ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਸਰਕਾਰੀ ਬਾਬੂਆਂ ਦੀ ਆਪਣੇ ਕੰਮ ਪ੍ਤੀ ਗ਼ੈਰ ਸੰਜੀਦਗੀ ?
ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਆਪਣੇ ਭਿਆਨਕ ਰੂਪ ‘ਚ ਹੈ ਅਤੇ ਪੰਜਾਬ ਵਿੱਚ ਆਪਣੇ ਭਵਿੱਖ ਦੇ ਧੁੰਧਲੇ ਬੱਦਲਾਂ ਕਰਕੇ ਨੌਜਵਾਨੀ ਦਾ ਵਿਦੇਸ਼ਾਂ ਨੂੰ ਜਾਣਾ ਇਸ ਦੀ ਪੁਸ਼ਟੀ ਕਰਦਾ ਹੈ ਜੋ ਕਿ ਵਿਦੇਸ਼ਾਂ ਵਿੱਚ ਜਾ ਕੇ ਮਜ਼ਦੂਰੀ ਕਰਨ ਲਈ ਮਜ਼ਬੂਰ ਹੈ। ਵਿਦੇਸ਼ਾਂ ਨੂੰ ਜਾਣ ਪਿੱਛੇ ਕਾਰਨਾਂ ਦੀ ਘੋਖ ਵਿੱਚ ਬੇਰੁਜ਼ਗਾਰੀ ਦੇ ਨਾਲ ਨਾਲ ਲੋਕਾਂ ਦਾ ਵਿਵਸਥਾ ਤੇ ਪ੍ਸ਼ਾਸਨ ਤੋਂ ਉੱਠਿਆ ਯਕੀਨ ਵੀ ਸਾਹਮਣੇ ਆਉਂਦਾ ਹੈ। ਇਹ ਕੋਈ ਅੱਤਕੱਥਨੀ ਨਹੀਂ ਕਿ ਸਾਡੇ ਸਰਕਾਰੀ ਅਦਾਰਿਆਂ ਦੇ ਜ਼ਿਆਦਾਤਰ ਮੁਲਾਜ਼ਮਾਂ ਦੀ ਕਾਰਜਸ਼ੈਲੀ ਸੰਤੁਸ਼ਟੀਜਨਕ ਨਹੀਂ ਕਹੀ ਜਾ ਸਕਦੀ ਕਿਉਂਕਿ ਸਰਕਾਰੀ ਮੁਲਾਜ਼ਮ ਆਪਣੀਆਂ ਤਨਖਾਹਾਂ, ਭੱਤਿਆਂ ਅਤੇ ਛੁੱਟੀਆਂ ਪ੍ਤੀ ਹੀ ਜ਼ਿਆਦਾ ਸੁਚੇਤ ਨਜ਼ਰ ਆਉਂਦੇ ਹਨ ਜਦਕਿ ਆਪਣੇ ਫਰਜ਼ਾਂ ਅਤੇ ਡਿਊਟੀਆਂ ਪ੍ਤੀ ਇਨ੍ਹਾਂ ਦਾ ਰਵੱਈਆ ਜ਼ਿਆਦਾਤਰ ਅਵੇਸਲਾ ਹੀ ਰਹਿੰਦਾ ਹੈ।ਪੰਜਾਬ, ਰੈਗੂਲਰ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਦੇ ਮਾਮਲੇ ਵਿੱਚ ਦੇਸ਼ ਦੇ ਮੋਟੀਆਂ ਤਨਖਾਹਾਂ ਵਾਲੇ ਸੂਬਿਆਂ ਦੀ ਕਤਾਰ ਵਿੱਚ ਆਉਂਦਾ ਹੈ ਪਰੰਤੂ ਸਾਡੇ ਸਰਕਾਰੀ ਤੰਤਰ ਦਾ ਦੁਖਾਂਤ ਹੈ ਕਿ ਐਨੀਆਂ ਮੋਟੀਆਂ ਤਨਖਾਹਾਂ ਲੈਣ ਦੇ ਬਾਵਜੂਦ ਸਰਕਾਰੀ ਬਾਬੂ ਆਪਣੀ ਤਨਖ਼ਾਹ ਨਾਲ ਇਨਸਾਫ਼ ਨਹੀਂ ਕਰਦੇ ਅਤੇ ਆਪਣੀ ਜ਼ਿੰਮੇਵਾਰੀ ਨੂੰ ਸੰਜੀਦਗੀ ਨਾਲ ਨਹੀਂ ਨਿਭਾਉਂਦੇ ਅਤੇ ਉਹਨਾਂ ਦੀ ਕਾਰਜਸ਼ੈਲੀ ਤੇ ਸਵਾਲੀਆਂ ਨਿਸ਼ਾਨ ਜਿਉਂ ਦਾ ਤਿਉਂ ਬਣਿਆ ਰਹਿੰਦਾ ਹੈ ਅਤੇ ਸਮੱਸਿਆਵਾਂ ਦਾ ਪਰਨਾਲਾ ਉੱਥੇ ਦਾ ਉੱਥੇ ਤੇ ਲੋਕ ਖੱਜਲ ਖੁਆਰ ਹੁੰਦੇ ਰਹਿੰਦੇ ਹਨ। ਮੁਲਾਜ਼ਮਾਂ ਦੀਆਂ ਐਨੀਆਂ ਜ਼ਿਆਦਾ ਤਨਖ਼ਾਹਾਂ ਹੋਣ ਦੇ ਬਾਵਜੂਦ ਵੀ ਜੇਕਰ ਆਮ ਵਿਅਕਤੀ ਨੂੰ ਕਦੇ ਵੀ ਕਿਸੇ ਸਰਕਾਰੀ ਦਫ਼ਤਰ ‘ਚ ਜਾ ਕੇ ਕਿਸੇ ਸਰਕਾਰੀ ਕਰਮਚਾਰੀ ਪਾਸੋਂ ਕੋਈ ਕੰਮ ਕਰਵਾਉਣਾ ਪੈ ਜਾਵੇ ਤਾਂ ਇਹ ਵਿਅਕਤੀ ਦੀ ਬਸ ਕਰਵਾ ਦਿੰਦੇ ਹਨ। ਇਹਨਾਂ ਕਰਮਚਾਰੀਆਂ ਦਾ ਨਾ ਤਾਂ ਆਮ ਲੋਕਾਂ ਨਾਲ ਵਿਵਹਾਰਿਕ ਰਵੱਇਆ ਚੰਗਾ ਹੁੰਦਾ ਹੈ ਅਤੇ ਨਾ ਹੀ ਇਹ ਕਿਸੇ ਵਿਅਕਤੀ ਨੂੰ ਛੇਤੀ ਸਹੀ ਰਾਹ ਪਾਉਂਦੇ ਹਨ। ਇਹਨਾਂ ਨੂੰ ਤਾਂ ਉਹਨਾਂ ਕੋਲ ਕੰਮ ਕਰਵਾਉਣ ਆਏ ਕਿਸੇ ਵਿਅਕਤੀ ਨਾਲ ਬੋਲਣਾ ਵੀ ਬਹੁਤ ਔਖਾ ਲੱਗਦਾ ਹੈ ਅਤੇ ਇੱਛਾ ਹੁੰਦੀ ਹੈ ਕਿ ਜੇਕਰ ਉਹਨਾਂ ਨੂੰ ਬੁਲਾਉਣਾ ਹੈ ਤਾਂ ਉਹਨਾਂ ਦੀ ਕਿਸੇ ਤਰ੍ਹਾਂ ਦੀ ਖਿਦਮਤ ਕੀਤੀ ਜਾਵੇ। ਸਰਕਾਰ ਦੇ ਪ੍ਸ਼ਾਸਨ ਵਿੱਚ ਮੁੱਖ ਤੌਰ ਤੇ ਪੁਲਿਸ ਅਤੇ ਸਿਵਲ ਪ੍ਸ਼ਾਸਨ ਆਉਂਦੇ ਹਨ ਅਤੇ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇੱਕ ਉੱਚ ਪੁਲਿਸ ਅਧਿਕਾਰੀ ਦੀ ਵਾਇਰਲ ਹੋਈ ਵੀਡਿਓ ਵਿੱਚ ਉਸ ਉੱਚ ਪੁਲਿਸ ਅਧਿਕਾਰੀ ਨੇ ਪੂਰੀ ਖੁੱਲ੍ਹ-ਦਿਲੀ ਨਾਲ ਆਪਣੇ ਮਹਿਕਮੇ ਦੀ ਕਾਰਜਸੈ਼ਲੀ ਬਾਰੇ ਆਪਣੇ ਵਿਚਾਰ ਰੱਖੇ ਹਨ ਜਿਸਨੂੰ ਸਮਾਜ ਵਿੱਚ ਬਹੁਤ ਸਰਾਹਿਆ ਜਾ ਰਿਹਾ ਹੈ ਅਤੇ ਇਸ ਨਾਲ ਆਮ ਲੋਕਾਂ ਵਿੱਚ ਇੱਕ ਆਸ ਬੱਝੀ ਹੈ ਕਿ ਸ਼ਾਇਦ ਇੱਕ ਉੱਚ ਪੁਲਿਸ ਅਧਿਕਾਰੀ ਵੱਲੋਂ ਆਪਣੇ ਵਿਚਾਰ ਰੱਖਣ ਨਾਲ ਹੋਰ ਪੁਲਿਸ ਕਰਮਚਾਰੀ ਅਤੇ ਹੋਰ ਸਰਕਾਰੀ ਕਰਮਚਾਰੀ ਵੀ ਆਪਣੀ ਅੰਤਰ-ਆਤਮਾ ਦੀ ਆਵਾਜ਼ ਸੁਣਨ ਲੱਗ ਜਾਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਭ੍ਰਿਸ਼ਟਾਚਾਰ ਤੋਂ ਰਹਿਤ ਸੰਜੀਦਗੀ ਨਾਲ ਨਿਭਾਉਣ ਲਈ ਪ੍ਰੇਰਿਤ ਹੋਣ। ਹੁਣ ਸਮਾਂ ਆ ਚੁੱਕਾ ਹੈ ਕਿ ਸਿਰਫ਼ ਮੰਗਤਿਆਂ ਵਾਂਗੂ ਹੱਥ ਅੱਡ ਕੇ ਮੰਗਣ ਦੀ ਬਜਾਏ ਅਤੇ ਆਪਣੀ ਨਲਾਇਕੀ ਦਾ ਠੀਕਰਾ ਸਰਕਾਰ ਸਿਰ ਭੰਨਣ ਦੀ ਬਜਾਏ ਹਰੇਕ ਕਰਮਚਾਰੀ ਆਪਣੇ ਫਰਜ਼ ਵੀ ਸਮਝੇ ਅਤੇ ਪੂਰੀ ਤਨਦੇਹੀ ਨਾਲ ਆਪਣੀ ਸੇਵਾਵਾਂ ਨੂੰ ਨਿਭਾਵੇ। ਸਿਵਲ ਪ੍ਰਸ਼ਾਸਨ ਵਿੱਚ ਮੁੱਖ ਤੌਰ ਤੇ ਡੀ.ਸੀ.ਦਫ਼ਤਰ, ਐਸ.ਡੀ.ਐਮ.ਦਫ਼ਤਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ.ਦਫ਼ਤਰ ਆਦਿ ਆਉਂਦੇ ਹਨ। ਪਹਿਲਾਂ ਕਿਸੇ ਸਮੇਂ ਜਿਲ੍ਹੇ ਦੇ ਡੀ.ਸੀ. ਦਾ ਦਰਜਾ ਇੱਕ ਰਾਜੇ ਵਾਂਗ ਹੁੰਦਾ ਸੀ ਅਤੇ ਲੋਕਾਂ ਵਿੱਚ ਇਹ ਆਮ ਧਾਰਣਾ ਹੁੰਦੀ ਸੀ ਕਿ ਜੇਕਰ ਆਮ ਬੰਦੇ ਦੀ ਕਿਤੇ ਕੋਈ ਨਹੀਂ ਸੁਣਦਾ ਤਾਂ ਡੀ.ਸੀ. ਕੋਲ ਜਾ ਕੇ ਫਰਿਆਦ ਕਰੋ ਉਥੇ ਜ਼ਰੂਰ ਸੁਣੀ ਜਾਵੇਗੀ ਪਰੰਤੂ ਮੌਜੂਦਾ ਸਮੇਂ ਦੌਰਾਨ ਡੀ.ਸੀ.ਦਫ਼ਤਰਾਂ ਦੀ ਕਾਰਜਸੈ਼ਲੀ ਵਿੱਚ ਐਨਾ ਜਿਆਦਾ ਨਿਘਾਰ ਆਇਆ ਹੈ ਕਿ ਤੁਸੀ ਡੀ.ਸੀ.ਦਫ਼ਤਰ ਦੀਆਂ ਕੰਧਾਂ ਤੇ ਸਿਰ ਮਾਰ-ਮਾਰ ਕੇ ਮਰ ਜਾਵੋ ਪਰ ਤੁਹਾਨੂੰ ਕੋਈ ਇਨਸਾਫ਼ ਨਹੀਂ ਮਿਲੇਗਾ ਅਤੇ ਤੁਹਾਡੇ ਵੱਲੋਂ ਪੇਸ਼ ਕੀਤੀ ਗਈ ਦਰਖ਼ਾਸਤ ਉਪਰੋਂ ਥੱਲੇ, ਥੱਲਿਓ ਉਪਰ ਸਿਰਫ਼ ਡਿਸਪੈਚ ਨੰਬਰਾਂ ਵਿੱਚ ਹੀ ਉਲਝ ਕੇ ਰਹਿ ਜਾਵੇਗੀ। ਜੇਕਰ ਡੀ.ਸੀ.ਦਫ਼ਤਰ ਦੀ ਕਾਰਜਸੈ਼ਲੀ ਵਿੱਚ ਆਏ ਨਿਘਾਰ ਲਈ ਸਿਰਫ਼ ਉੱਚ ਅਧਿਕਾਰੀਆਂ ਨੂੰ ਹੀ ਜ਼ਿੰਮੇਵਾਰ ਠਹਿਰਾਈਏ ਤਾਂ ਇਹ ਵੀ ਜ਼ਿਆਦਾ ਠੀਕ ਨਹੀਂ ਹੋਵੇਗਾ ਕਿਉਕਿ ਡੀ.ਸੀ.ਦਫ਼ਤਰਾਂ ਵਿੱਚ ਆਮ ਪਬਲਿਕ ਵੱਲੋਂ ਰੋਜ਼ਾਨਾ ਪੇਸ਼ ਕੀਤੀਆਂ ਦਰਖ਼ਾਸਤਾਂ ਦਾ ਨਿਪਟਾਰਾ ਕਰਨ ਲਈ ਜੋ ਅਮਲਾ ਤਾਇਨਾਤ ਹੁੰਦਾ ਹੈ ਮੁੱਢਲੇ ਤੌਰ ਤੇ ਇਹਨਾਂ ਦਰਖ਼ਾਸਤਾਂ ਤੇ ਕਾਰਵਾਈ ਉਹਨਾਂ ਵੱਲੋਂ ਹੀ ਕੀਤੀ ਜਾਣੀ ਹੁੰਦੀ ਹੈ। ਇਸ ਸਮੇਂ ਇਹ ਅਮਲਾ-ਫੈਲਾ ਜਾਂ ਤਾਂ ਐਨਾ ਜ਼ਿਆਦਾ ਕੰਮਚੋਰ ਹੋ ਚੁੱਕਾ ਹੈ ਜਾਂ ਇਹਨਾਂ ਨੂੰ ਕੰਮ ਹੀ ਨਹੀਂ ਆਉਦਾ ਜਿਸ ਕਰਕੇ ਆਮ ਲੋਕਾਂ ਨੂੰ ਬੇ-ਲੋੜੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਾਡੇ ਸਰਕਾਰੀ ਤੰਤਰ ਦਾ ਕੌੜਾ ਸੱਚ ਹੈ ਕਿ ਡੀ.ਸੀ.ਦਫ਼ਤਰਾਂ ਵਿਖੇ ਆਮ ਲੋਕਾਂ ਵੱਲੋਂ ਪੇਸ਼ ਕੀਤੀਆਂ ਦਰਖਾਸਤਾਂ ਬਿਨਾਂ ਪੜੇ ਐਸ.ਡੀ.ਐਮ. ਨੂੰ, ਐਸ.ਡੀ.ਐਮ. ਵੱਲੋਂ ਤਹਿਸੀਲਦਾਰ ਨੂੰ ਅਤੇ ਤਹਿਸੀਲਦਾਰਾਂ ਵੱਲੋਂ ਇਹ ਦਰਖਾਸਤਾਂ ਕਾਨੂੰਗੋ/ਪਟਵਾਰੀ ਕੋਲ ਭੇਜ ਦਿੱਤੀਆਂ ਜਾਂਦੀਆਂ ਹਨ। ਇਸ ਤਰ੍ਹਾਂ ਡੀ.ਸੀ.ਦਫ਼ਤਰ ਵਿਖੇ ਪੇਸ਼ ਹੋਇਆ ਫਰਿਆਦੀ ਐਸ.ਡੀ.ਐਮ. ਦਫ਼ਤਰ, ਤਹਿਸੀਲਦਾਰ ਦਫ਼ਤਰ ਅਤੇ ਕਾਨੂੰਗੋ/ਪਟਵਾਰੀਆਂ ਕੋਲ ਧੱਕੇ ਖਾਣ ਲਈ ਮਜ਼ਬੂਰ ਹੋ ਜਾਂਦਾ ਹੈ ਅਤੇ ਅੰਤ ਵਿੱਚ ਥੱਕ-ਹਾਰ ਕੇ ਘਰ ਬੈਠ ਜਾਂਦਾ ਹੈ ਜਾਂ ਕੋਰਟ ਵਿੱਚ ਕੋਈ ਕੇਸ ਕਰ ਦਿੰਦਾ ਹੈ ਅਤੇ ਜਿਸਦੀ ਬਿਲਕੁੱਲ ਵੀ ਕੋਈ ਪੇਸ਼ ਨਹੀਂ ਚੱਲਦੀ ਉਹ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਕੋਈ ਜ਼ੁਰਮ ਕਰ ਬੈਠਦਾ ਹੈ। ਸਰਕਾਰੀ ਤੰਤਰ ਉੱਤੇ ਪ੍ਸਿੱਧ ਲੇਖਕ ਨਰਿੰਦਰ ਸਿੰਘ ਕਪੂਰ ਦਾ ‘ਕਲਰਕ ਬਾਦਸ਼ਾਹ’ ਤਿੱਖਾ ਵਿਅੰਗ ਹੈ। ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰਾਂ ਵਿਖੇ ਤਾਇਨਾਤ ਅਮਲੇ ਦੀ ਜੇਕਰ ਗੱਲ ਕਰੀਏ ਤਾਂ ਇਸ ਵਿੱਚ ਸੱਭ ਤੋਂ ਛੋਟੀ ਅਸਾਮੀ ਕਲਰਕ ਦੀ ਹੁੰਦੀ ਹੈ ਅਤੇ ਇੱਕ ਰੈਗੂਲਰ ਕਲਰਕ ਦੀ ਤਨਖਾਹ ਲਗਭਗ 35,000/- ਰੁਪਏ ਪ੍ਤੀ ਮਹੀਨਾ ਜਾ ਢੁੱਕਦੀ ਹੈ ਅਤੇ ਉਸਨੇ ਹਫ਼ਤੇ ਵਿੱਚ ਸਿਰਫ ਪੰਜ ਦਿਨ ਹੀ ਕੰਮ ਕਰਨਾ ਹੁੰਦਾ ਹੈ ਭਾਵ ਮਹੀਨੇ ਵਿੱਚ ਸਿਰਫ ਵੀਹ-ਬਾਈ ਦਿਨ। ਇਸ ਤਰ੍ਹਾ ਰੋਜ਼ਾਨਾ ਦੀ ਲਗਭਗ ਦੋ ਹਜ਼ਾਰ ਪ੍ਰਤੀ ਦਿਨ ਦੇ ਹਿਸਾਬ ਨਾਲ ਦਿਹਾੜੀ ਪਾਉਣ ਵਾਲੇ ਕਲਰਕ ਦੀ ਜੇਕਰ ਰੋਜ਼ਾਨਾ ਕੰਮ-ਕਾਰ ਦਾ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਇਹਨਾਂ ਵਿੱਚੋਂ ਨੱਬੇ ਫੀਸਦੀ ਕਰਮਚਾਰੀ ਰੋਜ਼ਾਨਾ ਇੱਕ-ਦੋ ਕਾਗਜ਼ਾਂ ਦਾ ਨਿਪਟਾਰਾ ਵੀ ਨਹੀਂ ਕਰਦੇ ਹੋਣਗੇ। ਪੰਜਾਬ ਸਰਕਾਰ ਵੱਲੋਂ ਪਹਿਲਾਂ ਕਲਰਕ ਦੀ ਅਸਾਮੀ ਲਈ ਵਿੱਦਿਅਕ ਯੋਗਤਾਂ ਸਿਰਫ ਦਸਵੀਂ ਅਤੇ ਪੰਜਾਬੀ ਟਾਈਪ ਹੁੰਦੀ ਸੀ ਜੋ ਕਿ ਹੁਣ ਵਧਾ ਕੇ ਗਰੈਜੂਏਸ਼ਨ ਕੀਤੀ ਗਈ ਹੈ ਜਿਸ ਕਰਕੇ ਕਲਰਕ ਦੀ ਅਸਾਮੀ ਤੋਂ ਤਰੱਕੀ ਪਾ ਕੇ ਹੈੱਡ ਕਲਰਕ, ਸੁਪਰਡੰਟ ਬਣੇ ਜ਼ਿਆਦਾਤਰ ਕਰਮਚਾਰੀਆਂ ਦੀ ਕਾਰਜਸੈ਼ਲੀ ਦਾ ਪੱਧਰ ਵੀ ਨਿਰਾਸ਼ਾਜਨਕ ਹੈ। ਜ਼ਿਆਦਾਤਰ ਸਰਕਾਰੀ ਬਾਬੂਆਂ ਵਿੱਚ ਭ੍ਰਿਸ਼ਟਾਚਰ ਐਨੀ ਜੜ ਕਰ ਗਿਆ ਹੈ ਕਿ ਇਹਨਾਂ ਕਰਮਚਾਰੀਆਂ ਵਿੱਚ ਹਮੇਸ਼ਾਂ ਹੀ ਮਲਾਈਦਾਰ ਪਬਲਿਕ ਡੀਲਿੰਗ ਵਾਲੀਆਂ ਸੀਟਾਂ ਤੇ ਲੱਗਣ ਦੀ ਹੋੜ ਲੱਗੀ ਰਹਿੰਦੀ ਹੈ ਜਿਸ ਲਈ ਇਹ ਰਾਜਨੀਤਿਕ ਦਬਾਅ ਪਾ ਕੇ ਵੀ ਇਹ ਅਸਾਮੀਆਂ ਤੇ ਤਾਇਨਾਤ ਹੋਣ ਲਈ ਉਤਾਵਲੇ ਰਹਿੰਦੇ ਹਨ ਅਤੇ ਇਹਨਾਂ ਸੀਟਾਂ ਤੇ ਲੱਗ ਕੇ ਵੀ ਇਹ ਖੁਦ ਕੰਮ ਨਹੀਂ ਕਰਦੇ ਬਲਕਿ ਪ੍ਰਾਈਵੇਟ ਵਿਅਕਤੀ ਰੱਖ ਕੇ ਉਹਨਾਂ ਤੋਂ ਕੰਮ ਕਰਵਾਉਦੇ ਹਨ ਅਤੇ ਆਪ ਡੁਪਲੀਕੇਟ ਅਫ਼ਸਰ ਬਣ ਕੇ ਬੈਠਦੇ ਹਨ। ਹੁਣ ਪਿਛਲੇ ਕੁਝ ਕੁ ਸਾਲਾਂ ਤੋਂ ਇਹਨਾਂ ਨੇ ਇੱਕ ਕਲਮ ਛੋੜ ਹੜਤਾਲ ਦਾ ਨਵਾਂ ਕੰਮ ਸ਼ੁਰੂ ਕੀਤਾ ਹੈ ਜਿਸ ਨਾਲ ਇਹ ਦਫ਼ਤਰ ਤਾਂ ਆ ਜਾਂਦੇ ਹਨ ਪਰੰਤੂ ਕੋਈ ਕੰਮ ਨਹੀਂ ਕਰਦੇ ਅਤੇ ਇਹਨਾਂ ਦਾ ਧੱਕਾ ਐਨਾ ਜ਼ਿਆਦਾ ਵੱਧ ਗਿਆ ਹੈ ਕਿ ਇਹ ਕਈ-ਕਈ ਹਫ਼ਤੇ ਪਬਲਿਕ ਦਾ ਕੋਈ ਕੰਮ ਨਹੀਂ ਹੋਣ ਦਿੰਦੇ ਪਰੰਤੂ ਆਪਣੀਆਂ ਤਨਖ਼ਾਹਾਂ ਪੂਰੀਆਂ ਦੀਆਂ ਪੂਰੀਆਂ ਲੈ ਜਾਂਦੇ ਹਨ। ਇਥੇ ਇਹ ਸਮਝ ਨਹੀਂ ਆਉਦਾ ਜਦੋਂ ਮਾਨਯੋਗ ਅਦਾਲਤਾਂ ਵੱਲੋਂ ‘ਨੋ ਵਰਕ, ਨੋ ਪੇਅ’ ਦਾ ਹੁਕਮ ਕੀਤਾ ਹੋਇਆ ਹੈ ਤਾਂ ਸਰਕਾਰ ਜੋ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਹੈ ਉਹ ਇਹਨਾਂ ਨੂੰ ਬਿਨ੍ਹਾਂ ਕੰਮ ਤੋਂ ਪੂਰੀਆਂ ਤਨਖ਼ਾਹਾਂ ਕਿਹੜੇ ਦਬਾਅ ਕਰਕੇ ਦੇ ਰਹੀ ਹੈ ਜਦੋਂ ਲੋਕਾਂ ਦੇ ਟੈਕਸਾਂ ਤੋਂ ਤਨਖ਼ਾਹ ਪ੍ਰਾਪਤ ਕਰਨ ਵਾਲੇ ਇਹ ਕਰਮਚਾਰੀ ਲੋਕਾਂ ਦਾ ਕੰਮ ਹੀ ਨਹੀਂ ਕਰ ਰਹੇ।ਇਥੇ ਇਹ ਗੱਲ ਵੀ ਬਿਲਕੁੱਲ ਸਮਝ ਨਹੀਂ ਆਉਦੀ ਕਿ ਇਹ ਹੜਤਾਲਾਂ ਕਰਦੇ ਕਿਸ ਲਈ ਹਨ? ਜਦਕਿ ਜੇਕਰ ਇਹਨਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਤੁਲਨਾ ਕਿਸੇ ਕੰਪਨੀ ਦੇ ਪ੍ਰਾਈਵੇਟ ਕਰਮਚਾਰੀ ਨਾਲ ਕੀਤੀ ਜਾਵੇ ਤਾਂ ਇਹ ਪੂਰੇ ਦਿਨ ਵਿੱਚ ਸਿਰਫ ਦੋ ਘੰਟੇ ਵੀ ਕੰਮ ਨਹੀਂ ਕਰਦੇ ਹੋਣਗੇ। ਪ੍ਰਾਈਵੇਟ ਅਦਾਰਿਆਂ ਵਿੱਚ ਇਹਨਾਂ ਤੋਂ ਘੱਟ ਤਨਖ਼ਾਹਾਂ ਤੇ ਕੰਮ ਕਰਦੇ ਮੁਲਾਜ਼ਮ ਬਿਨ੍ਹਾਂ ਹੜਤਾਲਾਂ ਤੋਂ ਚੰਗੇ ਨਤੀਜੇ ਦਿੰਦੇ ਹਨ। ਜਿਵੇਂ ਕਿ ਕਿਹਾ ਜਾਂਦਾ ਹੈ ਕਿ ਪੰਜੇ ਉਂਗਲਾਂ ਇੱਕਸਾਰ ਨਹੀਂ ਹੁੰਦੀਆਂ ਸੋ ਸਰਕਾਰੀ ਤੰਤਰ ਵਿੱਚ ਅਜੇ ਵੀ ਕੁੱਝ ਕਰਮਚਾਰੀ ਅਜਿਹੇ ਹਨ ਜੋ ਆਪਣੀ ਅੰਤਰ ਆਤਮਾ ਦੀ ਅਵਾਜ ਸੁਣ ਕੇ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਦੇ ਹਨ ਜਿਨ੍ਹਾਂ ਕਰਕੇ ਹੀ ਸਾਇਦ ਇਹਨਾਂ ਦਫ਼ਤਰਾਂ ਦਾ ਵਜੂਦ ਕਾਇਮ ਹੈ ਪਰੰਤੂ ਅਫ਼ਸੋਸ ਕਿ ਅਜਿਹੇ ਕਰਮਚਾਰੀਆਂ ਦੀ ਗਿਣਤੀ ਬਹੁਤ ਘੱਟ ਹੈ। ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਜ਼ਰੂਰੀ ਹੈ ਕਿ ਬੇਹਲੜ ਕਰਮਚਾਰੀਆਂ ਨੂੰ ਉਹਨਾਂ ਦੇ ਫਰਜ਼ਾਂ ਅਤੇ ਡਿਊਟੀਆਂ ਪ੍ਰਤੀ ਜਾਗਰੂਕਤਾ ਨਾਲ ਸੁਚੇਤ ਕੀਤਾ ਜਾਵੇ ਤਾਂ ਕਿ ਆਮ ਜਨਤਾ ਜੋ ਇਹਨਾਂ ਬੇਹਲੜ ਕਰਮਚਾਰੀਆਂ ਦੀ ਕੰਮਚੋਰੀ ਅਤੇ ਹੜਤਾਲਾਂ ਦੀ ਮਾਰ ਝੱਲ ਰਹੀ ਹੈ, ਨੂੰ ਉਸ ਤੋਂ ਨਿਜਾਤ ਮਿਲੇ ਅਤੇ ਸਮੇਂ ਦੀ ਜ਼ਰੂਰਤ ਹੈ ਕਿ ਸਰਕਾਰ ਲੋਕਤੰਤਰ ਦੀ ਬੇਹਤਰੀ ਲਈ ਆਪਣੀ ਦ੍ਰਿੜ ਇੱਛਾ ਸ਼ਕਤੀ ਨਾਲ ਲੋੜੀਂਦੇ ਸੁਧਾਰਾਂ ਨੂੰ ਸਖ਼ਤੀ ਨਾਲ ਲਾਗੂ ਕਰੇ ਤਾਂ ਜੋ ਲੀਹੋ ਲੱਥੇ ਸਰਕਾਰੀ ਤੰਤਰ ਨੂੰ ਪਟੜੀ ਤੇ ਲਿਆਇਆ ਜਾ ਸਕੇ।
ਗੋਬਿੰਦਰ ਸਿੰਘ ‘ਬਰੜਵਾਲ’
ਪਿੰਡ ਤੇ ਡਾਕ. ਬਰੜਵਾਲ (ਧੂਰੀ)
ਜ਼ਿਲ੍ਹਾ : ਸੰਗਰੂਰ (ਪੰਜਾਬ)
ਈਮੇਲ : bardwal.gobinder@gmail.com
ਮਨੋਰੰਜਨ
LATEST UPDATES
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
ਪੋਸ਼ਣ ਮਹਾ ਸਮਾਰੋਹ ਦਾ ਆਯੋਜਨ
ਸੰਗਰੂਰ (ਗੁਰਵਿੰਦਰ ਸਿੰਘ ਰੋਮੀ/ ਯੁਵਰਾਜ ਹਸਨ)ਸੰਗਰੂਰ)ਪੋਸ਼ਣ ਅਭਿਆਨ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਭਾਰਤ ਸਰਕਾਰ ਦੇ ਇੱਕ ਪ੍ਰਮੁੱਖ ਪ੍ਰੋਗਰਾਮ ...
ਦੋ ਲੱਖ ਰੁਪਏ ਤੱਕ ਸਕਾਲਰਸ਼ਿਪ ਲੈਣ ਦੀ ਰਜਿਸਟਰੇਸ਼ਨ ਦੀ ਮਿਤੀ 13 ਅਗਸਤ ਤੱਕ
ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਦੇ ਹੋਣਹਾਰ ਪਰੰਤੂ ਆਰਥਿਕ ਤੌਰ...
ਹਰਜੀਤ ਸਿੰਘ ਗਰੇਵਾਲ ਦੀ ਲੰਮੀ ਜਦੋ ਜਹਿਦ ਤੋ ਬਾਦ ਰਾਸ਼ਟਰੀ ਖੇਡਾਂ ’ਚ ਸ਼ਾਮਲ ਹੋਇਆ ਗੱਤਕਾ
ਭਵਾਨੀਗੜ੍ਹ, 18 ਮਈ (ਯੁਵਰਾਜ ਹਸਨ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ੍ਰ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਅਣਥੱਕ ਮਿਹਨਤ ਰੰਗ ਲਿਆਈ...
ਨਿਵੇਕਲੀ ਪਹਿਲ.ਪੁਰਾਣੇ ਵਿਦਿਆਰਥੀਆਂ ਤੇ ਪੁਰਾਣੇ ਅਧਿਆਪਕਾ ਦੀ ਇਕੱਰਤਾ 6 ਮਾਰਚ ਨੂੰ ਸਰਕਾਰੀ ਸਕੂਲ (ਲੜਕੇ) ਭਵਾਨੀਗੜ ਚ
ਭਵਾਨੀਗੜ (ਗੁਰਵਿੰਦਰ ਸਿੰਘ) ਪੁਰਾਣੀਆ ਯਾਦਾਂ ਨੂੰ ਤਾਜਾ ਰੱਖਣ ਲਈ ਸ਼੍ਰੀ ਰਾਜਿੰਦਰ ਕੁਮਾਰ ਸ਼ਰਮਾ ਰਿਟਾਇਰਡ ਮੁੱਖ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਜਿੰਨਾ ਵਿੱ...
Advertisements