View Details << Back

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਨਸ਼ੇ ਦੀ ਬਰਬਾਦੀ ਅੱਗ ਵਾਂਗ ਰਹੀ ਹੈ ਫੈਲ :- ਐੱਸ ਐੱਚ ਓ ਢਕੋਲੀ ਸੰਦੀਪ ਕੌਰ

ਐੱਸ ਏ ਐੱਸ ਨਗਰ {ਗੁਰਵਿੰਦਰ ਸਿੰਘ ਮੋਹਾਲੀ} ਐਸਐਸਪੀ ਮੋਹਾਲੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਢਕੋਲੀ ਦੀ ਮੁੱਖ ਅਫ਼ਸਰ ਸੰਦੀਪ ਕੌਰ ਨੇ ਪਿੰਡ ਢਕੋਲੀ ਦੇ ਸਰਪੰਚ ਦੇ ਯਤਨਾਂ ਨਾਲ ਸਮੂਹ ਪਿੰਡਾਂ ਦੀ ਪੰਚਾਇਤ ਨਾਲ ਨਸ਼ਿਆਂ ਦੇ ਮਾੜੇ ਪ੍ਭਾਵ ਅਤੇ ਨਸ਼ਿਆਂ ਵਿਰੋਧੀ ਸੈਮੀਨਾਰ ਲਾਇਆ ਜਿਸ ਵਿੱਚ ਸਮੁੱਚੀ ਪੰਚਾਇਤ ਅਤੇ ਇਲਾਕਾ ਨਿਵਾਸੀ ਸ਼ਾਮਿਲ ਹੋਏ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਢਕੋਲੀ ਦੀ ਐਸਐਚਓ ਸਬ ਇੰਸਪੈਕਟਰ ਸੰਦੀਪ ਸੰਦੀਪ ਕੌਰ ਨੇ ਕਿਹਾ ਕਿ ਨਸ਼ਾ ਘਰਾਂ ਦੇ ਘਰ ਬਰਬਾਦ ਕਰ ਰਿਹਾ ਹੈ ਅਤੇ ਲੋਕ ਸਮੱਗਲਰਾਂ ਤੋਂ ਡਰਦੇ ਮਾਰੇ ਆਪਣੇ ਮੂੰਹ ਨਹੀਂ ਖੋਲ੍ਹ ਰਹੇ ਜਿਸ ਕਰਕੇ ਨਸ਼ੇ ਦੀ ਬਰਬਾਦੀ ਦੀ ਅੱਗ ਫੈਲ ਰਹੀ ਹੈ ਅਤੇ ਇਹ ਕਿਸੇ ਦਾ ਵੀ ਘਰ ਬਰਬਾਦ ਕਰ ਸਕਦੀ ਹੈ ਨਸ਼ੇ ਦੀ ਅੱਗ ਨੂੰ ਰੋਕੋ ਨਹੀਂ ਤਾਂ ਇਹ ਤੁਹਾਡੇ ਘਰ ਤੱਕ ਪੁੱਜ ਜਾਵੇਗੀ ਅਗਰ ਪਬਲਿਕ ਪੁਲਿਸ ਨੂੰ ਨਸ਼ੇ ਵੇਚਣ ਵਾਲਿਆਂ ਦਾ ਪਤਾ ਦੱਸੇ ਤਾਂ ਸੂਚਨਾ ਦੇਣ ਵਾਲੇ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ ਤਾਂ ਪਿੰਡ ਦੇ ਨੌਜਵਾਨ ਨਸ਼ੇ ਦੀ ਮਾਰ ਤੋਂ ਵੀ ਬਚ ਸਕਦੇ ਹਨ ਪੁਲਿਸ ਹਰ ਸਮੇਂ ਤੁਹਾਡਾ ਸਾਥ ਦੇਵੇਗੀ ਉਨ੍ਹਾਂ ਕਿਹਾ ਕਿ ਅਗਰ ਤੁਹਾਨੂੰ ਲਗਦਾ ਹੈ ਕਿ ਸਾਡੇ ਕਿਸੇ ਮੁਲਾਜ਼ਮ ਨੂੰ ਮਾੜੇ ਅਨਸਰਾਂ ਬਾਰੇ ਸੂਚਨਾ ਦਿੱਤੀ ਸੀ ਤੇ ਉਹ ਨਸ਼ਾ ਵੇਚਣ ਵਾਲਿਆਂ ਦੇ ਘਰ ਦਾ ਗੇੜਾ ਮਾਰ ਕੇ ਜਾਂ ਪੈਸੇ ਲੈ ਕੇ ਮੁੜ ਗਿਆ ਹੈ ਤਾਂ ਉਸ ਦੀ ਜਾਣਕਾਰੀ ਵੀ ਜ਼ਰੂਰ ਦਿਓ ਅਜਿਹੇ ਅਫ਼ਸਰਾਂ ਖਿਲਾਫ਼ ਐੱਸਐੱਸਪੀ ਸਖ਼ਤ ਕਾਰਵਾਈ ਕਰਕੇ ਮਾਹੌਲ ਨੂੰ ਸ਼ਾਂਤਮਈ ਰੱਖਣ ਲਈ ਯਤਨਸ਼ੀਲ ਹਨ ਇਸ ਮੌਕੇ ਸਮੂਹ ਪੰਚਾਇਤ ਨੇ ਵੀ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਪਰਿਵਾਰਾਂ ਨੂੰ ਮੌਤ ਵੱਲ ਧੱਕ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਸੂਚਨਾ ਸਾਨੂੰ ਜਾਂ ਪੁਲੀਸ ਨੂੰ ਦੇਣ ਪੰਚਾਇਤ ਨਸ਼ਾ ਵੇਚਣ ਵਾਲਿਆਂ ਦਾ ਬਿਲਕੁਲ ਵੀ ਸਾਥ ਨਹੀਂ ਦੇਵੇਗੀ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ ਉਸ ਦੀਆਂ ਗਤੀਵਿਧੀਆਂ ਬੇਵਕਤ ਆਉਣਾ ਜਾਣ ਤੇ ਉਸ ਦੇ ਖਰਚ ਵੱਲ ਵਿਸ਼ੇਸ਼ ਧਿਆਨ ਦੇਣ ਮਾਵਾਂ ਅਕਸਰ ਆਪਣੇ ਪੁੱਤ ਦੀਆਂ ਬੁਰੀਆਂ ਆਦਤਾਂ ਤੇ ਮਾੜੇ ਕੰਮਾਂ ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰਦੀਆਂ ਹਨ ਪਰ ਅਜਿਹਾ ਕਰਨ ਨਾਲ ਉਨ੍ਹਾਂ ਦਾ ਆਪਣਾ ਪਰਿਵਾਰ ਹੀ ਉੱਜੜ ਜਾਂਦਾ ਹੈ ਜੋ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸੇ ਹਨ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕਦਾ ਹੈ। ਐੱਸ ਐੱਚ ਓ ਸੰਦੀਪ ਕੌਰ ਨੇ ਕਿਹਾ ਕਿ ਮੋਹਾਲੀ ਦੇ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਤਹਿਤ ਮੁੱਖ ਅਫਸਰ, ਥਾਣਾ ਢਕੋਲੀ ਸੰਦੀਪ ਕੌਰ ਵੱਲੋਂ ਅੱਜ ਵੀ ਸੈਮੀਨਾਰ ਲਗਾਇਆ ਗਿਆ, ਜਿੱਥੇ ਉਨ੍ਹਾਂ ਨੇ ਸਮੂਹ ਪਿੰਡ ਵਾਸੀਆਂ ਅਤੇ ਸਮੂਹ ਪੰਚਾਇਤ ਨਾਲ ਨਸ਼ਿਆਂ ਦੀ ਸਮੱਸਿਆ ਖਿਲਾਫ ਵਿਚਾਰ ਵਟਾਂਦਰਾ ਕੀਤਾ। ਐੱਸ ਐੱਚ ਓ ਸੰਦੀਪ ਕੌਰ ਨੇ ਕਿਹਾ ਕਿ ਨਸ਼ਿਆਂ ਕਾਰਨ ਹੀ ਲੜਾਈਆਂ ਝਗੜੇ ਹੁੰਦੇ ਹਨ, ਇੱਥੋਂ ਤੱਕ ਕਿ ਪਰਿਵਾਰ ਵੀ ਰੁਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨਾ ਹੈ ਤਾਂ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਪੈਣਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇ ਕੋਈ ਤੁਹਾਡੇ ਆਲੇ-ਦੁਆਲੇ ਨਸ਼ਾ ਵੇਚਦਾ ਹੈ ਤਾਂ ਸਿੱਧੇ ਤੌਰ 'ਤੇ ਉਨ੍ਹਾਂ ਨੂੰ ਦੱਸਿਆ ਜਾ ਸਕਦਾ ਹੈ। ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਬਾਰੇ ਦੱਸਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਕਦੇ ਵੀ ਨਸ਼ਾ ਨਾ ਕਰਨ ਦੀ ਸਹੁੰ ਖਾਧੀ ਤੇ ਨਸ਼ਾਖੋਰੀ ਖਿਲਾਫ਼ ਪੁਲੀਸ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਐੱਸ ਐੱਚ ਓ ਸੰਦੀਪ ਕੌਰ ਨੇ ਇਹ ਵੀ ਕਿਹਾ ਕਿ ਪੁਲਿਸ ਆਮ ਲੋਕਾਂ ਦੇ ਸਹਿਯੋਗ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਨਸ਼ੇ ਦੇ ਵਪਾਰ ਕਰਨ ਕਰਨ ਵਾਲੇ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਐੱਸ ਐੱਚ ਓ ਸੰਦੀਪ ਕੌਰ ਅਤੇ ਸਮੂਹ ਇਲਾਕਾ ਨਿਵਾਸੀ ।


   
  
  ਮਨੋਰੰਜਨ


  LATEST UPDATES











  Advertisements