View Details << Back

ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰਾਂ ਨਾਲ ਕੀਤੀ ਮੀਟਿੰਗ
ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਚ ਮਰੀਜ਼ਾਂ ਲਈ ਦਵਾਈਆਂ ਦਾ ਪ੍ਬੰਧ ਕੀਤਾ ਜਾਵੇਗਾ : ਸਿੱਧੂ

ਐਸ. ਏ. ਐਸ. ਨਗਰ, 30 ਜੂਨ (ਗੁਰਵਿੰਦਰ ਸਿੰਘ ਮੋਹਾਲੀ)ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਦਵਾਈਆਂ ਦਾ ਪ੍ਬੰਧ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਓਹਨਾ ਨੂੰ ਵਾਜਬ ਰੇਟਾਂ 'ਤੇ ਲੋੜੀਂਦੀਆਂ ਦਵਾਈਆਂ ਉਪਲਬਧ ਹੋ ਸਕਣ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਦਾਇਗੀ ਕਾਰਨ ਹਸਪਤਾਲਾਂ ਵਿੱਚ ਦਵਾਈਆਂ ਦੀ ਸਪਲਾਈ ਪ੍ਰਭਾਵਿਤ ਹੋਣ ਦਾ ਸਖਤ ਨੋਟਿਸ ਲੈਂਦਿਆਂ ਕੀਤਾ। ਉਹ ਅੱਜ ਇਥੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਫੇਜ਼-6 ਵਿੱਚ ਸਥਿਤ ਦਫਤਰ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰਾਂ ਨਾਲ ਮੀਟਿੰਗ ਕਰ ਰਹੇ ਸਨ। ਕੈਬਨਿਟ ਮੰਤਰੀ ਸ. ਸਿੱਧੂ ਨੇ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਵਿਭਾਗ ਦੇ ਤਿੰਨੇ ਡਰੱਗ ਵੇਅਰ ਹਾਊਸਿਜ਼ ਵਿੱਚ ਮੌਜੂਦ ਦਵਾਈਆਂ ਦੇ ਸਟਾਕ ਬਾਰੇ ਜਾਣਕਾਰੀ ਹਾਸਲ ਕੀਤੀ। ਓਹਨਾ ਅਧਿਕਾਰੀਆਂ ਤੋਂ ਜਿਥੇ ਸਟਾਕ ਵਿੱਚ ਉਪਲਬਧ ਦਵਾਈਆਂ ਦਾ ਵੇਰਵਾ ਲਿਆ ਉਥੇ ਹੀ ਉਹ ਦਵਾਈਆਂ, ਜਿੰਨਾ ਦੀ ਸਟਾਕ ਵਿੱਚ ਘਾਟ ਹੈ, ਬਾਰੇ ਵੀ ਰਿਪੋਰਟ ਹਾਸਲ ਕੀਤੀ। ਨਾਲ ਹੀ ਓਹਨਾ ਮੀਟਿੰਗ ਵਿੱਚ ਮੌਜੂਦ ਡਾਕਟਰਾਂ ਤੋਂ ਓਹਨਾ ਦੇ ਹਸਪਤਾਲਾਂ ਵਿੱਚ ਉਪਲਬਧ ਦਵਾਈਆਂ ਅਤੇ ਦੇਰ ਨਾਲ ਸਪਲਾਈ ਹੋਣ ਵਾਲੀਆਂ ਦਵਾਈਆਂ ਬਾਰੇ ਵੀ ਵਿਸਥਾਰਪੂਰਵਰ ਜਾਣਕਾਰੀ ਲਈ। ਓਹਨਾ ਦਵਾਈਆਂ ਦੀ ਸਪਲਾਈ ਵਿੱਚ ਦੇਰੀ ਦੇ ਕਾਰਨਾਂ 'ਤੇ ਨਜ਼ਰਸਾਨੀ ਕਰਦਿਆਂ ਕਿਹਾ ਕਿ ਦਵਾਈਆਂ ਦੀ ਅਦਾਇਗੀ ਦੇ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਉਹ ਖੁਦ ਅਦਾਇਗੀ ਲਈ ਬਜਟ ਦਾ ਪ੍ਬੰਧ ਕਰਨ ਵਾਸਤੇ ਸਰਕਾਰੀ ਪੱਧਰ 'ਤੇ ਕੋਸ਼ਿਸ਼ਾਂ ਕਰਨਗੇ। ਓਹਨਾ ਇਹ ਵੀ ਦੱਸਿਆ ਕਿ ਦਵਾਈਆਂ ਦੇ ਸਪਲਾਇਰਾਂ ਦੀ ਮੀਟਿੰਗ ਵੀ ਬੁਲਾ ਲਈ ਗਈ ਤਾਂ ਜੋ ਓਹਨਾ ਤੋਂ ਦਵਾਈਆਂ ਦੀ ਸਪਲਾਈ ਵਿੱਚ ਹੁੰਦੀ ਦੇਰੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਸਕੇ ਅਤੇ ਦਵਾਈਆਂ ਦੀ ਸਪਲਾਈ ਵਿੱਚ ਆਉਂਦੀਆਂ ਔਕੜਾਂ ਨੂੰ ਦੂਰ ਕੀਤਾ ਜਾ ਸਕੇ। ਓਹਨਾ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਓਹਨਾ ਕਿਹਾ ਕਿ ਹੇਠਲੇ ਪੱਧਰ ਤੱਕ ਸਿਹਤ ਸੇਵਾਵਾਂ ਨੂੰ ਪੁੱਜਦਾ ਕਰਨ ਲਈ ਜਿਥੇ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਸੁਧਾਰੀ ਜਾਵੇਗੀ ਉਥੇ ਹਸਪਤਾਲਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੀਆਂ ਜਾਣਗੀਆਂ। ਓਹਨਾ ਇਸ ਮੌਕੇ ਇਹ ਵੀ ਦੱਸਿਆ ਕਿ ਰਾਜ ਵਿੱਚ 2950 ਹੈਲਥ ਅਤੇ ਵੈੱਲਨੈੱਸ ਕਲੀਨਿਕ ਖੋਲ• ਜਾਣਗੇ, ਜਿੰਨਾ ਵਿਚੋਂ 840 ਕਲੀਨਿਕਾਂ ਨੇ ਪਹਿਲਾਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਉਪਰਾਲਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਓਹਨਾ ਦੇ ਘਰ ਦੇ ਨੇੜੇ ਹੀ ਉਪਲਬਧ ਕਰਵਾਉਣ ਲਈ ਕੀਤਾ ਗਿਆ ਹੈ।ਇਸ ਮੌਕੇ ਵਧੀਕ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਸਤੀਸ਼ ਚੰਦਰਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ. ਡੀ. ਸ੍ਰੀ ਅਮਿਤ ਕੁਮਾਰ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮਛਲੀਕਲਾਂ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਤੇ ਡਾਕਟਰ ਵੀ ਮੌਜੂਦ ਸਨ।
ਬਲਬੀਰ ਸਿੰਘ ਸਿੱਧੂ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ .


   
  
  ਮਨੋਰੰਜਨ


  LATEST UPDATES











  Advertisements