View Details << Back

ਭਾਰੀ ਭੀੜ ਕਾਰਨ ਰੋਕੀ ਗਈ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ
ਨੌਰਾਤਿਆਂ 'ਚ ਵੀ ਵੱਡੀ ਗਿਣਤੀ 'ਚ ਪੁੱਜੇ ਸਨ ਸ਼ਰਧਾਲੂ

ਕੱਟੜਾ— ਜੰਮੂ-ਕਸ਼ਮੀਰ ਦੇ ਸਭ ਤੋਂ ਮਹੱਤਵਪੂਰਨ ਤੀਰਥ ਸਥਾਨ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ ਨੂੰ ਭਾਰੀ ਭੀੜ ਕਾਰਨ ਰੋਕ ਦਿੱਤਾ ਗਿਆ ਹੈ। ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਵੈਸ਼ਨੋ ਦੇਵੀ ਮੰਦਰ ਦੇ ਆਧਾਰ ਕੰਪਲੈਕਸ 'ਚ ਭਾਰੀ ਭੀੜ ਕਾਰਨ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਯਾਤਰੀਆਂ ਨੂੰ ਮੰਦਰ ਮਾਰਗ 'ਤੇ ਫਿਲਹਾਲ ਯਾਤਰਾ ਕਰਨ ਤੋਂ ਰੋਕ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਹਨੂੰਮਾਨ ਜਯੰਤੀ ਕਾਰਨ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰਨ ਵਾਲੇ ਯਾਤਰੀਆਂ ਦੀ ਗਿਣਤੀ 'ਚ ਵੱਡਾ ਵਾਧਾ ਦੇਖਿਆ ਗਿਆ ਸੀ। ਇਸ ਨੂੰ ਧਿਆਨ 'ਚ ਰੱਖਦੇ ਹੋਏ ਕੱਟੜਾ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਐਡੀਸ਼ਨਲ ਪਰਚੀ ਕਾਊਂਟਰਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸ਼ਨੀਵਾਰ ਦੀ ਸਵੇਰ ਕਰੀਬ 41 ਹਜ਼ਾਰ ਯਾਤਰੀਆਂ ਨੂੰ ਪਰਚੀ ਜਾਰੀ ਹੋਣ ਤੋਂ ਬਾਅਦ ਭਾਰੀ ਭੀੜ ਕਾਰਨ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ। ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਆਧਾਰ ਕੰਪਲੈਕਸਾਂ 'ਚ ਹੁਣ ਵੀ 15 ਤੋਂ 20 ਹਜ਼ਾਰ ਯਾਤਰੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਹੈ, ਜਿਸ ਨੂੰ ਦੇਖਦੇ ਯਾਤਰਾ ਪਰਚੀ ਜਾਰੀ ਕਰਨ 'ਤੇ ਰੋਕ ਲਗਾਈ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨੌਰਾਤਿਆਂ ਸਮੇਂ ਵੀ ਕੱਟੜਾ 'ਚ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲਣ ਸੀ। ਨੌਰਾਤੇ ਦੇ ਪਹਿਲੇ ਤਿੰਨ ਦਿਨਾਂ 'ਚ ਕਰੀਬ 1.30 ਲੱਖ ਸ਼ਰਧਾਲੂਆਂ ਨੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਦਰਸ਼ਨ ਕੀਤੇ ਸਨ। ਇਸ ਦੌਰਾਨ ਵੀ ਕੁਝ ਦੇਰ ਲਈ ਯਾਤਰੀਆਂ ਨੂੰ ਕੱਟੜਾ ਕੰਪਲੈਕਸ 'ਚ ਰੋਕਿਆ ਗਿਆ ਸੀ, ਹਾਲਾਂਕਿ ਪ੍ਰਸ਼ਾਸਨਿਕ ਮਨਜ਼ੂਰੀ ਤੋਂ ਬਾਅਦ ਯਾਤਰਾ ਨੂੰ ਕੁਝ ਦੇਰ ਬਾਅਦ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਸੀ।


   
  
  ਮਨੋਰੰਜਨ


  LATEST UPDATES











  Advertisements