View Details << Back

ਮੋਬਾਈਲ ਲੈਬੋਰੇਟਰੀ ਰਾਹੀਂ ਲੋਕਾਂ ਦੇ ਦਰਾਂ ’ਤੇ ਜਾ ਕੇ ਦੁੱਧ ਦੇ ਨਮੂਨੇ ਪਰਖੇ
41 ਵਿੱਚੋਂ 38 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ

ਐਸ.ਏ.ਐਸ. ਨਗਰ, 27 ਜੂਨ (ਗੁਰਵਿੰਦਰ ਸਿੰਘ ਮੋਹਾਲੀ)‘ਮਿਸ਼ਨ ਤੰਦਰੁਸਤ ਪੰਜਾਬ’ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਫ਼ੇਜ਼ 3ਬੀ1 ਵਿਖੇ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਦੁੱਧ ਪਰਖ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਸ੍ਰੀ ਬਲਵੀਰ ਸਿੰਘ ਨੇ ਕੀਤਾ। ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਕੈਂਪ ਸਬੰਧੀ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਮੋਬਾਈਲ ਲੈਬੋਰੇਟਰੀ ਰਾਹੀਂ ਦੁੱਧ ਦੇ 41 ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਵਿੱਚੋਂ 38 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 3 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ, ਜਿਸ ਦੀ ਮਿਕਦਾਰ 11 ਤੋਂ 22 ਫੀਸਦੀ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਮਗਰੋਂ ਨਤੀਜੇ ਲਿਖਤੀ ਰੂਪ ਵਿੱਚ ਮੌਕੇ ’ਤੇ ਹੀ ਮੁਫ਼ਤ ਦਿੱਤੇ ਗਏ। ਡੇਅਰੀ ਟੈਕਨੋਲੋਜਿਸਟ ਨੇ ਦੱਸਿਆ ਕਿ ਕੈਂਪਾਂ ਤੋਂ ਇਲਾਵਾ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫ਼ਤ ਕਰਵਾਈ ਜਾ ਸਕਦੀ ਹੈ। ਕਿਸੇ ਵੀ ਥਾਂ ਜੇ ਅਜਿਹਾ ਕੈਂਪ ਲਵਾਉਣਾ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫਤਰਾਂ ਜਾਂ ਹੈਲਪਲਾਈਨ ਨੰਬਰ 0172-2219276 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਖਪਤਕਾਰਾਂ ਨੂੰ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਮੌਕੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਅਮਲੇ ਅਤੇ ਦੁੱਧ ਖਪਤਕਾਰਾਂ ਤੋਂ ਇਲਾਵਾ ਮਨਿੰਦਰ ਕੌਰ, ਬਿਮਲਜੀਤ ਕੌਰ, ਹਰਪ੍ਰੀਤ ਕੌਰ, ਸਪਨਾ ਸ਼ਰਮਾ, ਕਿਰਨ ਸ਼ਰਮਾ, ਪਰਮਜੀਤ ਸਿੰਘ, ਸੁਨੀਲ ਬਾਂਸਲ, ਨਾਦਰ ਸਿੰਘ, ਗੁਰਲਾਲ ਸਿੰਘ, ਮਨਪ੍ਰੀਤ ਸਿੰਘ, ਕਮਲੇਸ਼ ਭੰਡਾਰੀ, ਸੁਦੇਸ਼, ਸੰਜੀਵ, ਹਰਦੇਵ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਦੁੱਧ ਪਰਖ ਕੈਂਪ ਦੌਰਾਨ ਦੁੱਧ ਖਪਤਕਾਰ ਦੁੱਧ ਦੀ ਜਾਂਚ ਕਰਵਾਉਂਦੇ ਹੋਏ।


   
  
  ਮਨੋਰੰਜਨ


  LATEST UPDATES











  Advertisements