵਿੱਚ ਤਾਇਨਾਤ ਰਹਿਣਾ ਯਕੀਨੀ ਬਣਾਉਣਗੇ। ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਫੀਲਡ ਵਿੱਚ ਵਿਚਰਕੇ ਪਰਾਲੀ ਸਾੜਨ ਦੀ ਹਰ ਇਕ ਘਟਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਵਿਕਲਪੀ ਪ੍ਰਬੰਧਾਂ ਜਿਵੇਂ ਕਿ ਮਸ਼ੀਨਾਂ ਦੀ ਵਰਤੋਂ ਲਈ ਪਰੇਰਿਤ ਕੀਤਾ ਜਾਵੇ। ਉਨ੍ਹਾਂ ਵੱਲੋਂ ਜਗਤਾਰ ਸਿੰਘ, ਤਹਿਸੀਲਦਾਰ ਭਵਾਨੀਗੜ੍ਹ ਨੂੰ ਸੀ.ਏ.ਕਿਯੂ.ਐਮ ਦੀਆਂ ਗਾਈਡਲਾਈਨਜ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਦੇ ਜ਼ਮੀਨ ਦੇ ਰਿਕਾਰਿਡ ਵਿੱਚ ਰੈੈੱਡ ਐਟਂਰੀ ਦਰਜ਼ ਕਰਨ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਮੌਜੂਦ ਰਾਹੁਲ ਕੌਸ਼ਲ ਡੀ.ਐਸ.ਪੀ ਭਵਾਨੀਗੜ੍ਹ ਅਤੇ ਮਲਵਿੰਦਰ ਸਿੰਘ, SHO ਭਵਾਨੀਗੜ੍ਹ ਵੱਲੋਂ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਨੂੰ ਨੀ ਕਾਰਵਾਈ ਕੀਤੀ ਜਾਵੇਗੀ। ਅਨਮੋਲਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪਰਾਲੀ ਦੀ ਸ਼ਾਂਭ ਸੰਭਾਲ ਲਈ ਮੌਜ਼ੂਦ ਮਸ਼ੀਨਾਂ ਦੀ ਜਾਣਕਾਰੀ ਦਿੱਤੀ ਗਈ ਤਾਂ ਜੋ ਇਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਅੱ ਗ ਲੱ ਗਣ ਦੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਇਸ ਉਪਰੰਤ SDM ਵੱਲੋਂ ਮੀਟਿੰਗ ਵਿੱਚ ਮੌਜੂਦ ਕੰਬਾਈਨ ਯੂਨੀਅਨ ਪਰਧਾਨ ਨਿਰਭੈ ਸਿੰਘ ਅਤੇ ਹੋਰ ਕੰਬਾਈਨ ਮਾਲਕਾਂ ਨੂੰ ਆਦੇਸ਼ ਦਿੱਤੇ ਗਏ ਕਿ ਝੋਨੇ ਦੀ ਵਾਢੀ ਸਿਰਫ਼ ਐਸ.ਐਮ.ਐਸ ਵਾਲੀਆਂ ਕੰਬਾਇਨਾਂ ਨਾਲ ਹੀ ਕੀਤੀ ਜਾਵੇ। ਮੀਟਿੰਗ ਵਿੱਚ ਲੈਨਿਨ ਗਰਗ BDPO ਭਵਾਨੀਗੜ੍ਹ ਸਮੇਤ ਸਮੂਹ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਮੌਜ਼ੂਦ ਰਹੇ।

   
  
  ਮਨੋਰੰਜਨ


  LATEST UPDATES











  Advertisements