View Details << Back

ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਭਵਾਨੀਗੜ 30 ਮਈ (ਗੁਰਵਿੰਦਰ ਸਿੰਘ)
-ਮਾਈ ਭਾਗੋ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੜੋ ਵਿਖੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ 'ਚ ਪੜਦੀਆਂ 18 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਇਸ ਮੌਕੇ ਸਕੂਲ ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪਿੰਡ ਦੇ ਸਰਪੰਚ ਸਾਹਿਬ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕਰ ਰਹੀ ਹੈ। ਸਕੂਲ ਪ੍ਰਿੰਸੀਪਲ ਮਨਜੀਤ ਕੌਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਗਮ 'ਚ ਪਹੁੱਚੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨਾਂ ਵਿਦਿਆਰਥੀਆਂ ਨੂੰ ਚੰਗੀ ਪੜਹਾਈ ਕਰਕੇ ਆਪਣੇ ਮਾਪਿਆਂ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ ਇੰਦਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਲਾਭ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਕਰਨੈਲ ਸਿੰਘ ਨੰਬਰਦਾਰ, ਬਿੱਟੂ ਸਿੰਘ ਪੰਚ, ਪਿੰਕੀ ਕੌਰ,ਸੁਰਿੰਦਰ ਸਿੰਘ,ਸੋਮਾ ਸਿੰਘ,ਕ੍ਰਿਸ਼ਨ ਸਿੰਘ ਸਮੇਤ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
ਵਿਦਿਆਰਥਣਾਂ ਨੂੰ ਸਾਇਕਲ ਦਿੱਤੇ ਜਾਣ ਮੌਕੇ ਸਕੂਲ ਦਾ ਸਟਾਫ ਤੇ ਹੋਰ ਪਤਵੰਤੇ।


   
  
  ਮਨੋਰੰਜਨ


  LATEST UPDATES











  Advertisements