View Details << Back

ਟਿਊਬਵੈਲ ਖਰਾਬ ਹੋਣ ਕਾਰਨ ਪਾਣੀ ਦੀ ਸਪਲਾਈ ਬੰਦ
ਪਾਰਵਤੀ ਇਨਕਲੇਵ ਚ ਪਾਣੀ ਦੀ ਸਪਲਾਈ ਦਾ ਮਸਲਾ ਪਹੁੰਚਿਆ ਮੁੱਖ ਮੰਤਰੀ ਦਫਤਰ

ਖਰੜ, 20 ਜੂਨ (ਗੁਰਵਿੰਦਰ ਸਿੰਘ ਮੋਹਾਲੀ ) ਖਰੜ ਦੇ ਵਾਰਡ ਨੰਬਰ 12 ਵਿੱਚ ਸਥਿਤ ਪਾਰਵਤੀ ਇਨਕਲੇਵ ਵਿੱਚ ਪਿਛਲੇ ਕਈ ਦਿਨਾਂ ਤੋਂ ਬੰਦ ਪਈ ਪਾਣੀ ਦੀ ਸਪਲਾਈ ਦਾ ਮੁੱਦਾ ਮੁੱਖ ਮੰਤਰੀ ਕੋਲ ਪਹੁੰਚ ਗਿਆ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਵਤੀ ਇਨਕਲੇਵ ਦੇ ਵਸਨੀਕ ਹਰਮੀਤ ਸਿੰਘ ਪੰਮਾ (ਸਕੱਤਰ, ਅਤੇ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ) ਨੇ ਦੱਸਿਆ ਕਿ ਇਸ ਖੇਤਰ ਦਾ ਟਿਊਬਵੈਲ ਖਰਾਬ ਹੋਣ ਕਾਰਨ ਇਸ ਖੇਤਰ ਨੂੰ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ ਹੈ|ਉਹਨਾਂ ਦੱਸਿਆ ਕਿ ਇਸ ਸੰਬੰਧੀ ਨਗਰ ਕੌਂਸਲ ਵਲੋਂ ਕੋਈ ਬਦਲਵਾਂ ਪ੍ਬੰਧ ਨਾ ਕੀਤੇ ਜਾਣ ਕਾਰਨ ਇੱਥੋਂ ਦੇ ਵਸਨੀਕਾਂ ਅਤੇ ਸੀਨੀਅਰ ਸਿਟੀਜ਼ਨ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਦਾ ਇੱਕ ਵਫਦ ਅੱਜ ਆਪਣੀ ਇਸ ਸਮੱਸਿਆ ਦੇ ਹੱਲ ਲਈ ਚੰਡੀਗੜ ਸਥਿਤ ਮੁੱਖ ਮੰਤਰੀ ਪੰਜਾਬ ਦੇ ਨਿਵਾਸ ਸਥਾਨ ਤੇ ਪਹੁੰਚਿਆ ਸੀ ਜਿੱਥੇ ਉਹਨਾਂ ਦੀ ਮੁਲਾਕਾਤ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਅੰਕਿਤ ਬਾਂਸਲ ਨਾਲ ਕਰਵਾਈ ਗਈ| ਉਹਨਾਂ ਦੱਸਿਆ ਕਿ ਇਸ ਮੌਕੇ ਵਫਦ ਵਲੋਂ ਸ੍ਰੀ ਬੰਸਲ ਨੂੰ ਇੱਥੋਂ ਦੇ 200 ਵਸਨੀਕਾਂ ਦੇ ਹਸਤਾਖਰਾਂ ਵਾਲੀ ਦਰਖਾਸਤ ਦੇ ਕੇ ਮਸਲੇ ਦਾ ਹਲ ਕਰਨ ਦੀ ਮੰਗ ਕੀਤੀ ਗਈ| ਉਹਨਾਂ ਦਸਿਆ ਕਿ ਸ੍ਰੀ ਬੰਸਲ ਵਲੋਂ ਵਸਨੀਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣਗੇ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਇਹ ਸਮੱਸਿਆ ਤੁਰੰਤ ਹੱਲ ਕਰਵਾਈ ਜਾਵੇਗੀ|
ਸਮੱਸਿਆਵਾਂ ਤੋਂ ਜਾਣੂ ਕਰਵਾਉਦਾ ਪਾਰਵਤੀ ਇਨਕਲੇਵ ਦਾ ਵਫਦ ।


   
  
  ਮਨੋਰੰਜਨ


  LATEST UPDATES











  Advertisements