View Details << Back

ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਕਿਰਿਆ ਮੁਕੰਮਲ ਕਰਨ ਦੇ ਆਦੇਸ਼
ਬਰਸਾਤੀ ਮੌਸਮ ਤੱਕ ਟੀਚਾ ਮੁਕੰਮਲ ਨਾ ਕਰਨ 'ਤੇ ਸਬੰਧਤ ਅਧਿਕਾਰੀਆਂ ਖਿਲਾਫ਼ ਹੋਵੇਗੀ ਕਾਰਵਾਈ

ਸੰਗਰੂਰ, 19 ਜੂਨ (ਬਿਊਰੋ ਮਾਲਵਾ):ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਜਲ ਨਿਕਾਸ ਉਸਾਰੀ ਮੰਡਲ ਸੰਗਰੂਰ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਤੇ ਚੋਆਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਨਿਰਧਾਰਿਤ ਸਮੇਂ ਅੰਦਰ ਟੀਚਾ ਪੂਰਾ ਨਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਲਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਲਿਖ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 208.27 ਕਿਲੋਮੀਟਰ ਲੰਬਾਈ ਵਾਲੀਆਂ 11 ਡਰੇਨਾਂ ਦੇ ਸਫਾਈ ਕਾਰਜਾਂ 'ਤੇ ਲਗਭਗ 1.61 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਵਿੱਚ ਪੈਂਦੀਆਂ ਲਹਿਰਾਗਾਗਾ ਲਿੰਕ ਡਰੇਨ, ਲਹਿਰਾਗਾਗਾ ਮੇਨ ਡਰੇਨ, ਸੰਗਰੂਰ ਡਰੇਨ, ਲਦਾਲ ਲਿੰਕ ਡਰੇਨ, ਬਰੇਟਾ ਡਰੇਨ, ਸਰਹਿੰਦ ਚੋਅ, ਭਗਵਾਨਪੁਰਾ ਲਿੰਕ ਡਰੇਨ, ਧੂਰੀ ਡਰੇਨ, ਭਗਵਾਨਪੁਰਾ ਆਊਟ ਫਾਲ ਡਰੇਨ ਅਤੇ ਬਹਾਦਰ ਸਿੰਘ ਵਾਲਾ ਡਰੇਨ ਦੇ ਸਫ਼ਾਈ ਕਾਰਜਾਂ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਡਰੇਨਾਂ ਤੇ ਚੋਆਂ ਵਿੱਚੋਂ ਸਰਕੰਡਾ, ਵੀਡ, ਜਾਲਾ, ਬੂਟੀ ਆਦਿ ਦੀ ਜੇ.ਸੀ.ਬੀ ਰਾਹੀਂ ਸਫ਼ਾਈ ਕਰਵਾ ਦਿੱਤੀ ਜਾਵੇ। ਸ਼੍ਰੀ ਥੋਰੀ ਨੇ ਦੱਸਿਆ ਕਿ ਖਨੌਰੀ ਤੋਂ ਮਕਰੋੜ ਸਾਹਿਬ ਤੱਕ ਘੱਗਰ ਦਰਿਆ ਦੇ ਦੋਵੇਂ ਪਾਸੇ ਬਣੇ ਬੰਨ੍ਹਾਂ ਦੀ ਮਜ਼ਬੂਤੀ, ਸੀਮਿੰਟ ਦੇ ਖਾਲੀ ਥੈਲੇ ਮਿੱਟੀ ਨਾਲ ਭਰ ਕੇ ਲਗਾਉਣ ਅਤੇ ਕਿਸੇ ਵੀ ਸੰਭਾਵੀ ਹੰਗਾਮੀ ਹਾਲਤ ਨਾਲ ਸਮੇਂ ਸਿਰ ਨਜਿੱਠਣ ਲਈ ਜੇ.ਸੀ.ਬੀ ਮਸ਼ੀਨਾਂ ਕਿਰਾਏ 'ਤੇ ਲੈਣ ਲਈ ਉਚ ਅਧਿਕਾਰੀਆਂ ਕੋਲੋਂ ਜਲ ਨਿਕਾਸ ਉਸਾਰੀ ਮੰਡਲ ਵੱਲੋਂ ਵੱਖਰੇ ਤੌਰ 'ਤੇ 25 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੁੱਕੀਆਂ ਤੇ ਲਿੰਕ ਡਰੇਨਾਂ ਦੀ ਸਫਾਈ ਦਾ ਕੰਮ ਮਗਨਰੇਗਾ ਸਕੀਮ ਅਧੀਨ ਕਰਵਾਇਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੌਨਸੂਨ ਤੋਂ ਪਹਿਲਾਂ ਪਹਿਲਾਂ ਲੋੜੀਂਦੇ ਸਫਾਈ ਕਾਰਜ ਮੁਕੰਮਲ ਕਰਵਾ ਲਏ ਜਾਣ।

   
  
  ਮਨੋਰੰਜਨ


  LATEST UPDATES











  Advertisements