View Details << Back

ਪੰਜਾਬ ‘ਚ ਫਿਰ ਬਦਲੇਗਾ ਮੌਸਮ
ਇਨ੍ਹਾਂ ਸੂਬਿਆਂ ‘ਚ ਪਵੇਗਾ ਭਾਰੀ ਮੀਂਹ

ਚੰਡੀਗੜ੍ਹ: (ਗੁਰਵਿੰਦਰ ਸਿੰਘ ਮੋਹਾਲੀ) ਵੀਰਵਾਰ ਨੂੰ ਪੰਜਾਬ ਵਿੱਚ ਦਿਨਭਰ ਗਰਮੀ ਦਾ ਕਹਿਰ ਜਾਰੀ ਰਿਹਾ । ਸਾਰਿਆਂ ਨੂੰ ਉਮੀਦ ਸੀ ਕਿ ਬੁੱਧਵਾਰ ਸ਼ਾਮ ਨੂੰ ਪਿਆ ਤੂਫਾਨੀ ਮੀਂਹ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦੇਵੇਗਾ, ਪਰ ਅਜਿਹਾ ਨਹੀਂ ਹੋਇਆ । ਗਰਮੀ ਦੇ ਚੱਲਦਿਆਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਦੇ ਪਾਰ ਰਿਹਾ । ਵੀਰਵਾਰ ਨੂੰ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨਚ 2 ਡਿਗਰੀ ਦਾ ਵਾਧਾ ਹੋਇਆ ਅਤੇ ਇਹ 41 ਡਿਗਰੀ ਦਰਜ ਕੀਤਾ ਗਿਆ, ਜਦਕਿ ਹੇਠਲਾ ਤਾਪਮਾਨ 3 ਡਿਗਰੀ ਘੱਟ ਰਿਹਾ ਤੇ 21.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਹਾਲਾਂਕਿ ਬੁੱਧਵਾਰ ਦੇ ਮੁਕਾਬਲੇ ਤਾਪਮਾਨ ਵਿੱਚ 4 ਡਿਗਰੀ ਸੈਲਸੀਅਸ ਦੀ ਕਮੀ ਆਈ । 45 ਡਿਗਰੀ ਸੈਲਸੀਅਸ ਨਾਲ ਸੰਗਰੂਰ ਸਭ ਤੋਂ ਗਰਮ ਸ਼ਹਿਰ ਰਿਹਾ । ਮੌਸਮ ਵਿਭਾਗ 6 ਜੂਨ ਨੂੰ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਦੀ ਸੰਭਾਵਨਾ ਹੈ । ਦੱਸਿਆ ਜਾ ਰਿਹਾ ਹੈ ਕਿ 16 ਜੂਨ ਨੂੰ ਤੇਜ਼ ਹਵਾਵਾਂ ਵੀ ਚੱਲਣਗੀਆਂ ਅਤੇ 17 ਜੂਨ ਤੱਕ ਮੌਸਮ ਇਸ ਤਰ੍ਹਾਂ ਹੀ ਰਹੇਗਾ । ਮੌਸਮ ਵਿਭਾਗ ਦੇ ਚੰਡੀਗੜ ਕੇਂਦਰ ਦੇ ਡਾਇਰੈਕਟਰ ਸੁਰਿੰਦਰਪਾਲ ਨੇ ਦੱਸਿਆ ਕਿ ਪੱਛਮੀ ਹਵਾਵਾਂ ਕਾਰਨ ਮੌਸਮ ਵਿੱਚ ਇਹ ਬਦਲਾਅ ਆਇਆ ਹੈ । ਉੱਧਰ ਜੰਮੂ ਕਸ਼ਮੀਰ ਵਿੱਚ ਤੇਜ਼ ਬਾਰਿਸ਼ ਨਾਲ ਕਿਤੇ-ਕਿਤੇ ਜ਼ਮੀਨ ਖਿਸਕ ਗਈ । ਜਿਸ ਕਾਰਨ ਸ਼੍ਰੀ ਨਗਰ-ਜੰਮੂ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ ਗਿਆ ਸੀ, ਜਿਸ ਨਾਲ ਹਜ਼ਾਰਾਂ ਵਾਹਨ ਫਸ ਗਏ । ਹਿਮਾਚਲ ਵਿੱਚ ਮੌਸਮ ਵਿਭਾਗ ਨੇ 19 ਜੂਨ ਤੱਕ ਬਾਰਸ਼ ਤੇ ਉੱਪਰੀ ਖੇਤਰਾਂ ਵਿੱਚ ਬਰਫ਼ਬਾਰੀ ਦੀ ਚੇਤਾਵਨੀ ਦਿੱਤੀ ਹੈ । 20 ਜੂਨ ਬਾਅਦ ਹਿਮਾਚਲ ਵਿੱਚ ਪ੍ਰੀ-ਮਾਨਸੂਨ ਦੀ ਬਾਰਸ਼ ਦਸਤਕ ਦਵੇਗੀ ।


   
  
  ਮਨੋਰੰਜਨ


  LATEST UPDATES











  Advertisements