View Details << Back

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ

ਭਵਾਨੀਗੜ 26 ਜੂਨ (ਗੁਰਵਿੰਦਰ ਸਿੰਘ)- ਸੰਗਰੂਰ ਪੁਲਿਸ ਵੱਲੋਂ ਜਿਲ੍ਹਾ ਪੁਲਸ ਮੁਖੀ ਡਾ.ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾ ਅਤੇ ਅੈਸ.ਪੀ ਸੰਗਰੂਰ ਗੁਰਮੀਤ ਸਿੰਘ, ਅੈਸਡੀਅੈਮ ਭਵਾਨੀਗੜ ਅੰਕੁਰ ਮਹਿੰਦਰੂ ਪੀ ਸੀ ਐੱਸ, ਡੀਅੈਸਪੀ ਭਵਾਨੀਗੜ ਸੁਖਰਾਜ ਸਿੰਘ ਘੁੰਮਣ ਦੀ ਅਗਵਾਈ ਵਿੱਚ ਇੱਥੇ ਗੁਰੂ ਤੇਗ ਬਹਾਦਰ ਖੇਡ ਸਟੇਡੀਅਮ ਭਵਾਨੀਗੜ ਵਿਖੇ ਸਥਿਤ ਯੋਗਾ ਹਾਲ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਬ ਡਵੀਜ਼ਨ ਭਵਾਨੀਗੜ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਡੀਐੱਸਪੀ ਸੁਖਰਾਜ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਾਗਰੂਕਤਾ ਕੈੰਪ ਲਗਾਏ ਜਾ ਰਹੇ ਹਨ ਤੇ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਵੀ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ 'ਜੀਵਨ ਨੂੰ ਹਾਂ, ਨਸ਼ਿਆਂ ਨੂੰ ਨਾਂ' ਸਲੋਗਨ ਹੇਠ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਬੀਡੀਪੀਓ ਭਵਾਨੀਗੜ੍ਹ ਪ੍ਰਵੇਸ਼ ਗੋਇਲ ਨੇ ਕਿਹਾ ਕਿ ਬਲਾਕ ਭਵਾਨੀਗੜ੍ਹ ਵਿੱਚ ਹੁਣ ਤੱਕ 15 ਦੇ ਕਰੀਬ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ ਜਿਸ ਤਹਿਤ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਭਰਤੀ ਕਰਾਇਆ ਗਿਆ। ਸ਼੍ਰੀ ਗੋਇਲ ਨੇ ਕਿਹਾ ਕਿ ਸਾਡਾ ਇੱਕੋ ਇੱਕ ਮਕਸਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਦੇਖੇ ਸੁਪਨੇ ਨੂੰ ਹਰ ਹਾਲ ਵਿੱਚ ਪੂਰਾ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਜਿੰਦਲ ਤਹਿਸੀਲਦਾਰ ਭਵਾਨੀਗੜ, ਇੰਸਪੈਕਟਰ ਗੁਰਿੰਦਰ ਸਿੰਘ ਬੱਲ ਮੁੱਖ ਥਾਣਾ ਅਫ਼ਸਰ, ਡਾ. ਪ੍ਰਵੀਨ ਗਰਗ ਐਸਐਮਓ ਭਵਾਨੀਗੜ੍ਹ, ਏਐੱਸਆਈ ਸਾਹਿਬ ਸਿੰਘ ਟਰੈਫ਼ਿਕ ਇੰਚਾਰਜ ਭਵਾਨੀਗੜ੍ਹ ਸਮੇਤ ਹੋਰ ਅਧਿਕਾਰੀ ਹਾਜਰ ਸਨ।
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਅਧਿਕਾਰੀ।


   
  
  ਮਨੋਰੰਜਨ


  LATEST UPDATES











  Advertisements