View Details << Back

ਪਿੰਡ ਜੌਲੀਆਂ ਵਿਖੇ ਕੱਢੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ
ਐਸ.ਡੀ.ਐਮ. ਤੇ ਡੀ.ਐਸ.ਪੀ. ਨੇ ਲੋਕਾਂ ਨੂੰ ਕੀਤਾ ਨਸ਼ਿਆਂ ਖਿਲਾਫ਼ ਲਾਮਬੰਦ

ਭਵਾਨੀਗੜ 24 ਜੂਨ (ਗੁਰਵਿੰਦਰ ਸਿੰਘ)ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਬ ਡਵੀਜ਼ਨ ਭਵਾਨੀਗੜ ਦੇ ਪਿੰਡ ਜੌਲੀਆਂ ਵਿਖੇ ਨਸ਼ਿਆਂ ਦੇ ਮਾੜੇ ਪ੍ਭਾਵਾਂ ਬਾਰੇ ਜਾਗਰੂਕਤਾ ਰੈਲੀ ਕਰਵਾਈ ਗਈ। ਇਸ ਰੈਲੀ ਦੀ ਅਗਵਾਈ ਐਸ.ਡੀ.ਐਮ. ਭਵਾਨੀਗੜ੍ਹ ਅੰਕੁਰ ਮਹਿੰਦਰੂ ਅਤੇ ਡੀ.ਐਸ.ਪੀ. ਸੁਖਰਾਜ ਸਿੰਘ ਘੁੰਮਣ ਨੇ ਕੀਤੀ। ਪਿੰਡ ਦੀਆਂ ਗਲੀਆਂ ਵਿੱਚ ਹੋਕਾ ਦਿੰਦੇ ਹੋਏ ਸਾਰੇ ਪਿੰਡ ਵਾਸੀਆਂ ਦੀ ਸਮੂਲੀਅਤ ਨਾਲ ਨਸ਼ਿਆ ਖਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।ਇਸ ਮੌਕੇ ਐਸ.ਡੀ.ਐਮ. ਸ੍ਰੀ ਮਹਿਦਰੂ ਨੇ ਸੰਬੋਧਨ ਕਰਦਿਆਂ ਡਰੱਗ ਅਬਿਊਜ਼ ਪ੍ਰੀਵੈਂਸ਼ਨ ਅਫ਼ਸਰ (ਡੈਪੋ) ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਵੈ ਇੱਛਾ ਨਾਲ ਵਲੰਟੀਅਰ ਵੱਜੋਂ ਰਜਿਸਟਰਡ ਹੋਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਿਆਂ ਦੀ ਰੋਕਥਾਮ ਲਈ ਆਪੋ ਆਪਣਾ ਬਣਦਾ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਰਾਜ ਨੂੰ ਨਸ਼ਾ ਮੁਕਤ ਕਰਨ ਦੀ ਚਲ ਰਹੀ ਮੁਹਿੰਮ ਸਦਕਾ ਜ਼ਿਲ੍ਹੇ ਵਿੱਚ 50 ਹਜ਼ਾਰ ਤੋਂ ਵੀ ਵੱਧ ਵਲੰਟੀਅਰ ਡੇਪੋ ਵੱਜੋਂ ਰਜਿਸਟਰਡ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਨਸ਼ਾ ਰੋਗੀਆਂ ਦਾ ਸਰੀਰਕ ਅਤੇ ਮਾਨਸਿਕ ਇਲਾਜ ਕਰਨ ਲਈ ਸਰਕਾਰ ਵੱਲੋਂ ਤਜ਼ਰਬੇਕਾਰ ਡਾਕਟਰ ਤਾਇਨਾਤ ਕੀਤੇ ਗਏ ਹਨ।ਇਸ ਤੋ ਇਲਾਵਾ 11 ਓਟ ਕਲੀਨਿਕਾਂ ਦੇ ਰਾਹੀ ਹਰੇਕ ਸਬ ਡਵੀਜ਼ਨ ਵਿੱਚ ਨਸ਼ਿਆਂ ਦੇ ਸਹੀ ਇਲਾਜ ਨੂੰ ਯਕੀਨੀ ਬਣਾਇਅ ਜਾ ਰਿਹਾ ਹੈ ਜਿਸਦਾ ਲੋੜਵੰਦਾਂ ਵੱਲੋਂ ਲਾਭ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਨਿੱਜੀ ਉਪਰਾਲਿਆਂ ਦੀ ਜਰੂਰਤ ਹੈ ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਬਣਦਾ ਯੋਗਦਾਨ ਪਾਇਆ ਜਾ ਸਕੇ।
ਪਿੰਡ ਜੌਲੀਆਂ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ ਕੱਢਦੇ ਹੋਏ।


   
  
  ਮਨੋਰੰਜਨ


  LATEST UPDATES











  Advertisements