View Details << Back

ਮਜਾਤ ਪੁਲਿਸ ਨੂੰ ਇਕ ਹੋਰ ਸਫਲਤਾ 13 ਪੇਟੀਆਂ ਨਜ਼ਾਇਜ਼ ਸ਼ਰਾਬ ਸਮੇਤ 2 ਕਾਬੂ
ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ :-ਸਬ ਇੰਸਪੈਕਟਰ ਪਰਮਜੀਤ ਕੌਰ

ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਪੁਲਿਸ ਲੋਕਾਂ ਦੇ ਸਹਿਯੋਗ ਨਾਲ ਜੇ ਪੰਜਾਬ ਵਿਚੋਂ ਅੱਤਵਾਦ ਦਾ ਸਫਾਇਆ ਕਰ ਸਕਦੀ ਹੈ ਤਾਂ ਪੰਜਾਬ ਵਿਚੋਂ ਪੰਜਾਬ ਪੁਲਿਸ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਵੀ ਪੂਰੀ ਤਰਾਂ ਖਤਮ ਕਰ ਸਕਦੀ ਹੈ, ਇਸ ਲਈ ਆਮ ਲੋਕਾਂ ਨੂੰ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ- ਇਹਨਾ ਵਿਚਾਰਾਂ ਦਾ ਪ੍ਗਟਾਵਾ ਮਜਾਤ ਪੁਲੀਸ ਚੌਕੀ ਦੇ ਇੰਚਾਰਜ ਪਰਮਜੀਤ ਕੌਰ ਨੇ ਇਸ ਪੱਤਰਕਾਰ ਨਾਲ ਵਿਸ਼ੇਸ਼ ਗਲਬਾਤ ਕਰਦਿਆਂ ਕੀਤਾ। ਮਜਾਤ ਪੁਲਸ ਚੌਕੀ ਇੰਚਾਰਜ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦਸਿਆ ਕਿ ਉਹਨਾਂ ਦੀ ਅਗਵਾਈ ਵਿਚ ਨਸ਼ੇ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਦੌਰਾਨ ਮਜਾਤ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਮਜਾਤ ਪੁਲਿਸ ਵਲੋਂ ਉਹਨਾਂ ਦੀ ਅਗਵਾਈ ਵਿੱਚ ਲਾਂਡਰਾਂ ਚੁੰਨੀ ਮੁੱਖ ਸੜਕ ਉੱਪਰ ਨਾਕੇਬੰਦੀ ਦੌਰਾਨ ਇਕ ਕਾਰ ਵਿਚੋਂ 13 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਕਾਰ ਚਾਲਕ ਮਹਿਲਾ ਨੂੰ ਵੀ ਗ੍ਰਿਫਤਾਰ ਕਰ ਲਿਆ। ਮਜਾਤ ਪੁਲੀਸ ਚੌਕੀ ਇੰਚਾਰਜ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦਸਿਆ ਕਿ ਉਹਨਾਂ ਦੀ ਅਗਵਾਈ ਵਿੱਚ ਇੱਕ ਥਾਣੇਦਾਰ ਸਮੇਤ ਪੁਲਿਸ ਪਾਰਟੀ ਮਜਾਤ ਪੁਲੀਸ ਚੌਕੀ ਦੇ ਅੱਗੇ ਨਾਕਾ ਬੰਦੀ ਕੀਤੀ ਗਈ ਸੀ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ਇਕ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਚਾਲਕ ਨੇ ਕਾਰ ਨੂੰ ਪਿੱਛੇ ਮੋੜ ਕੇ ਭੱਜਣ ਦਾ ਯਤਨ ਕੀਤਾ ਤਾਂ ਪੁਲਿਸ ਮੁਲਾਜ਼ਮਾਂ ਨੇ ਕੁਝ ਹੀ ਦੂਰੀ ਤੇ ਕਾਰ ਨੂੰ ਫੜ ਕੇ ਤਲਾਸ਼ੀ ਲਈ ਤਾਂ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿਚੋਂ 13 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਹੋਈ, ਇਹ ਸ਼ਰਾਬ 13 ਪੇਟੀਆਂ (7 ਪੇਟੀਆਂ ਸੋਫੀਆ ਰਸ 3 ਪੇਟੀਆਂ ਸੰਤਰਾ, 3 ਪੇਟੀਆਂ ਦਿਲਬਰ ਸੰਤਰਾ) ਸ਼ਰਾਬ ਦੇ ਰੂਪ ਵਿਚ ਸੀ। ਇਸ ਕਾਰ ਨੂੰ ਇਕ ਮੋਨਾ ਵਿਅਕਤੀ ਚਲਾ ਰਿਹਾ ਸੀ । ਇਨ੍ਹਾਂ ਉਕਤ ਮੁਲਜ਼ਮਾਂ ਦੀ ਪਹਿਚਾਣ ਪ੍ਰਿਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਰਨਾਲਾ ਅਤੇ ਸਤਨਾਮ ਸਿੰਘ ਪੁੱਤਰ ਚਰਨ ਸਿੰਘ ਜ਼ਿਲ੍ਹਾ ਬਰਨਾਲਾ ਪੰਜਾਬ ਵਜੋਂ ਹੋਈ, ਜਿਸ ਖਿਲਾਫ ਪੁਲਿਸ ਨੇ ਐਕਸਾਈਜ ਐਕਟ61-1-14 ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ। ਮਜਾਤ ਪੁਲਿਸ ਚੌਕੀ ਇੰਚਾਰਜ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦਸਿਆ ਕਿ ਉਹਨਾਂ ਨੇ ਕੁਝ ਸਮਾਂ ਪਹਿਲਾਂ ਨਸ਼ੇ ਦੀ ਖਾਤਮੇ ਲਈ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਚੰਗੇ ਨਤੀਜੇ ਨਿਕਲ ਰਹੇ ਹਨ। ਉਹਨਾਂ ਕਿਹਾ ਕਿ ਇਲਾਕੇ ਵਿਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ, ਇਸ ਲਈ ਆਮ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ, ਪੁਲਿਸ ਵਲੋਂ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰਖਿਆ ਜਾਵੇਗਾ। ਉਹਨਾਂ ਕਿਹਾ ਕਿ ਉਹਨਾ ਨੇ ਮਜਾਤ ਪੁਲੀਸ ਚੌਕੀ ਦਾ ਅਹੁਦਾ ਸੰਭਾਲਦਿਆਂ ਕਿਹਾ ਸੀ ਕਿ ਉਹ ਇਲਾਕੇ ਵਿਚ ਨਸ਼ੇ ਦੇ ਖਾਤਮੇ ਲਈ ਪੂਰੇ ਯਤਨ ਕਰਨਗੇ। ਉਹਨਾਂ ਨੇ ਜੋ ਕਿਹਾ ਸੀ, ਉਹ ਕਰ ਕੇ ਵਿਖਾ ਦਿਤਾ ਹੈ। ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਪਰ ਬਖਸਿਆ ਨਹੀਂ ਜਾਵੇਗਾ।
ਸਬ ਇੰਸਪੈਕਟਰ ਪਰਮਜੀਤ ਕੌਰ


   
  
  ਮਨੋਰੰਜਨ


  LATEST UPDATES











  Advertisements