View Details << Back

ਮਜਾਤ ਪੁਲਿਸ ਵਲੋਂ 36 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ ਇਕ ਕਾਬੂ
ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜਰੂਰੀ : ਇੰਚਾਰਜ ਪਰਮਜੀਤ ਕੌਰ

ਐਸ ਏ ਐਸ ਨਗਰ (ਮੋਹਾਲੀ) 21 ਜੂਨ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਪੁਲਿਸ ਲੋਕਾਂ ਦੇ ਸਹਿਯੋਗ ਨਾਲ ਜੇ ਪੰਜਾਬ ਵਿਚੋਂ ਅੱਤਵਾਦ ਦਾ ਸਫਾਇਆ ਕਰ ਸਕਦੀ ਹੈ ਤਾਂ ਪੰਜਾਬ ਵਿਚੋਂ ਪੰਜਾਬ ਪੁਲਿਸ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਵੀ ਪੂਰੀ ਤਰਾਂ ਖਤਮ ਕਰ ਸਕਦੀ ਹੈ, ਇਸ ਲਈ ਆਮ ਲੋਕਾਂ ਨੂੰ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ, ਇਹਨਾ ਵਿਚਾਰਾਂ ਦਾ ਪ੍ਗਟਾਵਾ ਮਜਾਤ ਪੁਲੀਸ ਚੌਕੀ ਦੀ ਇੰਚਾਰਜ ਪਰਮਜੀਤ ਕੌਰ ਨੇ ਇਸ ਪੱਤਰਕਾਰ ਨਾਲ ਵਿਸ਼ੇਸ਼ ਗਲਬਾਤ ਕਰਦਿਆਂ ਕੀਤਾ। ਮਜਾਤ ਪੁਲੀਸ ਚੌਕੀ ਦੀ ਇੰਚਾਰਜ ਪਰਮਜੀਤ ਕੌਰ ਨੇ ਨੇ ਦਸਿਆ ਕਿ ਉਹਨਾਂ ਦੀ ਅਗਵਾਈ ਵਿਚ ਨਸ਼ੇ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਦੌਰਾਨ ਮਜਾਤ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਦੀ ਅਗਵਾਈ ਵਿੱਚ ਲਾਂਡਰਾਂ ਚੁੰਨੀ ਰੋਡ ਵਿਖੇ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਸਕੂਟਰੀ ਵਿਚੋਂ 3 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਚਾਲਕ ਵਿਅਕਤੀ ਨੂੰ ਵੀ ਗ੍ਰਿਫਤਾਰ ਕਰ ਲਿਆ। ਮਜਾਤ ਚੌਕੀ ਇੰਚਾਰਜ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਨੇ ਦਸਿਆ ਕਿ ਉਹਨਾਂ ਦੀ ਅਗਵਾਈ ਵਿੱਚ ਏ ਐਸ ਆਈ ਗੁਰਦੇਵ ਸਿੰਘ ਸਿੰਘ ਵਲੋਂ ਲਾਂਡਰਾਂ ਚੁੰਨੀ ਮੁੱਖ ਸੜਕ ਤੇ ਬੱਸ ਅੱਡੇ ਨੇੜੇ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ਇਕ ਮੈਸਟਰੋ ਸਕੂਟਰੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਭੱਜਣ ਦਾ ਯਤਨ ਕੀਤਾ ਤਾਂ ਕੁਝ ਹੀ ਦੂਰੀ ਤੇ ਪੁਲਿਸ ਮੁਲਾਜ਼ਮਾਂ ਨੇ ਸਕੂਟਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 3 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਹੋਈ, ਇਸ ਸਕੂਟਰੀ ਨੂੰ ਇਕ ਅਮਰੀਕ ਸਿੰਘ ਨਾਮੀ ਵਿਅਕਤੀ ਚਲਾ ਰਹੀ ਸੀ । ਇਸ ਵਿਅਕਤੀ ਦੀ ਪਹਿਚਾਣ ਅਮਰੀਕ ਸਿੰਘ ਪੁੱਤਰ ਸਾਧੂ ਸਿੰਘ ਪਿੰਡ ਮਲਕਪੁਰ ਪੁਲੀਸ ਸਟੇਸ਼ਨ ਸਦਰ ਖਰੜ ਵਜੋਂ ਹੋਈ, ਜਿਸ ਖਿਲਾਫ ਪੁਲਿਸ ਨੇ ਐਕਸਾਈਜ ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ। ਪਰਮਜੀਤ ਕੌਰ ਨੇ ਨੇ ਦਸਿਆ ਕਿ ਉਹਨਾਂ ਨੇ ਕੁਝ ਸਮਾਂ ਪਹਿਲਾਂ ਨਸ਼ੇ ਦੀ ਖਾਤਮੇ ਲਈ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਚੰਗੇ ਨਤੀਜੇ ਨਿਕਲ ਰਹੇ ਹਨ। ਉਹਨਾਂ ਕਿਹਾ ਕਿ ਇਲਾਕੇ ਵਿਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ, ਇਸ ਲਈ ਆਮ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ, ਪੁਲਿਸ ਵਲੋਂ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰਖਿਆ ਜਾਵੇਗਾ। ਉਹਨਾਂ ਕਿਹਾ ਕਿ ਉਹਨਾ ਨੇ ਮਜਾਤ ਚੌਕੀ ਦਾ ਅਹੁਦਾ ਸੰਭਾਲਦਿਆਂ ਕਿਹਾ ਸੀ ਕਿ ਉਹ ਇਲਾਕੇ ਵਿਚ ਨਸ਼ੇ ਦੇ ਖਾਤਮੇ ਲਈ ਪੂਰੇ ਯਤਨ ਕਰਨਗੇ। ਉਹਨਾਂ ਨੇ ਜੋ ਕਿਹਾ ਸੀ, ਉਹ ਕਰ ਕੇ ਵਿਖਾ ਦਿਤਾ ਹੈ। ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਪਰ ਬਖਸਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਪੁਲਿਸ ਵਲੋਂ ਹਰ ਵਰਗ ਦੇ ਲੋਕਾਂ ਨੂੰ ਪੂਰਾ ਮਾਣ ਸਤਿਕਾਰ ਦਿਤਾ ਜਾ ਰਿਹਾ ਹੈ ਅਤੇ ਉਹਨਾਂ ਦੇ ਇਲਾਕੇ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਹੈ ਤਾਂ ਉਹ ਉਸਦੀ ਸ਼ਿਕਾਇਤ ਪੁਲਿਸ ਨੂੰ ਕਰ ਸਕਦਾ ਹੈ, ਜਿਸ ਨੂੰ ਇਨਸਾਫ ਦਿਵਾਉਣ ਦਾ ਪੂਰਾ ਯਤਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਸੁਰਖਿਆ ਲਈ ਪੂਰੀ ਤਰਾਂ ਮੁਸਤੈਦ ਹੈ ਅਤੇ ਨਸ਼ੇ ਦੇ ਵਪਾਰ ਨਾਲ ਕਿਸੇ ਤਰਾਂ ਦਾ ਸਬੰਧ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਪਰਮਜੀਤ ਕੌਰ


   
  
  ਮਨੋਰੰਜਨ


  LATEST UPDATES











  Advertisements