View Details << Back

"ਯੁੱਧ ਨਸ਼ਿਆਂ ਵਿਰੁੱਧ" ਤਹਿਤ ਭਵਾਨੀਗੜ ਦੇ ਜੋਲੀਆਂ ਚ ਚੱਲਿਆ ਪੀਲਾ ਪੰਜਾ
ਪਿੰਡ ਜੌਲੀਆਂ ਵਿਖੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

ਭਵਾਨੀਗੜ (ਗੁਰਵਿੰਦਰ ਸਿੰਘ ਰੋਮੀ) ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਪੀ.ਬੀ.ਆਈ.) ਅਤੇ ਸ਼੍ਰੀ ਰਾਹੁਲ ਕੌਸ਼ਲ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਭਵਾਨੀਗੜ੍ਹ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿੰਡ ਜੌਲੀਆਂ ਵਿਖੇ ਕੀਤੀਆਂ ਨਜਾਇਜ਼ ਉਸਾਰੀਆਂ ਨੂੰ ਤੁੜਵਾਇਆ ਗਿਆ, ਜਿਸ ਸਬੰਧੀ ਸਿਵਲ ਪ੍ਰਸ਼ਾਸਨ ਨੂੰ ਮੌਕੇ 'ਤੇ ਪੁਲਿਸ ਮਦਾਦ ਦਿੱਤੀ ਗਈ।ਜਿਹੜੇ ਵਿਅਕਤੀਆਂ ਵੱਲੋਂ ਇਹ ਨਾਜਾਇਜ਼ ਉਸਾਰੀਆਂ ਕੀਤੀਆਂ ਗਈਆਂ ਸਨ, ਉਹਨਾਂ ਖਿਲਾਫ ਐਨ.ਡੀ.ਪੀ.ਐੱਸ. ਸਮੇਤ ਵੱਖ-ਵੱਖ ਕਾਨੂੰਨਾਂ ਤੇ ਧਾਰਾਵਾਂ ਤਹਿਤ ਕੇਸ ਦਰਜ ਹਨ। ਇਹਨਾਂ ਮੁਲਜ਼ਮਾਂ ਵਿੱਚ ਸਤਪਾਲ ਸਿੰਘ ਖਿਲਾਫ 09 ਕੇਸ, ਗੁਰਪ੍ਰੀਤ ਸਿੰਘ ਉਰਫ ਗੋਲਗੱਪਾ ਖਿਲਾਫ 08 ਕੇਸ, ਰੋਮੀ ਸਿੰਘ ਖਿਲਾਫ 03 ਕੇਸ, ਮੁਲਜ਼ਮ ਜਸਵਿੰਦਰ ਸਿੰਘ ਉਰਫ ਵਿੱਕੀ ਖਿਲਾਫ 02 ਕੇਸ, ਮੁਲਜ਼ਮ ਰਵੀ ਸਿੰਘ ਖਿਲਾਫ 02 ਕੇਸ,ਸਰਬਜੀਤ ਕੌਰ ਉਰਫ ਬੇਬੀ ਖਿਲਾਫ 06 ਕੇਸ, ਮੁਲਜ਼ਮ ਹਰਬੰਸ ਸਿੰਘ ਉਰਫ ਬੰਸਾ ਖਿਲਾਫ 07 ਕੇਸ, ਮੁਲਜ਼ਮ ਪਿਆਰਾ ਸਿੰਘ ਉਰਫ ਬੱਲੀ ਖਿਲਾਫ 05 ਕੇਸ, ਮੁਲਜ਼ਮ ਭਿੰਦਰ ਸਿੰਘ ਖਿਲਾਫ 03 ਕੇਸ, ਮੁਲਜ਼ਮ ਪ੍ਰਤਾਪ ਸਿੰਘ ਖਿਲਾਫ 04 ਕੇਸ ਅਤੇ ਮੁਲਜ਼ਮ ਬਲਜੀਤ ਸਿੰਘ ਉਰਫ ਕੁੱਦਾ ਖਿਲਾਫ 01 ਕੇਸ ਦਰਜ ਹੈ। ਇਸ ਮੌਕੇ ਐਸ ਪੀ ਸ਼੍ਰੀ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਐੱਸ.ਪੀ. ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

   
  
  ਮਨੋਰੰਜਨ


  LATEST UPDATES











  Advertisements